ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ 21 ਅਪ੍ਰੈਲ ਨੂੰ ਲੋਕ ਸੇਵਾ ਦਿਵਸ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ


ਪ੍ਰਧਾਨ ਮੰਤਰੀ ਲੋਕ ਪ੍ਰਸ਼ਾਸਨ ਵਿੱਚ ਉਤਕ੍ਰਿਸ਼ਟਤਾ (ਉੱਤਮਤਾ) ਦੇ ਲਈ ਪ੍ਰਧਾਨ ਮੰਤਰੀ ਪੁਰਸਕਾਰ ਪ੍ਰਦਾਨ ਕਰਨਗੇ

प्रविष्टि तिथि: 19 APR 2025 1:16PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17ਵੇਂ ਲੋਕ ਸੇਵਾ ਦਿਵਸ ਦੇ ਅਵਸਰ ਤੇ 21 ਅਪ੍ਰੈਲ ਨੂੰ ਸਵੇਰੇ ਲਗਭਗ 11 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਲੋਕ ਸੇਵਕਾਂ ਨੂੰ ਸੰਬੋਧਨ ਕਰਨਗੇ। ਉਹ ਲੋਕ ਪ੍ਰਸ਼ਾਸਨ ਵਿੱਚ ਉਤਕ੍ਰਿਸ਼ਟਤਾ (ਉੱਤਮਤਾ) ਦੇ ਲਈ ਪ੍ਰਧਾਨ ਮੰਤਰੀ ਪੁਰਸਕਾਰ ਵੀ ਪ੍ਰਦਾਨ ਕਰਨਗੇ।

 

ਪ੍ਰਧਾਨ ਮੰਤਰੀ ਨੇ ਹਮੇਸ਼ਾ ਦੇਸ਼ ਭਰ ਦੇ ਲੋਕ ਸੇਵਕਾਂ ਨੂੰ ਨਾਗਰਿਕਾਂ ਦੇ ਹਿਤ ਵਿੱਚ ਸਮਰਪਿਤ ਹੋਣ, ਜਨ ਸੇਵਾ ਦੇ ਲਈ ਪ੍ਰਤੀਬੱਧ ਹੋਣ ਅਤੇ ਆਪਣੇ ਕੰਮ ਵਿੱਚ ਉਤਕ੍ਰਿਸ਼ਟਾ ਪ੍ਰਾਪਤ ਕਰਨ ਦੇ ਲਈ ਪ੍ਰੋਤਸਾਹਿਤ ਕੀਤਾ ਹੈ। ਇਸ ਵਰ੍ਹੇ ਪ੍ਰਧਾਨ ਮੰਤਰੀ ਲੋਕ ਸੇਵਕਾਂ ਨੂੰ ਜ਼ਿਲ੍ਹਿਆਂ ਦੇ ਸਮੁੱਚੇ ਵਿਕਾਸ, ਖ਼ਾਹਿਸ਼ੀ ਬਲੌਕ ਪ੍ਰੋਗਰਾਮ ਅਤੇ ਇਨੋਵੇਸ਼ਨ ਦੀਆਂ ਸ਼੍ਰੇਣੀਆਂ ਵਿੱਚ 16 ਪੁਰਸਕਾਰ ਪ੍ਰਦਾਨ ਕਰਨਗੇ। ਉਨ੍ਹਾਂ ਨੂੰ ਇਸ ਦੇ ਮਾਧਿਅਮ ਨਾਲ ਆਮ ਨਾਗਰਿਕਾਂ ਦੀ ਭਲਾਈ ਦੇ ਲਈ ਕੀਤੇ ਗਏ ਕਾਰਜਾਂ ਦੇ ਲਈ ਸਨਮਾਨਿਤ ਕੀਤਾ ਜਾਵੇਗਾ।

*****

ਐੱਮਜੇਪੀਐੱਸ/ਐੱਸਆਰ/ਐੱਸਕੇਐੱਸ


(रिलीज़ आईडी: 2122886) आगंतुक पटल : 49
इस विज्ञप्ति को इन भाषाओं में पढ़ें: Odia , Bengali , English , Urdu , Marathi , हिन्दी , Manipuri , Assamese , Gujarati , Tamil , Telugu , Kannada , Malayalam