ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਐਲਨ ਮਸਕ ਨਾਲ ਗੱਲਬਾਤ ਵਿੱਚ ਦੁਵੱਲੇ ਟੈਕਨੋਲੋਜੀ ਸਹਿਯੋਗ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ
Posted On:
18 APR 2025 1:07PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਐਲਨ ਮਸਕ ਦੇ ਨਾਲ ਰਚਨਾਤਮਕ ਗੱਲਬਾਤ ਕੀਤੀ। ਇਸ ਗੱਲਬਾਤ ਵਿੱਚ ਆਪਸੀ ਹਿਤਾਂ ਦੇ ਕਈ ਮੁੱਦਿਆਂ ‘ਦੇ ਗਹਿਨ ਵਿਚਾਰ-ਵਟਾਂਦਰਾ ਹੋਇਆ। ਇਸ ਵਰ੍ਹੇ ਦੇ ਸ਼ੁਰੂ ਵਿੱਚ ਵਾਸ਼ਿੰਗਟਨ ਡੀਸੀ ਵਿੱਚ ਹੋਈ ਉਨ੍ਹਾਂ ਦੀ ਮੀਟਿੰਗ ਦੌਰਾਨ ਚਰਚਾ ਵਿੱਚ ਸ਼ਾਮਲ ਵਿਸ਼ਿਆਂ ‘ਤੇ ਫਿਰ ਤੋਂ ਗੱਲਬਾਤ ਕੀਤੀ ਗਈ, ਜਿਸ ਵਿੱਚ ਤਕਨੀਕੀ ਉੱਨਤੀ ਲਈ ਸਾਂਝੇ ਦ੍ਰਿਸ਼ਟੀਕੋਣ ਨੂੰ ਰੇਖਾਂਕਿਤ ਕੀਤਾ ਗਿਆ।
ਪ੍ਰਧਾਨ ਮੰਤਰੀ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਟੈਕਨੋਲੋਜੀ ਅਤੇ ਇਨੋਵੇਸ਼ਨ ਦੇ ਖੇਤਰ ਵਿੱਚ ਸਹਿਯੋਗ ਦੀਆਂ ਅਪਾਰ ਸੰਭਾਵਨਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਇਨ੍ਹਾਂ ਖੇਤਰਾਂ ਵਿੱਚ ਸਾਂਝੇਦਾਰੀ ਨੂੰ ਹੋਰ ਅੱਗੇ ਵਧਾਉਣ ਲਈ ਭਾਰਤ ਦੀ ਦ੍ਰਿੜ੍ਹ ਪ੍ਰਤੀਬੱਧਤਾ ਦੀ ਮੁੜ ਤੋਂ ਪੁਸ਼ਟੀ ਕੀਤੀ।
ਉਨ੍ਹਾਂ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:
“ਐਲਨ ਮਸਕ ਨਾਲ ਗੱਲਬਾਤ ਵਿੱਚ ਵਿਭਿੰਨ ਮੁੱਦਿਆਂ ‘ਤੇ ਚਰਚਾ ਕੀਤੀ, ਜਿਸ ਵਿੱਚ ਇਸ ਵਰ੍ਹੇ ਦੇ ਸ਼ੁਰੂਆਤ ਵਿੱਚ ਵਾਸ਼ਿੰਗਟਨ ਡੀਸੀ ਵਿੱਚ ਸਾਡੀ ਮੀਟਿੰਗ ਦੌਰਾਨ ਸ਼ਾਮਲ ਕੀਤੇ ਗਏ ਵਿਸ਼ੇ ਵੀ ਸ਼ਾਮਲ ਸਨ। ਅਸੀਂ ਟੈਕਨੋਲੋਜੀ ਅਤੇ ਇਨੋਵੇਸ਼ਨ ਦੇ ਖੇਤਰਾਂ ਵਿੱਚ ਸਹਿਯੋਗ ਦੀਆਂ ਅਪਾਰ ਸੰਭਾਵਨਾਵਾਂ ‘ਤੇ ਚਰਚਾ ਕੀਤੀ। ਭਾਰਤ ਇਨ੍ਹਾਂ ਖੇਤਰਾਂ ਵਿੱਚ ਅਮਰੀਕਾ ਦੇ ਨਾਲ ਆਪਣੀ ਸਾਂਝੇਦਾਰੀ ਨੂੰ ਹੋਰ ਅੱਗੇ ਵਧਾਉਣ ਲਈ ਪ੍ਰਤੀਬੱਧ ਹੈ।”
************
ਐੱਮਜੇਪੀਐੱਸ/ਐੱਸਆਰ
(Release ID: 2122702)
Visitor Counter : 25
Read this release in:
Assamese
,
Odia
,
English
,
Urdu
,
Marathi
,
Hindi
,
Bengali
,
Manipuri
,
Gujarati
,
Tamil
,
Telugu
,
Kannada
,
Malayalam