ਵਣਜ ਤੇ ਉਦਯੋਗ ਮੰਤਰਾਲਾ
ਡੀਪੀਆਈਆਈਟੀ ਸਕੱਤਰ ਨੇ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ਵਿੱਚ ਮੈਗਾ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦੀ ਪੀਐੱਮਜੀ ਸਮੀਖਿਆ ਦੀ ਪ੍ਰਧਾਨਗੀ ਕੀਤੀ
14,096 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ
Posted On:
23 APR 2025 1:35PM by PIB Chandigarh
ਡਿਪਾਰਟਮੈਂਟ ਫਾਰ ਪ੍ਰੋਮੋਸ਼ਨ ਆਫ ਇੰਡਸਟ੍ਰੀ ਐਂਡ ਇੰਟਰਨਲ ਟ੍ਰੇਡ (ਡੀਪੀਆਈਆਈਟੀ) ਦੇ ਸਕੱਤਰ, ਸ਼੍ਰੀ ਅਮਰਦੀਪ ਭਾਟੀਆ ਨੇ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ਰਾਜਾਂ ਵਿੱਚ ਮੈਗਾ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦੀ ਸਮੀਖਿਆ ਦੇ ਲਈ ਇੱਕ ਉੱਚ-ਪਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪ੍ਰੋਜੈਕਟ ਮੋਨੀਟਰਿੰਗ ਗਰੁੱਪ (ਪੀਐੱਮਜੀ) ਦੇ ਤਤਵਾਧਾਨ ਵਿੱਚ ਆਯੋਜਿਤ ਸਮੀਖਿਆ ਮੀਟਿੰਗ ਵਿੱਚ ਕੇਂਦਰੀ ਮੰਤਰਾਲਿਆਂ, ਰਾਜ ਸਰਕਾਰਾਂ ਅਤੇ ਪ੍ਰੋਜੈਕਟ ਪ੍ਰਸਤਾਵਕਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ।
ਇਸ ਮੀਟਿੰਗ ਦੌਰਾਨ, 17 ਮਹੱਤਵਪੂਰਨ ਪ੍ਰੋਜੈਕਟਾਂ ਵਿੱਚ 19 ਮੁੱਦਿਆਂ ਦੀ ਸਮੀਖਿਆ ਕੀਤੀ ਗਈ। ਇਨ੍ਹਾਂ ਪ੍ਰੋਜੈਕਟਾਂ ਦੀ ਕੁੱਲ ਲਾਗਤ 14,096 ਕਰੋੜ ਰੁਪਏ ਤੋਂ ਵੱਧ ਹੈ। ਮੀਟਿੰਗ ਦੌਰਾਨ ਅੰਤਰ-ਮੰਤਰਾਲੀ ਅਤੇ ਅੰਤਰ-ਰਾਜ ਤਾਲਮੇਲ ਨੂੰ ਵਧਾ ਕੇ ਲਾਗੂ ਚੁਣੌਤੀਆਂ ਦੇ ਤੇਜ਼ ਸਮਾਧਾਨ ‘ਤੇ ਵੱਧ ਧਿਆਨ ਦਿੱਤਾ ਗਿਆ।
ਜਿਨ੍ਹਾਂ ਪ੍ਰਮੁੱਖ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਉਨ੍ਹਾਂ ਵਿੱਚ ਜੌਨਪੁਰ-ਅਕਬਰਪੁਰ ਰੋਡ ਪ੍ਰੋਜੈਕਟ ਨੂੰ ਚਾਰ ਲੇਨ ਦਾ ਬਣਾਉਣਾ ਸ਼ਾਮਲ ਹੈ, ਜਿਸ ਦੀ ਲਾਗਤ 3,164.72 ਕਰੋੜ ਰੁਪਏ ਹੈ। ਇਸ ਪ੍ਰੋਜੈਕਟ ਵਿੱਚ ਦੋ ਕਾਰਜ ਪੈਕੇਜਾਂ ਵਿੱਚ ਦੋ ਪ੍ਰਮੁੱਖ ਮੁੱਦੇ ਸ਼ਾਮਲ ਹਨ, ਅਤੇ ਇਹ ਖੇਤਰੀ ਸੰਪਰਕ ਅਤੇ ਸੜਕ ਬੁਨਿਆਦੀ ਢਾਂਚੇ ਵਿੱਚ ਸੁਧਾਰ ਦੇ ਲਈ ਮਹੱਤਵਪੂਰਨ ਹੈ।
ਮੀਟਿੰਗ ਵਿੱਚ ਕਈ ਮਹੱਤਵਪੂਰਨ ਥਾਵਾਂ ‘ਤੇ ਨਵੇਂ ਈਐੱਸਆਈ ਹਸਪਤਾਲਾਂ ਦੀ ਸਥਾਪਨਾ ‘ਤੇ ਵੀ ਜ਼ੋਰ ਦਿੱਤਾ ਗਿਆ। ਇਹ ਪ੍ਰੋਜੈਕਟ ਕੇਂਦਰ ਸਰਕਾਰ ਦੇ ਸਿਹਤ ਸੇਵਾ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਵਿਆਪਕ ਯਤਨ ਦਾ ਹਿੱਸਾ ਹਨ, ਖਾਸ ਤੌਰ ‘ਤੇ ਘੱਟ ਸੇਵਾ ਵਾਲੇ ਅਤੇ ਉੱਚ ਮੰਗ ਵਾਲੇ ਖੇਤਰਾਂ ਵਿੱਚ ਇਨ੍ਹਾਂ ਦੀ ਵੱਧ ਜ਼ਰੂਰਤ ਹੈ। ਸ਼੍ਰੀ ਭਾਟੀਆ ਨੇ ਕਿਹਾ ਕਿ ਹਸਪਤਾਲ ਗੁਣਵੱਤਾਪੂਰਨ ਮੈਡੀਕਲ ਦੇਖਭਾਲ ਤੱਕ ਪਹੁੰਚ ਵਿੱਚ ਜ਼ਿਕਰਯੋਗ ਸੁਧਾਰ ਕਰਨਗੇ ਅਤੇ ਖੇਤਰੀ ਵਿਕਾਸ ਵਿੱਚ ਯੋਗਦਾਨ ਦੇਣਗੇ, ਜਿਸ ਨਾਲ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ।
ਪੌੜੀ ਗੜ੍ਹਵਾਲ ਜ਼ਿਲ੍ਹੇ ਦੇ ਸੁਮਾਰੀ ਵਿੱਚ ਐੱਨਆਈਟੀ ਉੱਤਰਾਖੰਡ ਦੇ ਸਥਾਈ ਕੈਂਪਸ ਦੇ ਨਿਰਮਾਣ ਸਬੰਧੀ ਇੱਕ ਪ੍ਰਮੁੱਖ ਪ੍ਰੋਜੈਕਟ ਦੀ ਸਮੀਖਿਆ ਕੀਤੀ ਗਈ। ਇਹ ਪ੍ਰੋਜੈਕਟ ਇਸ ਖੇਤਰ ਦੇ ਅਕਾਦਮਿਕ ਈਕੋਸਿਸਟਮ ਨੂੰ ਮਜ਼ਬੂਤ ਕਰਨ ਅਤੇ ਪਰਿਸਰ ਸੰਸਥਾਨ ਦੇ ਲਈ ਅਤਿਆਧੁਨਿਕ ਅਕਾਦਮਿਕ ਅਤੇ ਪ੍ਰਸ਼ਾਸਨਿਕ ਵਾਤਾਵਰਣ ਪ੍ਰਦਾਨ ਕਰੇਗੀ। ਇਸ ਪ੍ਰੋਜੈਕਟ ਦੇ ਸੰਚਾਲਿਤ ਹੋਣ ਦੇ ਬਾਅਦ, ਉੱਤਰਾਖੰਡ ਵਿੱਚ ਤਕਨੀਕੀ ਸਿੱਖਿਆ ਅਤੇ ਖੋਜ ਦੀ ਗੁਣਵੱਤਾ ਨੂੰ ਵਧਾਉਣ ਅਤੇ ਸਥਾਨਕ ਸਮਾਜਿਕ-ਆਰਥਿਕ ਵਿਕਾਸ ਨੂੰ ਗਤੀ ਮਿਲਣ ਦੀ ਉਮੀਦ ਹੈ।
ਸ਼੍ਰੀ ਭਾਟੀਆ ਨੇ ਪ੍ਰੋਜੈਕਟ ਨਿਗਰਾਨੀ ਦੇ ਲਈ ਸੰਸਥਾਗਤ ਢਾਂਚੇ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ ਅਤੇ ਸਾਰੇ ਹਿਤਧਾਰਕਾਂ ਨਾਲ ਮੁੱਦੇ ਦੇ ਸਮਾਧਾਨ ਦੇ ਲਈ ਸਰਗਰਮ ਦ੍ਰਿਸ਼ਟੀਕੋਣ ਅਪਣਾਉਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਨਿਜੀ ਖੇਤਰ ਦੇ ਪ੍ਰਤੀਭਾਗੀਆਂ ਨੂੰ ਸਰਕਾਰ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਦੇ ਨਾਲ ਬਿਹਤਰ ਤਾਲਮੇਲ ਦਾ ਲਾਭ ਉਠਾ ਕੇ ਪ੍ਰੋਜੈਕਟ ਲਾਗੂਕਰਨ ਵਿੱਚ ਤੇਜ਼ੀ ਲਿਆਉਣ ਦੇ ਲਈ ਪੀਐੱਮਜੀ ਪਲੈਟਫਾਰਮ (https://pmg.dpiit.gov.in/) ਦੇ ਨਾਲ ਸਰਗਰਮ ਤੌਰ ‘ਤੇ ਜੁੜਨ ਦੇ ਲਈ ਪ੍ਰੋਤਸਾਹਿਤ ਕੀਤਾ।
***
ਅਭਿਸ਼ੇਕ ਦਯਾਲ/ਅਭਿਜੀਥ ਨਾਰਾਇਣਨ/ਇਸ਼ੀਤਾ ਬਿਸਵਾਸ
(Release ID: 2123848)
Visitor Counter : 7