ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ
azadi ka amrit mahotsav

ਰਾਸ਼ਟਰੀ ਰਾਜਮਾਰਗ ਉਤਕ੍ਰਿਸ਼ਟਤਾ ਪੁਰਸਕਾਰ ਨਵੀਂ ਦਿੱਲੀ ਵਿੱਚ ਆਯੋਜਿਤ ਕੀਤੇ ਜਾਣਗੇ

Posted On: 14 APR 2025 8:02PM by PIB Chandigarh

ਰਾਸ਼ਟਰੀ ਰਾਜਮਾਰਗ ਦੇ ਵਿਕਾਸ ਵਿੱਚ ਰਚਨਾਤਮਕ ਕਾਰਜਪ੍ਰਣਾਲੀਆਂ ਨੂੰ ਉਤਸਾਹਿਤ ਕਰਨ ਅਤੇ ਉਤਕ੍ਰਿਸ਼ਟਤਾ ਲਿਆਉਣ ਵਾਲੇ ਪੇਸ਼ੇਵਰਾਂ ਨੂੰ ਮਾਨਤਾ ਪ੍ਰਦਾਨ ਕਰਨ ਲਈ, ‘ਰਾਸ਼ਟਰੀ ਰਾਜਮਾਰਗ ਉਤਕ੍ਰਿਸ਼ਟਤਾ ਪੁਰਸਕਾਰ 2023’ (NHEA 2023) ਦਾ ਛੇਵਾਂ ਸੰਸਕਰਣ 15 ਅਪ੍ਰੈਲ 2025 ਨੂੰ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ‘ਤੇ, ਮਾਣਯੋਗ ਰੋਡ ਟ੍ਰਾਂਸਪੋਰਟ ਅਤੇ ਹਾਈਵੇਅਜ਼ ਮੰਤਰੀ ਸ਼੍ਰੀ ਨਿਤਿਨ ਗਡਕਰੀ ਦੇ ਨਾਲ-ਨਾਲ ਮਾਣਯੋਗ ਰੋਡ ਟ੍ਰਾਂਸਪੋਰਟ ਅਤੇ ਹਾਈਵੇਅਜ਼ ਰਾਜ ਮੰਤਰੀ ਸ਼੍ਰੀ ਅਜੇ ਟਮਟਾ; ਮਾਣਯੋਗ ਰੋਡ ਟ੍ਰਾਂਸਪੋਰਟ ਅਤੇ ਹਾਈਵੇਅਜ਼ ਅਤੇ ਕਾਰਪੋਰੇਟ ਮਾਮਲੇ ਰਾਜ ਮੰਤਰੀ ਸ਼੍ਰੀ ਹਰਸ਼ ਮਲਹੋਤਰਾ, ਰੋਡ ਟ੍ਰਾਂਸਪੋਰਟ ਅਤੇ ਹਾਈਵੇਅਜ਼ ਸਕੱਤਰ ਸ਼੍ਰੀ ਵੀ. ਉਮਾਸ਼ੰਕਰ, ਰੋਡ ਟ੍ਰਾਂਸਪੋਰਟ ਅਤੇ ਹਾਈਵੇਅਜ਼ ਮੰਤਰਾਲੇ ਅਤੇ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਿਟੀ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਹਿਤਧਾਰਕ ਮੌਜੂਦ ਰਹਿਣਗੇ। 

ਐੱਨਐੱਚਈਏ 2023 (NHEA 2023), ਰਾਸ਼ਟਰੀ ਰਾਜਮਾਰਗ ਨਾਲ ਸਬੰਧਿਤ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਜ਼ਿਕਰਯੋਗ ਉਪਲਬਧੀਆਂ ਨੂੰ ਯਾਦ ਕਰਨ ਅਤੇ ਦੇਸ਼ ਭਰ ਵਿੱਚ ਸਰਬਸ਼੍ਰੇਸ਼ਠ ਪ੍ਰਦਰਸ਼ਨ ਕਰਨ ਵਾਲੇ ਰਾਸ਼ਟਰੀ ਰਾਜਮਾਰਗ ਨਾਲ ਜੁੜੀਆਂ ਸੰਪਤੀਆਂ ਦੇ ਨਿਰਮਾਣ ਅਤੇ ਰੱਖ-ਰਖਾਅ ਵਿੱਚ ਯੋਗਦਾਨ ਵਾਲੇ ਪੇਸ਼ੇਵਰਾਂ ਦੇ ਨਾਲ-ਨਾਲ ਵੱਖ-ਵੱਖ ਹਿੱਸੇਦਾਰਾਂ ਨੂੰ ਮਾਨਤਾ ਪ੍ਰਦਾਨ ਕਰਨ ਦੇ ਇੱਕ ਮੰਚ ਵਜੋਂ ਕੰਮ ਕਰੇਗਾ। 

ਦਿਨ ਭਰ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਡੋਮੇਨ ਮਾਹਿਰਾਂ ਦੇ ਨਾਲ ਵਿਭਿੰਨ ‘ਪੈਨਲ ਚਰਚਾਵਾਂ’ ਵੀ ਹੋਣਗੀਆਂ ਅਤੇ ਇਸ ਵਿੱਚ ਰਾਜਮਾਰਗ ਨਿਰਮਾਣ ਦੇ ਖੇਤਰ ਵਿੱਚ ਉੱਭਰਦੀਆਂ ਟੈਕਨੋਲੋਜੀਆਂ, ਪਹਾੜੀ ਇਲਾਕਿਆਂ ਵਿੱਚ ਰਾਜਮਾਰਗਾਂ ਦੇ ਵਿਕਾਸ ਅਤੇ ਭਾਰਤੀ ਨਿਰਮਾਣ ਕੰਪਨੀਆਂ ਦੀ ਆਲਮੀ ਮੁਕਾਬਲੇਬਾਜ਼ੀ ਵਰਗੇ ਵਿਸ਼ਿਆਂ 'ਤੇ ਗਹਿਨ ਚਰਚਾ ਕੀਤੀ ਜਾਵੇਗੀ। 

ਰੋਡ ਟ੍ਰਾਂਸਪੋਰਟ ਅਤੇ ਹਾਈਵੇਅਜ਼ ਮੰਤਰਾਲੇ ਦੁਆਰਾ 2018 ਵਿੱਚ ‘ਰਾਸ਼ਟਰੀ ਰਾਜਮਾਰਗ ਉਤਕ੍ਰਿਸ਼ਟਤਾ ਪੁਰਸਕਾਰ’ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਦਾ ਉਦੇਸ਼ ਪ੍ਰਮੁੱਖ ਹਿਤਧਾਰਕਾਂ ਨੂੰ ਪ੍ਰਤਸਾਹਿਤ ਕਰਨਾ ਅਤੇ ਦੇਸ਼ ਵਿੱਚ ਰਾਸ਼ਟਰੀ ਰਾਜਮਾਰਗ ਨਾਲ ਸਬੰਧਿਤ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਨੱਥੀ (ਲੱਗੇ) ਸਾਰੇ ਹਿਤਧਾਰਕਾਂ ਦੇ ਦਰਮਿਆਨ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਸੀ। 

 

***************

ਜੀਡੀਐੱਚ/ਐੱਚਆਰ


(Release ID: 2121856)
Read this release in: English , Urdu , Hindi