ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ CCPA ਦੁਆਰਾ ਆਗਾਮੀ ਜਨਗਣਨਾ ਵਿੱਚ ਜਾਤੀਗਤ ਜਨਗਣਨਾ ਨੂੰ ਸ਼ਾਮਲ ਕਰਨ ਦੇ ਫੈਸਲੇ ਨੂੰ ਸਮਾਜਿਕ ਨਿਆਂ ਦੇ ਲਈ ਸੰਕਲਪਿਤ ਮੋਦੀ ਸਰਕਾਰ ਦਾ ਇਤਿਹਾਸਿਕ ਫੈਸਲਾ ਦੱਸਿਆ
ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਆਰਥਿਕ ਅਤੇ ਸਮਾਜਿਕ ਤੌਰ ‘ਤੇ ਪਿਛੜੇ ਸਾਰੇ ਵਰਗਾਂ ਦਾ ਸਸ਼ਕਤੀਕਰਣ ਹੋਵੇਗਾ, ਸਮਾਵੇਸ਼ਨ ਨੂੰ ਹੁਲਾਰਾ ਮਿਲੇਗਾ
ਇਹ ਫੈਸਲਾ ਸਮਾਜਿਕ ਸਮਾਨਤਾ ਅਤੇ ਹਰ ਵਰਗ ਦੇ ਅਧਿਕਾਰਾਂ ਦੇ ਪ੍ਰਤੀ ਮਜ਼ਬੂਤ ਪ੍ਰਤੀਬੱਧਤਾ ਦਾ ਸੰਦੇਸ਼ ਹੁੰਦਾ ਹੈ
ਮੁੱਖ ਵਿਰੋਧੀ ਪਾਰਟੀ ਅਤੇ ਉਸ ਦੇ ਸਹਿਯੋਗੀ ਦਲਾਂ ਨੇ ਦਹਾਕਿਆਂ ਤੱਕ ਸੱਤਾ ਵਿੱਚ ਰਹਿੰਦੇ ਹੋਏ ਜਾਤੀਗਤ ਜਨਗਣਨਾ ਦਾ ਵਿਰੋਧ ਕੀਤਾ ਅਤੇ ਵਿਰੋਧੀ ਧਿਰ ਵਿੱਚ ਰਹਿੰਦੇ ਹੋਏ ਇਸ ‘ਤੇ ਰਾਜਨੀਤੀ ਕੀਤੀ
Posted On:
30 APR 2025 6:57PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਰਾਜਨੀਤਕ ਮਾਮਲਿਆਂ ਦੀ ਕੈਬਨਿਟ ਕਮੇਟੀ (CCPA) ਦੁਆਰਾ ਆਗਾਮੀ ਜਨਗਣਨਾ ਵਿੱਚ ਜਾਤੀਗਤ ਜਨਗਣਨਾ ਨੂੰ ਸ਼ਾਮਲ ਕਰਨ ਦੇ ਫੈਸਲੇ ਨੂੰ ਸਮਾਜਿਕ ਨਿਆਂ ਦੇ ਲਈ ਸੰਕਲਪਿਤ ਮੋਦੀ ਸਰਕਾਰ ਦਾ ਇਤਿਹਾਸਿਕ ਫੈਸਲਾ ਦੱਸਿਆ ਹੈ।
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਅੱਜ ਹੋਈ CCPA ਦੀ ਮੀਟਿੰਗ ਵਿੱਚ, ਆਗਾਮੀ ਜਨਗਣਨਾ ਵਿੱਚ ਜਾਤੀਗਤ ਗਣਨਾ ਨੂੰ ਸ਼ਾਮਲ ਕਰਨ ਦਾ ਫੈਸਲਾ ਲੈ ਕੇ ਸਮਾਜਿਕ ਸਮਾਨਤਾ ਅਤੇ ਹਰ ਵਰਗ ਦੇ ਅਧਿਕਾਰਾਂ ਦੇ ਪ੍ਰਤੀ ਮਜ਼ਬੂਤ ਪ੍ਰਤੀਬੱਧਤਾ ਦਾ ਸੰਦੇਸ਼ ਦਿੱਤਾ ਗਿਆ ਹੈ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਮੁੱਖ ਵਿਰੋਧੀ ਪਾਰਟੀ ਅਤੇ ਉਸ ਦੇ ਸਹਿਯੋਗੀ ਦਲਾਂ ਨੇ ਦਹਾਕਿਆਂ ਤੱਕ ਸੱਤਾ ਵਿੱਚ ਰਹਿੰਦੇ ਹੋਏ ਜਾਤੀਗਤ ਜਨਗਣਨਾ ਦਾ ਵਿਰੋਧ ਕੀਤਾ ਅਤੇ ਵਿਰੋਧੀ ਧਿਰ ਵਿੱਚ ਰਹਿੰਦੇ ਹੋਏ ਇਸ ‘ਤੇ ਰਾਜਨੀਤੀ ਕੀਤੀ। ਇਸ ਫੈਸਲੇ ਨਾਲ ਆਰਥਿਕ ਅਤੇ ਸਮਾਜਿਕ ਤੌਰ ‘ਤੇ ਪਿਛੜੇ ਸਾਰੇ ਵਰਗਾਂ ਦਾ ਸਸ਼ਕਤੀਕਰਣ ਹੋਵੇਗਾ, ਸਮਾਵੇਸ਼ਨ ਨੂੰ ਹੁਲਾਰਾ ਮਿਲੇਗਾ ਅਤੇ ਇਹ ਵੰਚਿਤਾਂ ਦੀ ਪ੍ਰਗਤੀ ਦੇ ਨਵੇਂ ਰਾਹ ਪੱਧਰੇ ਕਰੇਗਾ।
*****
ਆਰਕੇ/ਵੀਵੀ/ਆਰਆਰ/ਪੀਐੱਸ
(Release ID: 2125812)