ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਆਤੰਕੀ ਹਮਲੇ ਦੀ ਸਖ਼ਤ ਨਿੰਦਾ ਕੀਤੀ
प्रविष्टि तिथि:
22 APR 2025 6:51PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਆਤੰਕੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ, “ਇਸ ਘਿਨਾਉਣੇ ਕਾਂਡ ਦੇ ਪਿੱਛੇ ਜੋ ਲੋਕ ਹਨ, ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਏਗਾ। ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ! ਉਨ੍ਹਾਂ ਦਾ ਨਾਪਾਕ ਏਜੰਡਾ ਕਦੇ ਵੀ ਸਫ਼ਲ ਨਹੀਂ ਹੋਵੇਗਾ। ਅੱਤਵਾਦ ਨਾਲ ਲੜਨ ਦਾ ਸਾਡਾ ਸੰਕਲਪ ਅਡਿਗ ਹੈ ਅਤੇ ਇਹ ਹੋਰ ਵੀ ਮਜ਼ਬੂਤ ਹੋਵੇਗਾ।”
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:
“ਮੈਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਆਤੰਕੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀ ਸੰਵੇਦਨਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਲੋਕ ਜਲਦੀ ਤੋਂ ਜਲਦੀ ਠੀਕ ਹੋ ਜਾਣ। ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
ਇਸ ਘਿਨਾਉਣੇ ਕਾਰੇ ਦੇ ਪਿੱਛੇ ਜੋ ਲੋਕ ਹਨ, ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ । ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ! ਉਨ੍ਹਾਂ ਦਾ ਨਾਪਾਕ ਏਜੰਡਾ ਕਦੇ ਸਫ਼ਲ ਨਹੀਂ ਹੋਵੇਗਾ। ਅੱਤਵਾਦ ਨਾਲ ਲੜਨ ਦਾ ਸਾਡਾ ਸੰਕਲਪ ਅਡਿਗ ਹੈ ਅਤੇ ਇਹ ਹੋਰ ਵੀ ਮਜ਼ਬੂਤ ਹੋਵੇਗਾ।”
***
ਐੱਮਜੇਪੀਐੱਸ/ਵੀਜੇ
(रिलीज़ आईडी: 2123654)
आगंतुक पटल : 68
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Nepali
,
Bengali-TR
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam