ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਬੀਤੇ ਕੱਲ੍ਹ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਦਿਲੋਂ ਸ਼ਰਧਾਂਜਲੀ ਦਿੱਤੀ


ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ, ਭਾਰਤ ਅੱਤਵਾਦ ਦੇ ਸਾਹਮਣੇ ਨਹੀਂ ਝੁਕੇਗਾ ਅਤੇ ਇਸ ਕਾਇਰਤਾਪੂਰਨ ਅੱਤਵਾਦੀ ਹਮਲੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਸ਼੍ਰੀ ਅਮਿਤ ਸ਼ਾਹ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ

ਪਹਿਲਗਾਮ ਦੇ ਅੱਤਵਾਦੀ ਹਮਲੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਦਾ ਦਰਦ ਹਰ ਭਾਰਤੀ ਨੂੰ ਹੈ, ਇਸ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਥਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੋਂ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ

ਸ਼੍ਰੀ ਸ਼ਾਹ ਨੇ ਹਸਪਤਾਲ ਜਾ ਕੇ ਅੱਤਵਾਦੀ ਹਮਲੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ

Posted On: 23 APR 2025 9:17PM by PIB Chandigarh

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਬੀਤੇ ਕੱਲ੍ਹ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਦਿਲੋਂ ਸ਼ਰਧਾਂਜਲੀ ਦਿੱਤੀ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਭਾਰਤ ਅੱਤਵਾਦ ਅੱਗੇ ਨਹੀਂ ਝੁਕੇਗਾ ਅਤੇ ਇਸ ਕਾਇਰਤਾਪੂਰਨ ਅੱਤਵਾਦੀ ਹਮਲੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਸ਼੍ਰੀ ਅਮਿਤ ਸ਼ਾਹ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪਹਿਲਗਾਮ ਦੇ ਅੱਤਵਾਦੀ ਹਮਲੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਦਾ ਦਰਦ ਹਰ ਭਾਰਤੀ ਨੂੰ ਹੈ, ਇਸ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਥਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੋਂ ਘਟਨਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਸ਼੍ਰੀ ਸ਼ਾਹ ਨੇ ਹਸਪਤਾਲ ਜਾ ਕੇ ਅੱਤਵਾਦੀ ਹਮਲੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਸਿਹਤ ਦੀ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ

>

*****

ਆਰਕੇ/ਵੀਵੀ/ਆਰਆਰ/ਪੀਐੱਸ/ਏਕੇ


(Release ID: 2124030) Visitor Counter : 4