ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਮਰੀਕੀ ਉਪ-ਰਾਸ਼ਟਰਪਤੀ ਅਤੇ ਪਰਿਵਾਰ ਦੀ ਮੇਜ਼ਬਾਨੀ ਕੀਤੀ


ਪ੍ਰਧਾਨ ਮੰਤਰੀ ਨੇ ਜਨਵਰੀ ਵਿੱਚ ਵਾਸ਼ਿੰਗਟਨ ਡੀ.ਸੀ. ਦੀ ਆਪਣੀ ਸਫ਼ਲ ਯਾਤਰਾ ਅਤੇ ਰਾਸ਼ਟਰਪਤੀ ਟਰੰਪ ਨਾਲ ਆਪਣੀਆਂ ਚਰਚਾਵਾਂ ਨੂੰ ਯਾਦ ਕੀਤਾ

ਇਸ ਸਾਲ ਫਰਵਰੀ ਵਿੱਚ ਪੈਰਿਸ ਵਿੱਚ ਆਪਣੀ ਮੀਟਿੰਗ ਤੋਂ ਬਾਅਦ, ਪ੍ਰਧਾਨ ਮੰਤਰੀ ਅਤੇ ਉਪ-ਰਾਸ਼ਟਰਪਤੀ ਵੈਂਸ (Vice President Vance) ਨੇ ਦੁਵੱਲੇ ਸਬੰਧਾਂ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ

ਭਾਰਤ-ਅਮਰੀਕਾ ਦੁਵੱਲੇ ਵਪਾਰ ਸਮਝੌਤੇ ਵਿੱਚ ਪ੍ਰਗਤੀ ਅਤੇ ਊਰਜਾ, ਰੱਖਿਆ, ਰਣਨੀਤਕ ਟੈਕਨੋਲੋਜੀਆਂ ਵਿੱਚ ਸਹਿਯੋਗ ਵਧਾਉਣ ਦੇ ਯਤਨਾਂ ਦਾ ਸਵਾਗਤ ਕੀਤਾ

ਦੋਵਾਂ ਨੇਤਾਵਾਂ ਨੇ ਆਪਸੀ ਹਿਤ ਦੇ ਵੱਖ-ਵੱਖ ਖੇਤਰਾਂ ਅਤੇ ਆਲਮੀ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ

ਪ੍ਰਧਾਨ ਮੰਤਰੀ ਨੇ ਉਪ- ਰਾਸ਼ਟਰਪਤੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੁਖਦ ਪ੍ਰਵਾਸ ਲਈ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਟਰੰਪ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਇਸ ਸਾਲ ਦੇ ਆਖਿਰ ਵਿੱਚ ਉਨ੍ਹਾਂ ਦੀ ਭਾਰਤ ਯਾਤਰਾ ਦੀ ਉਤਸੁਕਤਾ ਨਾਲ ਉਡੀਕ

Posted On: 21 APR 2025 8:50PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਯੁਕਤ ਰਾਜ ਅਮਰੀਕਾ ਦੇ ਉਪ-ਰਾਸ਼ਟਰਪਤੀ ਮਾਨਯੋਗ ਜੇ.ਡੀ ਵੈਂਸ (Honorable J.D. Vance) ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਸੈਕੰਡ ਲੇਡੀ ਸ਼੍ਰੀਮਤੀ ਉਸ਼ਾ ਵੈਂਸ (Second Lady Mrs. Usha Vance), ਉਨ੍ਹਾਂ ਦੇ ਬੱਚੇ ਅਤੇ ਅਮਰੀਕੀ ਪ੍ਰਸ਼ਾਸਨ ਦੇ ਸੀਨੀਅਰ ਮੈਂਬਰ ਵੀ ਸਨ। ਪ੍ਰਧਾਨ ਮੰਤਰੀ ਨੇ ਜਨਵਰੀ ਵਿੱਚ ਵਾਸ਼ਿੰਗਟਨ ਡੀ.ਸੀ. ਦੀ ਆਪਣੀ ਯਾਤਰਾ ਅਤੇ ਰਾਸ਼ਟਰਪਤੀ ਟਰੰਪ ਦੇ ਨਾਲ ਆਪਣੀ ਉਪਯੋਗੀ ਚਰਚਾ ਨੂੰ ਯਾਦ ਕੀਤਾ। ਇਸ ਚਰਚਾ ਵਿੱਚ ਭਾਰਤ ਅਤੇ ਅਮਰੀਕਾ ਦਰਮਿਆਨ ਗਹਿਰੇ ਸਹਿਯੋਗ ਲਈ ਰੂਪ-ਰੇਖਾ ਤਿਆਰ ਕੀਤੀ ਗਈ ਸੀ ਜਿਸ ਵਿੱਚ ਮੇਕ ਅਮਰੀਕਾ ਗ੍ਰੇਟ ਅਗੇਨ (ਐੱਮਏਜੀਏ) ਅਤੇ 2047 ਤੱਕ ਭਾਰਤ ਨੂੰ ਵਿਕਸਿਤ ਬਣਾਉਣ ਦੇ ਟੀਚੇ ਦੀ ਤਾਕਤ ਦਾ ਲਾਭ ਚੁੱਕਣ ਤੇ ਜ਼ੋਰ ਦਿੱਤਾ ਗਿਆ ਸੀ।

ਪ੍ਰਧਾਨ ਮੰਤਰੀ ਅਤੇ ਉਪ-ਰਾਸ਼ਟਰਪਤੀ ਵੈਂਸ (Vice President Vance) ਨੇ ਦੁਵੱਲੇ ਸਹਿਯੋਗ ਦੇ ਵੱਖ-ਵੱਖ ਖੇਤਰਾਂ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਦਾ ਸਕਾਰਾਤਮਕ ਮੁਲਾਂਕਣ ਕੀਤਾ।

ਦੋਨਾਂ ਨੇਤਾਵਾਂ ਨੇ ਦੋਨਾਂ ਦੇਸ਼ਾਂ ਦੇ ਲੋਕਾਂ ਦੀ ਭਲਾਈ ਤੇ ਕੇਂਦ੍ਰਿਤ ਆਪਸੀ ਤੌਰ ਤੇ ਲਾਭਕਾਰੀ ਭਾਰਤ-ਅਮਰੀਕਾ ਦੁਵੱਲੇ ਵਪਾਰ ਸਮਝੌਤੇ ਲਈ ਵਾਰਤਾ ਵਿੱਚ ਮਹੱਤਵਪੂਰਨ ਪ੍ਰਗਤੀ ਦਾ ਸਵਾਗਤ ਕੀਤਾ। ਇਸੇ ਤਰ੍ਹਾਂ ਉਨ੍ਹਾਂ ਨੇ ਊਰਜਾ, ਰੱਖਿਆ, ਰਣਨੀਤੀਕ ਟੈਕਨੋਲੋਜੀਆਂ ਅਤੇ ਹੋਰ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੀ ਦਿਸ਼ਾ ਵਿੱਚ ਨਿਰੰਤਰ ਯਤਨਾਂ ਦਾ ਜ਼ਿਕਰ ਕੀਤਾ।

ਦੋਨਾਂ ਨੇਤਾਵਾਂ ਨੇ ਆਪਸੀ ਹਿਤ ਦੇ ਵੱਖ-ਵੱਖ ਖੇਤਰਾਂ ਅਤੇ ਆਲਮੀ ਮੁੱਦਿਆਂ ਤੇ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਅੱਗੇ ਵਧਾਉਣ ਲਈ ਸੰਵਾਦ ਅਤੇ ਕੂਟਨੀਤੀ ਦਾ ਸੱਦਾ ਦਿੱਤਾ।

ਪ੍ਰਧਾਨ ਮੰਤਰੀ ਨੇ ਉਪ- ਰਾਸ਼ਟਰਪਤੀ, ਸੈਕੰਡ ਲੇਡੀ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਭਾਰਤ ਵਿੱਚ ਸੁਖਦ ਅਤੇ ਸਾਰਥਕ ਪ੍ਰਵਾਸ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਟਰੰਪ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਇਸ ਸਾਲ ਦੇ ਆਖਿਰ ਵਿੱਚ ਉਨ੍ਹਾਂ ਦੀ ਭਾਰਤ ਯਾਤਰਾ ਦੀ ਉਤਸੁਕਤਾ ਨਾਲ ਉਡੀਕ ਕਰ ਰਹੇ ਹਨ।

***

ਐੱਮਜੇਪੀਐੱਸ/ਵੀਜੇ/ਐੱਸਕੇਐੱਸ/ਏਕੇ


(Release ID: 2123370) Visitor Counter : 8