ਗ੍ਰਹਿ ਮੰਤਰਾਲਾ
azadi ka amrit mahotsav

ਪੱਛਮ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਵਿੱਚ ਹੋਈ ਸੰਪਰਦਾਇਕ ਹਿੰਸਾ ਨੂੰ ਦੇਖਦੇ ਹੋਏ ਕੇਂਦਰੀ ਗ੍ਰਹਿ ਸਕੱਤਰ ਨੇ ਪੱਛਮ ਬੰਗਾਲ ਦੇ ਮੁੱਖ ਸਕੱਤਰ ਅਤੇ ਡੀਜੀਪੀ ਨਾਲ ਵੀਡੀਓ ਕਾਨਫਰੰਸ ਕੀਤੀ

प्रविष्टि तिथि: 12 APR 2025 9:10PM by PIB Chandigarh

ਪੱਛਮ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਵਿੱਚ ਹੋਈ ਸੰਪਰਦਾਇਕ ਹਿੰਸਾ ਨੂੰ ਦੇਖਦੇ ਹੋਏ ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਪੱਛਮ ਬੰਗਾਲ ਦੇ ਮੁੱਖ ਸਕੱਤਰ ਅਤੇ ਡੀਜੀਪੀ ਨਾਲ ਵੀਡੀਓ ਕਾਨਫਰੰਸ ਕੀਤੀ। ਪੱਛਮ ਬੰਗਾਲ ਦੇ ਡੀਜੀਪੀ ਨੇ ਦੱਸਿਆ ਕਿ ਸਥਿਤੀ ਤਣਾਅਪੂਰਣ ਹੈ ਲੇਕਿਨ ਕੰਟਰੋਲ ਵਿੱਚ ਹੈ, ਅਤੇ ਇਸ ਦੀ ਕੜੀ ਨਿਗਰਾਨੀ ਕੀਤੀ ਜਾ ਰਹੀ ਹੈ। ਡੀਜੀਪੀ ਨੇ ਇਹ ਵੀ ਕਿਹਾ ਕਿ ਉਹ ਸਥਾਨਕ ਪੱਧਰ 'ਤੇ ਤੈਨਾਤ ਬੀਐੱਸਐੱਫ ਦੀ ਸਹਾਇਤਾ ਲੈ ਰਹੇ ਹਨ ਅਤੇ 150 ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਕੇਂਦਰੀ ਗ੍ਰਹਿ ਸਕੱਤਰ ਨੇ ਕਿਹਾ ਕਿ ਮੁਰਸ਼ਿਦਾਬਾਦ ਵਿੱਚ ਸਥਾਨਕ ਤੌਰ 'ਤੇ ਉਪਲਬਧ ਬੀਐੱਸਐੱਫ ਦੇ ਲਗਭਗ 300 ਜਵਾਨਾਂ ਤੋਂ ਇਲਾਵਾ, ਰਾਜ ਸਰਕਾਰ ਦੀ ਬੇਨਤੀ 'ਤੇ 5 ਕੰਪਨੀਆਂ ਨੂੰ ਤੈਨਾਤ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਸਕੱਤਰ ਨੇ ਰਾਜ ਪ੍ਰਸ਼ਾਸਨ ਨੂੰ ਹੋਰ ਸੰਵੇਦਨਸ਼ੀਲ ਜ਼ਿਲ੍ਹਿਆਂ 'ਤੇ ਵੀ ਕੜੀ ਨਜ਼ਰ ਰੱਖਣ ਲਈ ਕਿਹਾ, ਅਤੇ ਜਲਦੀ ਤੋਂ ਜਲਦੀ ਆਮ ਸਥਿਤੀ ਸੁਨਿਸ਼ਚਿਤ ਕਰਨ ਲਈ ਢੁਕਵੇਂ ਕਦਮ ਚੁੱਕਣ ਦੀ ਸਲਾਹ ਦਿੱਤੀ।

ਕੇਂਦਰੀ ਗ੍ਰਹਿ ਸਕੱਤਰ ਨੇ ਇਹ ਵੀ ਕਿਹਾ ਕਿ ਕੇਂਦਰ ਵੀ ਸਥਿਤੀ 'ਤੇ ਨਿਗਰਾਨੀ ਰੱਖ ਰਿਹਾ ਹੈ ਅਤੇ ਇਹ ਭਰੋਸਾ ਦਿੱਤਾ ਕਿ ਜੇਕਰ ਜ਼ਰੂਰਤ ਹੋਵੇ ਤਾਂ ਕੇਂਦਰ ਵੱਲੋਂ ਵਾਧੂ ਸੁਰੱਖਿਆ ਬਲਾਂ ਦੀ ਤੈਨਾਤੀ ਸਮੇਤ ਰਾਜ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।

****

 

 ਆਰਕੇ/ਵੀਵੀ/ਪੀਆਰ/ਪੈਐੱਸ


(रिलीज़ आईडी: 2121400) आगंतुक पटल : 34
इस विज्ञप्ति को इन भाषाओं में पढ़ें: English , Urdu , हिन्दी , Assamese , Gujarati