ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 24 ਅਪ੍ਰੈਲ ਨੂੰ ਬਿਹਾਰ ਦਾ ਦੌਰਾ ਕਰਨਗੇ
ਪ੍ਰਧਾਨ ਮੰਤਰੀ ਬਿਹਾਰ ਦੇ ਮਧੂਬਨੀ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਸਮਾਗਮ ਵਿੱਚ ਸ਼ਾਮਲ ਹੋਣਗੇ
ਪ੍ਰਧਾਨ ਮੰਤਰੀ ਬਿਹਾਰ ਵਿੱਚ 13,480 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ
ਪ੍ਰਧਾਨ ਮੰਤਰੀ ਬਿਹਾਰ ਵਿੱਚ ਅੰਮ੍ਰਿਤ ਭਾਰਤ ਐੱਕਸਪ੍ਰੈੱਸ ਅਤੇ ਨਮੋ ਭਾਰਤ ਰੈਪਿਡ ਰੇਲ ਨੂੰ ਹਰੀ ਝੰਡੀ ਦਿਖਾਉਣਗੇ
Posted On:
23 APR 2025 6:30PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ ਨੂੰ ਬਿਹਾਰ ਦਾ ਦੌਰਾ ਕਰਨਗੇ। ਉਹ ਮਧੂਬਨੀ ਜਾਣਗੇ ਅਤੇ ਸਵੇਰੇ ਕਰੀਬ 11:45 ਵਜੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ 'ਤੇ ਆਯੋਜਿਤ ਸਮਾਗਮ ਵਿੱਚ ਹਿੱਸਾ ਲੈਣਗੇ। ਉਹ 13,480 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਇਸ ਮੌਕੇ ‘ਤੇ ਮੌਜੂਦ ਜਨ ਸਮੂਹ ਨੂੰ ਸੰਬੋਧਨ ਵੀ ਕਰਨਗੇ।
ਪ੍ਰਧਾਨ ਮੰਤਰੀ ਬਿਹਾਰ ਦੇ ਮਧੂਬਨੀ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਮੌਕੇ 'ਤੇ, ਉਹ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਪੰਚਾਇਤਾਂ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੰਚਾਇਤ ਪੁਰਸਕਾਰ ਵੀ ਪ੍ਰਦਾਨ ਕਰਨਗੇ।
ਪ੍ਰਧਾਨ ਮੰਤਰੀ ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ ਦੇ ਹਥੁਆ ਵਿਖੇ ਲਗਭਗ 340 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਐੱਲਪੀਜੀ ਬੌਟਲਿੰਗ ਪਲਾਂਟ ਅਤੇ ਰੇਲ ਅਨਲੋਡਿੰਗ ਸੁਵਿਧਾ ਦਾ ਨੀਂਹ ਪੱਥਰ ਰੱਖਣਗੇ। ਇਸ ਨਾਲ ਸਪਲਾਈ ਲੜੀ ਨੂੰ ਸੁਚਾਰੂ ਬਣਾਉਣ ਅਤੇ ਥੋਕ ਐੱਲਪੀਜੀ ਆਵਾਜਾਈ ਦੀ ਕੁਸ਼ਲਤਾ ਵਿੱਚ ਸੁਧਾਰ ਕਰਨ ਵਿੱਚ ਮਦਦ ਮਿਲੇਗੀ।
ਖੇਤਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦੇ ਹੋਏ, ਪ੍ਰਧਾਨ ਮੰਤਰੀ ਬਿਹਾਰ ਵਿੱਚ 1,170 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਪੁਨਰਗਠਿਤ ਵੰਡ ਖੇਤਰ ਯੋਜਨਾ ਦੇ ਤਹਿਤ 5,030 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ।
ਦੇਸ਼ ਭਰ ਵਿੱਚ ਰੇਲ ਸੰਪਰਕ ਨੂੰ ਉਤਸ਼ਾਹਿਤ ਕਰਨ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਸਹਰਸਾ ਅਤੇ ਮੁੰਬਈ ਦਰਮਿਆਨ ਅੰਮ੍ਰਿਤ ਭਾਰਤ ਐੱਕਸਪ੍ਰੈੱਸ, ਜੈਨਗਰ ਅਤੇ ਪਟਨਾ ਦਰਮਿਆਨ ਨਮੋ ਭਾਰਤ ਰੈਪਿਡ ਰੇਲ ਅਤੇ ਪਿਪਰਾ ਅਤੇ ਸਹਰਸਾ ਅਤੇ ਸਹਰਸਾ ਅਤੇ ਸਮਸਤੀਪੁਰ ਦਰਮਿਆਨ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਉਹ ਸੁਪੌਲ ਪਿਪਰਾ ਰੇਲ ਲਾਈਨ, ਹਸਨਪੁਰ ਬਿਥਾਨ ਰੇਲ ਲਾਈਨ ਅਤੇ ਛਪਰਾ ਅਤੇ ਬਗਹਾ ਵਿਖੇ ਦੋ 2-ਲੇਨ ਰੇਲ ਓਵਰ ਬ੍ਰਿਜਾਂ ਦਾ ਵੀ ਉਦਘਾਟਨ ਕਰਨਗੇ। ਉਹ ਖਗੜੀਆ-ਅਲੌਲੀ ਰੇਲ ਲਾਈਨ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਨ੍ਹਾਂ ਪ੍ਰੋਜੈਕਟਾਂ ਨਾਲ ਕਨੈਕਟਿਵਿਟੀ ਵਿੱਚ ਸੁਧਾਰ ਹੋਵੇਗਾ ਅਤੇ ਖੇਤਰ ਦੇ ਸਮੁੱਚੇ ਸਮਾਜਿਕ-ਆਰਥਿਕ ਵਿਕਾਸ ਹੋਵੇਗਾ।
ਪ੍ਰਧਾਨ ਮੰਤਰੀ ਦੀਨਦਿਆਲ ਅੰਤੋਦਿਆ ਯੋਜਨਾ-ਰਾਸ਼ਟਰੀ ਗ੍ਰਾਮੀਣ ਆਜੀਵਿਕਾ ਮਿਸ਼ਨ (ਡੀਏਵਾਈ-ਐੱਨਆਰਐੱਲਐੱਮ) ਦੇ ਅਧੀਨ ਬਿਹਾਰ ਦੇ 2 ਲੱਖ ਤੋਂ ਵੱਧ ਸਵੈ ਸਹਾਇਤਾ ਸਮੂਹਾਂ ਨੂੰ ਲਗਭਗ 930 ਕਰੋੜ ਰੁਪਏ ਦੇ ਕਮਿਊਨਿਟੀ ਇਨਵੇਸਟਮੈਂਟ ਫੰਡ ਦੇ ਲਾਭ ਵੰਡਣਗੇ।
ਪ੍ਰਧਾਨ ਮੰਤਰੀ ਪੀਐੱਮਏਵਾਈ-ਗ੍ਰਾਮੀਣ ਦੇ 15 ਲੱਖ ਨਵੇਂ ਲਾਭਪਾਤਰੀਆਂ ਨੂੰ ਸਵੀਕ੍ਰਿਤੀ ਪੱਤਰ ਸੌਂਪਣਗੇ ਅਤੇ ਦੇਸ਼ ਭਰ ਦੇ 10 ਲੱਖ ਪੀਐੱਮਏਵਾਈ-ਜੀ ਲਾਭਪਾਤਰੀਆਂ ਨੂੰ ਕਿਸ਼ਤਾਂ ਜਾਰੀ ਕਰਨਗੇ। ਉਹ ਬਿਹਾਰ ਵਿੱਚ 1 ਲੱਖ ਪੀਐੱਮਏਵਾਈ-ਜੀ ਅਤੇ 54,000 ਪੀਐੱਮਏਵਾਈ-ਯੂ ਘਰਾਂ ਦੇ ਗ੍ਰਹਿ ਪ੍ਰਵੇਸ਼ ਨੂੰ ਚਿਨ੍ਹਿਤ ਕਰਦੇ ਹੋਏ ਕੁਝ ਲਾਭਪਾਤਰੀਆਂ ਨੂੰ ਚਾਬੀਆਂ ਸੌਂਪਣਗੇ।
************
ਐੱਮਜੇਪੀਐੱਸ/ਵੀਜੇ
(Release ID: 2124007)
Visitor Counter : 8
Read this release in:
Assamese
,
Odia
,
English
,
Urdu
,
Marathi
,
Hindi
,
Bengali
,
Manipuri
,
Gujarati
,
Tamil
,
Telugu
,
Malayalam