ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਰਲਡ ਲਿਵਰ ਡੇਅ ‘ਤੇ ਨਾਗਰਿਕਾਂ ਨੂੰ ਸੰਤੁਲਿਤ ਖੁਰਾਕ ਅਪਣਾਉਣ ਅਤੇ ਮੋਟਾਪੇ ਨਾਲ ਲੜਨ ਦੀ ਤਾਕੀਦ ਕੀਤੀ
प्रविष्टि तिथि:
19 APR 2025 1:13PM by PIB Chandigarh
ਵਰਲਡ ਲੀਵਰ ਡੇਅ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਨਾਗਰਿਕਾਂ ਨੂੰ ਸੰਤੁਲਿਤ ਖਾਣ-ਪੀਣ ਦੀਆਂ ਆਦਤਾਂ ਅਪਣਾਉਣ ਅਤੇ ਤੰਦਰੁਸਤ ਜੀਵਨਸ਼ੈਲੀ ਨੂੰ ਪ੍ਰਾਥਮਿਕਤਾ ਦੇਣ ਦੀ ਤਾਕੀਦ ਕੀਤੀ। ਛੋਟੇ ਲੇਕਿਨ ਪ੍ਰਭਾਵੀ ਬਦਲਾਵਾਂ ਦੇ ਮਹੱਤਵ ‘ਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਤੇਲ ਦਾ ਸੇਵਨ ਘੱਟ ਕਰਨ ਜਿਹੇ ਉਪਾਅ ਸਮੁੱਚੀ ਸਿਹਤ ਅਤੇ ਤੰਦਰੁਸਤੀ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਦੇ ਸਕਦੇ ਹਨ।
ਕੇਂਦਰੀ ਮੰਤਰੀ, ਸ਼੍ਰੀ ਜੇ ਪੀ ਨੱਡਾ ਦੁਆਰਾ ਐਕਸ (X) ‘ਤੇ ਕੀਤੇ ਗਏ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:
“#WorldLiverDay ਨੂੰ ਸੰਤੁਲਿਤ ਖਾਣ-ਪੀਣ ਅਤੇ ਸਿਹਤਮੰਦ ਜੀਵਨ ਸ਼ੈਲੀ ਦੀ ਅਪੀਲ ਦੇ ਨਾਲ ਮਨਾਉਣ ਦਾ ਸ਼ਲਾਘਾਯੋਗ ਯਤਨ। ਤੇਲ ਦਾ ਸੇਵਨ ਘੱਟ ਕਰਨ ਜਿਹੇ ਛੋਟੇ ਉਪਾਅ ਬਹੁਤ ਵੱਡਾ ਬਦਲਾਅ ਲਿਆ ਸਕਦੇ ਹਨ। ਆਓ, ਅਸੀਂ ਸਾਰੇ ਮਿਲ ਕੇ ਮੋਟਾਪੇ ਬਾਰੇ ਜਾਗਰੂਕਤਾ ਵਧਾ ਕੇ ਇੱਕ ਸਵਸਥ ਅਤੇ ਤੰਦਰੁਸਤ ਭਾਰਤ ਦਾ ਨਿਰਮਾਣ ਕਰੀਏ। #StopObesity”
****
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(रिलीज़ आईडी: 2122888)
आगंतुक पटल : 27
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam