ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਇੰਟਰਨੈਸ਼ਨਲ ਸੀਪੋਰਟ ਰਾਸ਼ਟਰ ਨੂੰ ਸਮਰਪਿਤ ਕੀਤਾ


ਕੇਰਲ ਵਿੱਚ ਵਿਝਿੰਜਮ ਅੰਤਰਰਾਸ਼ਟਰੀ ਡੂੰਘੇ ਪਾਣੀ ਵਾਲਾ ਬਹੁ-ਮੰਤਵੀ ਸੀਪੋਰਟ ਭਾਰਤ ਦੇ ਸਮੁੰਦਰੀ ਬੁਨਿਆਦੀ ਢਾਂਚੇ ਵਿੱਚ ਇੱਕ ਮਹੱਤਵਪੂਰਨ ਪ੍ਰਗਤੀ ਹੈ : ਪ੍ਰਧਾਨ ਮੰਤਰੀ

ਅੱਜ ਭਗਵਾਨ ਆਦਿ ਸ਼ੰਕਰਾਚਾਰਯ ਦੀ ਜਯੰਤੀ ਹੈ, ਆਦਿ ਸ਼ੰਕਰਾਚਾਰਯ ਜੀ ਨੇ ਕੇਰਲ ਤੋਂ ਨਿਕਲ ਕੇ ਦੇਸ਼ ਦੇ ਵਿਭਿੰਨ ਹਿੱਸਿਆਂ ਵਿੱਚ ਮਠਾਂ ਦੀ ਸਥਾਪਨਾ ਕਰਕੇ ਰਾਸ਼ਟਰ ਦੀ ਚੇਤਨਾ ਨੂੰ ਜਗਾਇਆ, ਮੈਂ ਇਸ ਸ਼ੁਭ ਅਵਸਰ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ: ਪ੍ਰਧਾਨ ਮੰਤਰੀ

ਭਾਰਤ ਦੇ ਤਟਵਰਤੀ ਰਾਜ ਅਤੇ ਸਾਡੇ ਪੋਰਟ ਸ਼ਹਿਰ ਵਿਕਸਿਤ ਕਰਨ ਦੇ ਵਿਕਾਸ ਦੇ ਪ੍ਰਮੁੱਖ ਕੇਂਦਰ ਬਣਨਗੇ: ਪ੍ਰਧਾਨ ਮੰਤਰੀ

ਕੇਂਦਰ ਸਰਕਾਰ ਨੇ ਰਾਜ ਸਰਕਾਰਾਂ ਦੇ ਸਹਿਯੋਗ ਨਾਲ ਸਾਗਰਮਾਲਾ ਪ੍ਰੋਜੈਕਟ ਦੇ ਤਹਿਤ ਪੋਰਟ ਕਨੈਕਟੀਵਿਟੀ ਨੂੰ ਵਧਾਉਂਦੇ ਹੋਏ ਪੋਰਟ ਇਨਫ੍ਰਾਸਟ੍ਰਕਚਰ ਨੂੰ ਅੱਪਗ੍ਰੇਡ ਕੀਤਾ ਹੈ: ਪ੍ਰਧਾਨ ਮੰਤਰੀ

ਪੀਐੱਮ-ਗਤੀਸ਼ਕਤੀ ਦੇ ਤਹਿਤ ਜਲਮਾਰਗਾਂ, ਰੇਲਵੇ, ਰਾਜਮਾਰਗਾਂ ਅਤੇ ਵਾਯੂਮਾਰਗਾਂ ਦੀ ਇੰਟਰ-ਕਨੈਕਟੀਵਿਟੀ ਨੂੰ ਤੇਜ਼ੀ ਨਾਲ ਸੁਧਾਰਿਆ ਜਾ ਰਿਹਾ ਹੈ: ਪ੍ਰਧਾਨ ਮੰਤਰੀ

ਪਿਛਲੇ 10 ਵਰ੍ਹਿਆਂ ਵਿੱਚ ਜਨਤਕ-ਨਿਜੀ ਭਾਗੀਦਾਰੀ ਦੇ ਤਹਿਤ ਨਿਵੇਸ਼ ਨੇ ਨਾ ਸਿਰਫ ਸਾਡੇ ਪੋਰਟਸ ਨੂੰ ਗਲੋਬਲ ਮਿਆਰਾਂ ਤੱਕ ਅੱਪਗ੍ਰੇਡ ਕੀਤਾ ਹੈ, ਸਗੋਂ ਉਨ੍ਹਾਂ ਨੂੰ ਭਵਿੱਖ ਦੇ ਲਈ ਵੀ ਤਿਆਰ ਕੀਤਾ ਹੈ: ਪ੍ਰਧਾਨ ਮੰਤਰੀ

ਦੁਨੀਆ ਪੋਪ ਫ੍ਰਾਂਸਿਸ ਨੂੰ ਉਨ੍ਹਾਂ ਦੀ ਸੇਵਾ ਭਾਵਨਾ ਦੇ ਲਈ ਹਮੇਸਾ ਯਾਦ ਰੱਖੇਗੀ: ਪ੍ਰਧਾਨ ਮੰ

Posted On: 02 MAY 2025 1:16PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਤਿਰੂਵਨੰਤਪੁਰਮ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਅੰਤਰਰਾਸ਼ਟਰੀ ਡੂੰਘੇ ਪਾਣੀ ਵਾਲਾ ਬਹੁ-ਮੰਤਵੀ ਸਮੁੰਦਰੀ ਪੋਰਟ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਭਗਵਾਨ ਆਦਿ ਸ਼ੰਕਰਾਚਾਰਯ ਦੀ ਜਯੰਤੀ ਦੇ ਸ਼ੁਭ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਤਿੰਨ ਵਰ੍ਹੇ ਪਹਿਲਾਂ ਸਤੰਬਰ ਵਿੱਚ ਉਨ੍ਹਾਂ ਨੂੰ ਆਦਿ ਸ਼ੰਕਰਾਚਾਰਯ ਦੇ ਪਵਿੱਤਰ ਜਨਸਥਾਨ ਦਾ ਦੌਰਾ ਕਰਨ ਦਾ ਸੁਭਾਗ ਮਿਲਿਆ ਸੀ। ਉਨ੍ਹਾਂ ਨੇ ਪ੍ਰਸੰਨਤਾ ਵਿਅਕਤ ਕੀਤੀ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਉਨ੍ਹਾਂ ਦੇ ਸੰਸਦੀ ਖੇਤਰ ਕਾਸ਼ੀ ਵਿੱਚ ਵਿਸ਼ਵਨਾਥ ਧਾਮ ਪਰਿਸਰ ਵਿੱਚ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਨੇ ਅੱਗੇ ਚਾਨਣਾ ਪਾਇਆ ਕਿ ਉਨ੍ਹਾਂ ਨੂੰ ਉੱਤਰਾਖੰਡ ਦੇ ਪਵਿੱਤਰ ਕੇਦਾਰਨਾਥ ਧਾਮ ਵਿੱਚ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਦਾ ਅਨਾਵਰਣ ਕਰਨ ਦੇ ਲਈ ਸਨਮਾਨ ਮਿਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇੱਕ ਹੋਰ ਵਿਸ਼ੇਸ਼ ਅਵਸਰ ਹੈ, ਕਿਉਂਕਿ ਕੇਦਾਰਨਾਥ ਮੰਦਿਰ ਦੇ ਕਪਾਟ ਸ਼ਰਧਾਲੂਆਂ ਦੇ ਲਈ ਖੋਲ੍ਹ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਰੇਖਾਂਕਿਤ ਕੀਤਾ ਕਿ ਕੇਰਲ ਤੋਂ ਨਿਕਲ ਕੇ ਆਦਿ ਸ਼ੰਕਰਾਚਾਰਯ ਨੇ ਦੇਸ਼ ਦੇ ਵਿਭਿੰਨ ਹਿੱਸਿਆਂ ਵਿੱਚ ਮਠਾਂ ਦੀ ਸਥਾਪਨਾ ਕਰਕੇ ਰਾਸ਼ਟਰ ਦੀ ਚੇਤਨਾ ਨੂੰ ਜਗਾਇਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੇ ਯਤਨਾਂ ਨੇ ਏਕੀਕ੍ਰਿਤ ਅਤੇ ਅਧਿਆਤਮਿਕ ਤੌਰ ‘ਤੇ ਗਿਆਨਵਾਨ ਭਾਰਤ ਦੀ ਨੀਂਹ ਰੱਖੀ।

ਸ਼੍ਰੀ ਮੋਦੀ ਨੇ ਕਿਹਾ ਕਿ ਇੱਕ ਤਰਫ ਅਪਾਰ ਸੰਭਾਵਨਾਵਾਂ ਨਾਲ ਭਰਪੂਰ ਵਿਸ਼ਾਲ ਸਮੁੰਦਰ ਹੈ, ਤਾਂ ਦੂਸਰੀ ਤਰਫ ਕੁਦਰਤ ਦੀ ਮਨਮੋਹਕ ਸੁੰਦਰਤਾ ਇਸ ਦੀ ਸ਼ਾਨ ਵਿੱਚ ਚਾਰ ਚੰਦ ਲਗਾ ਰਹੀ ਹੈ। ਇਨ੍ਹਾਂ ਸਭ ਦੇ ਵਿੱਚ, ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਿਝਿੰਜਮ ਡੂੰਘੇ ਪਾਣੀ ਵਾਲਾ ਸੀਪੋਰਟ ਹੁਣ ਨਵੇਂ ਯੁਗ ਦੇ ਵਿਕਾਸ ਦਾ ਪ੍ਰਤੀਕ ਬਣ ਗਿਆ ਹੈ। ਉਨ੍ਹਾਂ ਨੇ ਇਸ ਜ਼ਿਕਰਯੋਗ ਉਪਲਬਧੀ ਦੇ ਲਈ ਕੇਰਲ ਅਤੇ ਪੂਰੇ ਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਵਿਝਿੰਜਮ ਡੂੰਘੇ ਪਾਣੀ ਵਾਲੇ ਸਮੁੰਦਰੀ ਪੋਰਟ ਨੂੰ 8,800 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਵਰ੍ਹਿਆਂ ਵਿੱਚ ਇਸ ਟ੍ਰਾਂਸਸ਼ਿਪਮੈਂਟ ਹੱਬ ਦੀ ਸਮਰੱਥਾ ਤਿੰਨ ਗੁਣਾ ਹੋ ਜਾਵੇਗੀ, ਜਿਸ ਨਾਲ ਦੁਨੀਆ ਦੇ ਕੁਝ ਸਭ ਤੋਂ ਵੱਡੇ ਮਾਲਵਾਹਕ ਜਹਾਜ਼ਾਂ ਦਾ ਅਸਾਨੀ ਨਾਲ ਆਗਮਨ ਹੋ ਸਕੇਗਾ। ਉਨ੍ਹਾਂ ਨੇ ਦੱਸਿਆ ਕਿ ਭਾਰਤ ਦੇ 75 ਪ੍ਰਤੀਸ਼ਤ ਟ੍ਰਾਂਸਸ਼ਿਪਮੈਂਟ ਸੰਚਾਲਨ ਪਹਿਲੇ ਵਿਦੇਸ਼ੀ ਪੋਰਟਸ ‘ਤੇ ਕੀਤੇ ਜਾਂਦੇ ਸੀ, ਜਿਸ ਨਾਲ ਦੇਸ਼ ਨੂੰ ਰੈਵੇਨਿਊ ਦਾ ਬਹੁਤ ਨੁਕਸਾਨ ਹੁੰਦਾ ਸੀ। ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਹੁਣ ਇਹ ਸਥਿਤੀ ਬਦਲਣ ਵਾਲੀ ਹੈ, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਦਾ ਪੈਸਾ ਹੁਣ ਭਾਰਤ ਦੀ ਸੇਵਾ ਕਰਨ ਵਿੱਚ ਲਗੇਗਾ ਅਤੇ ਜੋ ਧਨਰਾਸ਼ੀ ਕਦੇ ਦੇਸ਼ ਤੋਂ ਬਾਹਰ ਜਾਂਦੀ ਸੀ, ਉਹ ਹੁਣ ਕੇਰਲ ਅਤੇ ਵਿਝਿੰਜਮ ਦੇ ਲੋਕਾਂ ਦੇ ਲਈ ਨਵੇਂ ਆਰਥਿਕ ਅਵਸਰ ਪੈਦਾ ਕਰੇਗੀ।

ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਬਸਤੀਵਾਦੀ ਸ਼ਾਸਨ ਤੋਂ ਪਹਿਲਾਂ ਭਾਰਤ ਨੇ ਸਦੀਆਂ ਦੀ ਸਮ੍ਰਿੱਧੀ ਦੇਖੀ, ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇੱਕ ਸਮੇਂ ‘ਤੇ ਭਾਰਤ ਗਲੋਬਲ ਸਕਲ ਘਰੇਲੂ ਉਤਪਾਦ ਵਿੱਚ ਇੱਕ ਵੱਡੀ ਹਿੱਸੇਦਾਰੀ ਰੱਖਦਾ ਸੀ। ਉਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਉਸ ਯੁਗ ਦੌਰਾਨ ਭਾਰਤ ਨੂੰ ਹੋਰ ਦੇਸ਼ਾਂ ਤੋਂ ਅਲੱਗ ਕਰਨ ਵਾਲੀ ਗੱਲ ਇਸ ਦੀ ਸਮੁੰਦਰੀ ਸਮਰੱਥਾ ਅਤੇ ਇਸ ਦੇ ਪੋਰਟ ਸ਼ਹਿਰਾਂ ਦੀ ਆਰਥਿਕ ਗਤੀਵਿਧੀ ਸੀ। ਇਹ ਦੇਖਦੇ ਹੋਏ ਕਿ ਕੇਰਲ ਨੇ ਇਸ ਸਮੁੰਦਰੀ ਸ਼ਕਤੀ ਅਤੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਉਨ੍ਹਾਂ ਨੇ ਸਮੁੰਦਰੀ ਵਪਾਰ ਵਿੱਚ ਕੇਰਲ ਦੀ ਇਤਿਹਾਸਿਕ ਭੂਮਿਕਾ ‘ਤੇ ਚਾਨਣਾ ਪਾਇਆ, ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਅਰਬ ਸਾਗਰ ਦੇ ਜ਼ਰੀਏ ਭਾਰਤ ਨੇ ਕਈ ਦੇਸ਼ਾਂ ਦੇ ਨਾਲ ਵਪਾਰਕ ਸਬੰਧ ਬਣਾਏ ਰੱਖੇ। ਉਨ੍ਹਾਂ ਨੇ ਕਿਹਾ ਕਿ ਕੇਰਲ ਤੋਂ ਜਹਾਜ਼ ਵਿਭਿੰਨ ਦੇਸ਼ਾਂ ਵਿੱਚ ਮਾਲ ਲੈ ਜਾਂਦੇ ਸਨ, ਜਿਸ ਨਾਲ ਇਹ ਆਲਮੀ ਵਣਜ ਦੇ ਲਈ ਇੱਕ ਮਹੱਤਵਪੂਰਨ ਕੇਂਦਰ ਬਣ ਗਿਆ। ਉਨ੍ਹਾਂ ਨੇ ਕਿਹਾ, “ਅੱਜ, ਭਾਰਤ ਸਰਕਾਰ ਆਰਥਿਕ ਸ਼ਕਤੀ ਨੇ ਇਸ ਚੈਨਲ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਪ੍ਰਤੀਬੱਧ ਹੈ।” ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ, “ਭਾਰਤ ਦੇ ਤਟਵਰਤੀ ਰਾਜ ਅਤੇ ਪੋਰਟ ਸ਼ਹਿਰ ਵਿਕਸਿਤ ਭਾਰਤ ਦੇ ਵਿਕਾਸ ਦੇ ਪ੍ਰਮੁੱਖ ਕੇਂਦਰ ਬਣਨਗੇ।”

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਜਦੋਂ ਇਨਫ੍ਰਾਸਟ੍ਰਕਚਰ ਅਤੇ ਵਪਾਰ ਕਰਨ ਵਿੱਚ ਅਸਾਨੀ ਨੂੰ ਇਕੱਠੇ ਹੁਲਾਰਾ ਦਿੱਤਾ ਜਾਂਦਾ ਹੈ, ਤਦ ਪੋਰਟ ਅਰਥਵਿਵਸਥਾ ਆਪਣੀ ਪੂਰੀ ਸਮਰੱਥਾ ਤੱਕ ਪਹੁੰਚਦੀ ਹੈ। ਪਿਛਲੇ 10 ਵਰ੍ਹਿਆਂ ਵਿੱਚ, ਇਹ ਭਾਰਤ ਸਰਕਾਰ ਦੀ ਪੋਰਟ ਅਤੇ ਜਲਮਾਰਗ ਨੀਤੀ ਦਾ ਖਾਕਾ ਰਿਹਾ ਹੈ। ਸਰਕਾਰ ਨੇ ਉਦਯੋਗਿਕ ਗਤੀਵਿਧੀਆਂ ਅਤੇ ਰਾਜਾਂ ਦੇ ਸਮੁੱਚੇ ਵਿਕਾਸ ਦੇ ਲਈ ਯਤਨਾਂ ਵਿੱਚ ਤੇਜ਼ੀ ਲਿਆਂਦੀ ਹੈ। ਭਾਰਤ ਸਰਕਾਰ ਨੇ ਰਾਜ ਸਰਕਾਰਾਂ ਦੇ ਸਹਿਯੋਗ ਨਾਲ ਸਾਗਰਮਾਲਾ ਪ੍ਰੋਜੈਕਟ ਦੇ ਤਹਿਤ ਪੋਰਟ ਦੇ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕੀਤਾ ਹੈ ਅਤੇ ਪੋਰਟ ਕਨੈਕਟੀਵਿਟੀ ਨੂੰ ਮਜ਼ਬੂਤ ਕੀਤਾ ਹੈ। ਪੀਐੱਮ ਗਤੀ ਸ਼ਕਤੀ ਦੇ ਤਹਿਤ ਜਲਮਾਰਗ, ਰੇਲਵੇ, ਰਾਜਮਾਰਗ ਅਤੇ ਵਾਯੂਮਾਰਗ ਨੂੰ ਨਿਰਵਿਘਨ ਕਨੈਕਟੀਵਿਟੀ ਦੇ ਲਈ ਤੇਜ਼ੀ ਨਾਲ ਏਕੀਕ੍ਰਿਤ ਕੀਤਾ ਜਾ ਰਿਹਾ ਹੈ। ਵਪਾਰ ਕਰਨ ਵਿੱਚ ਅਸਾਨੀ ਦੇ ਇਨ੍ਹਾਂ ਸੁਧਾਰਾਂ ਨਾਲ ਪੋਰਟ ਅਤੇ ਇਨਫ੍ਰਾਸਟ੍ਰਕਚਰ ਦੇ ਖੇਤਰਾਂ ਵਿੱਚ ਵੱਧ ਨਿਵੇਸ਼ ਹੋਇਆ ਹੈ। ਭਾਰਤ ਸਰਕਾਰ ਨੇ ਭਾਰਤੀ ਨਾਵਿਕਾਂ ਨਾਲ ਸਬੰਧਿਤ ਨਿਯਮਾਂ ਵਿੱਚ ਵੀ ਸੁਧਾਰ ਕੀਤਾ ਹੈ, ਜਿਸ ਨਾਲ ਮਹੱਤਵਪੂਰਨ ਪਰਿਣਾਮ ਮਿਲੇ। 2014 ਵਿੱਚ ਭਾਰਤੀ ਨਾਵਿਕਾਂ ਦੀ ਸੰਖਿਆ 1.25 ਲੱਖ ਤੋਂ ਘੱਟ ਸੀ। ਵਰਤਮਾਨ ਵਿੱਚ ਇਹ ਅੰਕੜਾ 3.25 ਲੱਖ ਤੋਂ ਵੱਧ ਹੋ ਗਿਆ ਹੈ। ਨਾਵਿਕਾਂ ਦੀ ਸੰਖਿਆ ਦੇ ਮਾਮਲੇ ਵਿੱਚ ਭਾਰਤ ਹੁਣ ਆਲਮੀ ਪੱਧਰ ‘ਤੇ ਟੌਪ ਤਿੰਨ ਦੇਸ਼ਾਂ ਵਿੱਚ ਸ਼ਾਮਲ ਹੈ।”

ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਇੱਕ ਦਹਾਕੇ ਪਹਿਲਾਂ ਜਹਾਜ਼ਾਂ ਨੂੰ ਪੋਰਟਸ ‘ਤੇ ਲੰਬੇ ਸਮੇਂ ਤੱਕ ਉਡੀਕ ਕਰਨੀ ਪੈਂਦੀ ਸੀ, ਜਿਸ ਨਾਲ ਉਤਾਰਣ ਦੇ ਕਾਰਜਾਂ ਵਿੱਚ ਬਹੁਤ ਦੇਰੀ ਹੁੰਦੀ ਸੀ। ਉਨ੍ਹਾਂ ਨੇ ਕਿਹਾ ਕਿ ਇਸ ਮੰਦੀ ਨੇ ਬਿਜ਼ਨਸ, ਉਦਯੋਗਾਂ ਅਤੇ ਸਮੁੱਚੀ ਅਰਥਵਿਵਸਥਾ ਨੂੰ ਪ੍ਰਭਾਵਿਤ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹੁਣ ਸਥਿਤੀ ਬਦਲ ਗਈ ਹੈ ਅਤੇ ਪਿਛਲੇ 10 ਵਰ੍ਹਿਆਂ ਵਿੱਚ ਭਾਰਤ ਦੇ ਪ੍ਰਮੁੱਖ ਪੋਰਟਸ ਨੇ ਜਹਾਜ਼ਾਂ ਦੇ ਟਰਨ-ਅਰਾਉਂਡ ਸਮੇਂ ਨੂੰ 30 ਪ੍ਰਤੀਸ਼ਤ ਤੱਕ ਘੱਟ ਕਰ ਦਿੱਤਾ ਹੈ, ਜਿਸ ਨਾਲ ਸੰਚਾਲਨ ਕੁਸ਼ਲਤਾ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਵਧੀ ਹੋਈ ਪੋਰਟ ਕੁਸ਼ਲਤਾ ਦੇ ਕਾਰਨ ਭਾਰਤ ਹੁਣ ਘੱਟ ਸਮੇਂ ਵਿੱਚ ਵੱਧ ਕਾਰਗੋ ਵੌਲਿਊਮ ਸੰਭਾਲ ਰਿਹਾ ਹੈ, ਜਿਸ ਨਾਲ ਦੇਸ਼ ਦੀਆਂ ਰਸਦ ਅਤੇ ਵਪਾਰ ਸਮਰੱਥਾਵਾਂ ਮਜ਼ਬੂਤ ਹੋ ਰਹੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਦੀ ਸਮੁੰਦਰੀ ਸਫਲਤਾ ਇੱਕ ਦਹਾਕੇ ਲੰਬੇ ਵਿਜ਼ਨ ਅਤੇ ਯਤਨ ਦਾ ਪਰਿਣਾਮ ਹੈ।” ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਪਿਛਲੇ 10 ਵਰ੍ਹਿਆਂ ਵਿੱਚ ਭਾਰਤ ਨੇ ਆਪਣੇ ਪੋਰਟਸ ਦੀ ਸਮਰੱਥਾ ਨੂੰ ਦੁੱਗਣਾ ਕਰ ਦਿੱਤਾ ਹੈ ਅਤੇ ਆਪਣੇ ਰਾਸ਼ਟਰੀ ਜਲਮਾਰਗਾਂ ਦਾ ਅੱਠ ਗੁਣਾ ਵਿਸਤਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਵਰਤਮਾਨ ਵਿੱਚ ਦੋ ਭਾਰਤੀ ਪੋਰਟ ਆਲਮੀ ਟੌਪ 30 ਪੋਰਟਸ ਵਿੱਚ ਸ਼ਾਮਲ ਹਨ, ਜਦਕਿ ਲੌਜਿਸਟਿਕਸ ਪ੍ਰਦਰਸ਼ਨ ਸੂਚਕਾਂਕ ‘ਤੇ ਭਾਰਤ ਦੀ ਰੈਂਕਿੰਗ ਵਿੱਚ ਵੀ ਸੁਧਾਰ ਹੋਇਆ ਹੈ। ਇਸ ਦੇ ਇਲਾਵਾ, ਉਨ੍ਹਾਂ ਨੇ ਕਿਹਾ ਕਿ ਭਾਰਤ ਹੁਣ ਆਲਮੀ ਜਹਾਜ਼ ਨਿਰਮਾਣ ਵਿੱਚ ਟੌਪ 20 ਦੇਸ਼ਾਂ ਵਿੱਚ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਦੇਸ਼ ਦੇ ਇਨਫ੍ਰਾਸਟ੍ਰਕਚਰ ਨੂੰ ਮਜ਼ਬੂਤ ਕਰਨ ਦੇ ਬਾਅਦ, ਹੁਣ ਧਿਆਨ ਆਲਮੀ ਵਪਾਰ ਵਿੱਚ ਭਾਰਤ ਦੀ ਰਣਨੀਤਕ ਸਥਿਤੀ ‘ਤੇ ਕੇਂਦ੍ਰਿਤ ਹੋ ਗਿਆ ਹੈ। ਉਨ੍ਹਾਂ ਨੇ ਸਮੁੰਦਰੀ ਅੰਮ੍ਰਿਤ ਕਾਲ ਵਿਜ਼ਨ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜੋ ਵਿਕਸਿਤ ਭਾਰਤ ਦੇ ਲਕਸ਼ ਨੂੰ ਪ੍ਰਾਪਤ ਕਰਨ ਦੇ ਲਈ ਭਾਰਤ ਦੀ ਸਮੁੰਦਰੀ ਰਣਨੀਤੀ ਦੀ ਰੂਪ-ਰੇਖਾ ਤਿਆਰ ਕਰਦਾ ਹੈ। ਉਨ੍ਹਾਂ ਨੇ ਜੀ-20 ਸਮਿਟ ਨੂੰ ਯਾਦ ਕੀਤਾ, ਜਿੱਥੇ ਭਾਰਤ ਨੇ ਭਾਰਤ-ਮੱਧ ਪੂਰਬ-ਯੂਰੋਪ ਆਰਥਿਕ ਗਲਿਆਰੇ ਦੀ ਸਥਾਪਨਾ ਦੇ ਲਈ ਕਈ ਪ੍ਰਮੁੱਖ ਦੇਸ਼ਾਂ ਦੇ ਨਾਲ ਸਹਿਯੋਗ ਕੀਤਾ, ਉਨ੍ਹਾਂ ਨੇ ਇਸ ਗਲਿਆਰੇ ਵਿੱਚ ਕੇਰਲ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਇਆ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਰਾਜ ਨੂੰ ਇਸ ਪਹਿਲ ਨਾਲ ਬਹੁਤ ਲਾਭ ਹੋਵੇਗਾ।

ਭਾਰਤ ਦੇ ਸਮੁੰਦਰੀ ਉਦਯੋਗ ਨੂੰ ਨਵੀਆਂ ਉਚਾਈਆਂ ‘ਤੇ ਲੈ ਜਾਣ ਵਿੱਚ ਨਿਜੀ ਖੇਤਰ ਦੀ ਮਹੱਤਵਪੂਰਨ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਜਨਤਕ ਨਿਜੀ ਭਾਗੀਦਾਰੀ ਦੇ ਤਹਿਤ ਪਿਛਲੇ 10 ਵਰ੍ਹਿਆਂ ਵਿੱਚ ਹਜ਼ਾਰਾਂ ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਸਹਿਯੋਗ ਨੇ ਨਾ ਕੇਵਲ ਭਾਰਤ ਦੇ ਪੋਰਟਸ ਨੂੰ ਆਲਮੀ ਮਿਆਰਾਂ ਤੱਕ ਅੱਪਗ੍ਰੇਡ ਕੀਤਾ ਹੈ, ਸਗੋਂ ਉਨ੍ਹਾਂ ਨੂੰ ਭਵਿੱਖ ਦੇ ਲਈ ਵੀ ਤਿਆਰ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨਿਜੀ ਖੇਤਰ ਦੀ ਭਾਗੀਦਾਰੀ ਨੇ ਇਨੋਵੇਸ਼ਨ ਅਤੇ ਕੁਸ਼ਲਤਾ ਵਿੱਚ ਵਾਧਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਭਾਰਤ ਕੋਚਿ ਵਿੱਚ ਇੱਕ ਜਹਾਜ਼ ਨਿਰਮਾਣ ਅਤੇ ਮਰੰਮਤ ਕਲਸਟਰ ਦੀ ਸਥਾਪਨਾ ਦੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇੱਕ ਵਾਰ ਪੂਰਾ ਹੋ ਜਾਣ ‘ਤੇ ਇਹ ਕਲਸਟਰ ਰੋਜ਼ਗਾਰ ਦੇ ਕਈ ਨਵੇਂ ਅਵਸਰ ਪੈਦਾ ਕਰੇਗਾ, ਜਿਸ ਨਾਲ ਕੇਰਲ ਦੀਆਂ ਸਥਾਨਕ ਪ੍ਰਤਿਭਾਵਾਂ ਅਤੇ ਨੌਜਵਾਨਾਂ ਨੂੰ ਵਿਕਾਸ ਦੇ ਲਈ ਇੱਕ ਮੰਚ ਮਿਲੇਗਾ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਹੁਣ ਆਪਣੀਆਂ ਜਹਾਜ਼ ਨਿਰਮਾਣ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਦੇ ਲਈ ਮਹੱਤਵਕਾਂਖੀ ਟੀਚਾ ਨਿਰਧਾਰਿਤ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਰ੍ਹੇ ਵਿੱਚ ਕੇਂਦਰੀ ਬਜਟ ਵਿੱਚ ਭਾਰਤ ਵਿੱਚ ਵੱਡੇ ਜਹਾਜ਼ਾਂ ਦੇ ਨਿਰਮਾਣ ਨੂੰ ਹੁਲਾਰਾ ਦੇਣ ਦੇ ਲਈ ਇੱਕ ਨਵੀਂ ਨੀਤੀ ਪੇਸ਼ ਕੀਤੀ ਗਈ ਹੈ, ਜੋ ਮੈਨੂਫੈਕਚਰਿੰਗ ਖੇਤਰ ਨੂੰ ਮਹੱਤਵਪੂਰਨ ਹੁਲਾਰਾ ਦੇਵੇਗੀ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਪਹਿਲ ਨਾਲ ਐੱਮਐੱਸਐੱਮਈ ਨੂੰ ਸਿੱਧਾ ਲਾਭ ਮਿਲੇਗਾ, ਜਿਸ ਨਾਲ ਦੇਸ਼ ਭਰ ਵਿੱਚ ਵੱਡੀ ਸੰਖਿਆ ਵਿੱਚ ਰੋਜ਼ਗਾਰ ਅਤੇ ਉੱਦਮਤਾ ਦੇ ਅਵਸਰ ਪੈਦਾ ਹੋਣਗੇ।

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਸੱਚਾ ਵਿਕਾਸ ਤਦ ਹਾਸਲ ਹੁੰਦਾ ਹੈ ਜਦੋਂ ਬੁਨਿਆਦੀ ਢਾਂਚੇ ਦਾ ਨਿਰਮਾਣ ਕੀਤਾ ਜਾਂਦਾ ਹੈ, ਵਪਾਰ ਦਾ ਵਿਸਤਾਰ ਹੁੰਦਾ ਹੈ ਅਤੇ ਆਮ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀ ਹੁੰਦੀਆਂ ਹਨ।” ਉਨ੍ਹਾਂ ਨੇ ਕਿਹਾ ਕਿ ਕੇਰਲ ਦੇ ਲੋਕਾਂ ਨੇ ਪਿਛਲੇ 10 ਵਰ੍ਹਿਆਂ ਵਿੱਚ ਨਾ ਕੇਵਲ ਪੋਰਟ ਦੇ ਇਨਫ੍ਰਾਸਟ੍ਰਕਚਰ ਵਿੱਚ, ਸਗੋਂ ਰਾਜਮਾਰਗਾਂ, ਰੇਲਵੇ ਅਤੇ ਹਵਾਈ ਅੱਡਿਆਂ ਵਿੱਚ ਵੀ ਤੇਜ਼ੀ ਨਾਲ ਪ੍ਰਗਤੀ ਦੇਖੀ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਕੋੱਲਮ ਬਾਈਪਾਸ ਅਤੇ ਅਲੱਪੁਝਾ ਬਾਈਪਾਸ ਜਿਹੇ ਪ੍ਰੋਜੈਕਟ, ਜੋ ਵਰ੍ਹਿਆਂ ਤੋਂ ਰੁਕੇ ਹੋਏ ਸੀ, ਭਾਰਤ ਸਰਕਾਰ ਦੁਆਰਾ ਅੱਗੇ ਵਧਾਏ ਗਏ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਰਲ ਨੂੰ ਆਧੁਨਿਕ ਵੰਦੇ ਭਾਰਤ ਟ੍ਰੇਨਾਂ ਪ੍ਰਦਾਨ ਕੀਤੀਆਂ ਗਈਆਂ ਹਨ, ਜਿਸ ਨਾਲ ਇਸ ਦੇ ਟ੍ਰਾਂਸਪੋਰਟ ਨੈੱਟਵਰਕ ਅਤੇ ਕਨੈਕਟੀਵਿਟੀ ਹੋਰ ਮਜ਼ਬੂਤ ਕੀਤੀ ਗਈ ਹੈ।  

ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਸਰਕਾਰ ਇਸ ਸਿਧਾਂਤ ਵਿੱਚ ਦ੍ਰਿੜ੍ਹਤਾ ਨਾਲ ਵਿਸ਼ਵਾਸ ਕਰਦੀ ਹੈ ਕਿ ਕੇਰਲ ਦਾ ਵਿਕਾਸ ਭਾਰਤ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਦਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸਹਿਕਾਰੀ ਸੰਘਵਾਦ ਦੀ ਭਾਵਨਾ ਨਾਲ ਕੰਮ ਕਰਦੀ ਹੈ, ਜਿਸ ਨਾਲ ਪਿਛਲੇ ਦਹਾਕੇ ਵਿੱਚ ਪ੍ਰਮੁੱਖ ਸਮਾਜਿਕ ਮਿਆਰਾਂ ਵਿੱਚ ਕੇਰਲ ਦੀ ਪ੍ਰਗਤੀ ਯਕੀਨੀ ਹੋਈ। ਉਨ੍ਹਾਂ ਨੇ ਕਈ ਪਹਿਲਕਦਮੀਆਂ ‘ਤੇ ਚਾਨਣਾ ਪਾਇਆ ਜਿਨ੍ਹਾਂ ਨਾਲ ਕੇਰਲ ਦੇ ਲੋਕਾਂ ਨੂੰ ਲਾਭ ਹੋਇਆ ਹੈ, ਜਿਨ੍ਹਾਂ ਵਿੱਚ ਜਲ ਜੀਵਨ ਮਿਸ਼ਨ, ਉੱਜਵਲਾ ਯੋਜਨਾ, ਆਯੁਸ਼ਮਾਨ ਭਾਰਤ ਅਤੇ ਪ੍ਰਧਾਨ ਮੰਤਰੀ ਸੂਰਯਘਰ ਮੁਫਤ ਬਿਜਲੀ ਯੋਜਨਾ ਸ਼ਾਮਲ ਹਨ।

ਮਛੇਰਿਆਂ ਦੀ ਭਲਾਈ ਨੂੰ ਸਰਵਉੱਚ ਪ੍ਰਾਥਮਿਕਤਾ ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਨੀਲੀ ਕ੍ਰਾਂਤੀ ਅਤੇ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਦੇ ਤਹਿਤ ਕੇਰਲ ਦੇ ਲਈ ਸੈਂਕੜੇ ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਨੇ ਪੋਨਾਨੀ ਅਤੇ ਪੁਥਿਯੱਪਾ ਸਹਿਤ ਮੱਛੀ ਫੜਣ ਦੇ ਬੰਦਰਗਾਹਾਂ ਦੇ ਆਧੁਨਿਕੀਕਰਣ ‘ਤੇ ਵੀ ਚਾਨਣਾ ਪਾਇਆ। ਇਸ ਦੇ ਇਲਾਵਾ, ਉਨ੍ਹਾਂ ਨੇ ਕਿਹਾ ਕਿ ਕੇਰਲ ਵਿੱਚ ਹਜ਼ਾਰਾਂ ਮਛੇਰਿਆਂ ਨੂੰ ਕਿਸਾਨ ਕ੍ਰੈਡਿਟ ਕਾਰਡ ਪ੍ਰਦਾਨ ਕੀਤੇ ਗਏ ਹਨ, ਜਿਸ ਨਾਲ ਉਨ੍ਹਾਂ ਨੂੰ ਸੈਂਕੜੇ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਾਪਤ ਕਰਨ ਵਿੱਚ ਮਦਦ ਮਿਲੀ ਹੈ।

ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਕੇਰਲ ਹਮੇਸ਼ਾ ਤੋਂ ਸਦਭਾਵਨਾ ਅਤੇ ਸਹਿਣਸ਼ੀਲਤਾ ਦੀ ਧਰਤੀ ਰਿਹਾ ਹੈ, ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਸਦੀਆਂ ਪਹਿਲਾਂ ਦੁਨੀਆ ਦੀਆਂ ਸਭ ਤੋਂ ਪੁਰਾਣੀਆਂ ਚਰਚਾਂ ਵਿੱਚੋਂ ਇੱਕ ਸੇਂਟ ਥੌਮਸ ਚਰਚ ਇੱਥੇ ਸਥਾਪਿਤ ਕੀਤੀ ਗਈ ਸੀ। ਉਨ੍ਹਾਂ ਨੇ ਹਾਲ ਹੀ ਵਿੱਚ ਦੁਨੀਆ ਭਰ ਦੇ ਲੋਕਾਂ ਦੇ ਲਈ ਦੁਖ ਦੀ ਉਸ ਘੜੀ ਨੂੰ ਸਵੀਕਾਰ ਕੀਤਾ ਜਦੋਂ ਕੁਝ ਦਿਨ ਪਹਿਲਾਂ ਪੋਪ ਫ੍ਰਾਂਸਿਸ ਦਾ ਦੇਹਾਂਤ ਹੋ ਗਿਆ, ਜੋ ਆਪਣੇ ਪਿੱਛੇ ਇੱਕ ਗਹਿਰੀ ਵਿਰਾਸਤ ਛੱਡ ਗਏ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਉਨ੍ਹਾਂ ਦੇ ਅੰਤਿਮ ਸਸਕਾਰ ਵਿੱਚ ਭਾਰਤ ਦਾ ਪ੍ਰਤੀਨਿਧੀਤਵ ਕੀਤਾ ਅਤੇ ਰਾਸ਼ਟਰ ਦੇ ਵੱਲੋਂ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਕੇਰਲ ਦੀ ਪਵਿੱਤਰ ਧਰਤੀ ਤੋਂ ਇਸ ਨੁਕਸਾਨ ‘ਤੇ ਸੋਗ ਮਨਾਉਣ ਵਾਲੇ ਸਾਰੇ ਲੋਕਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ ।

ਪੋਪ ਫ੍ਰਾਂਸਿਸ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ, ਉਨ੍ਹਾਂ ਦੀ ਸੇਵਾ ਭਾਵਨਾ ਅਤੇ ਈਸਾਈ ਪਰੰਪਰਾਵਾਂ ਦੇ ਅੰਦਰ ਸਮਾਵੇਸ਼ਿਤਾ ਯਕੀਨੀ ਬਣਾਉਣ ਦੇ ਉਨ੍ਹਾਂ ਦੇ ਯਤਨਾਂ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਨੀਆ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖੇਗੀ। ਉਨ੍ਹਾਂ ਨੇ ਆਪਣੇ ਵਿਅਕਤੀਗਤ ਤਜ਼ਰਬੇ ਸਾਂਝਾ ਕੀਤੇ, ਪੋਪ ਫ੍ਰਾਂਸਿਸ ਨਾਲ ਕਈ ਵਾਰ ਮਿਲਣ ਦਾ ਮੌਕਾ ਮਿਲਣ 'ਤੇ ਧੰਨਵਾਦ ਪ੍ਰਗਟ ਕੀਤਾ। । ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੋਪ ਫ੍ਰਾਂਸਿਸ ਤੋਂ ਵਿਸ਼ੇਸ਼ ਗਰਮਜੋਸ਼ੀ ਮਿਲੀ ਅਤੇ ਮਨੁੱਖਤਾ, ਸੇਵਾ ਅਤੇ ਸ਼ਾਂਤੀ ‘ਤੇ ਉਨ੍ਹਾਂ ਦੀਆਂ ਚਰਚਾਵਾਂ ਨੂੰ ਸੰਜੋਇਆ, ਜੋ ਉਨ੍ਹਾਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ।

ਪ੍ਰੋਗਰਾਮ ਵਿੱਚ ਮੌਜੂਦ ਸਾਰੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕੇਰਲ ਨੂੰ ਆਲਮੀ ਸਮੁੰਦਰੀ ਵਪਾਰ ਦੇ ਇੱਕ ਪ੍ਰਮੁੱਖ ਕੇਂਦਰ ਦੇ ਰੂਪ ਵਿੱਚ ਦੇਖਿਆ, ਜਿਸ ਨਾਲ ਹਜ਼ਾਰਾਂ ਨਵੇਂ ਰੋਜ਼ਗਾਰ ਸਿਰਜਿਤ ਹੋਣਗੇ। ਉਨ੍ਹਾਂ ਨੇ ਰਾਜ ਸਰਕਾਰ ਦੇ ਨਾਲ ਮਿਲ ਕੇ ਕੰਮ ਕਰਦੇ ਹੋਏ ਭਾਰਤ ਸਰਕਾਰ ਦੇ ਇਸ ਲਕਸ਼ ਨੂੰ ਅੱਗੇ ਵਧਾਉਣ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ। ਸ਼੍ਰੀ ਮੋਦੀ ਨੇ ਕੇਰਲ ਦੇ ਲੋਕਾਂ ਦੀਆਂ ਸਮਰੱਥਾਵਾਂ ਵਿੱਚ ਵਿਸ਼ਵਾਸ ਵਿਅਕਤ ਕਰਦੇ ਹੋਏ, ਆਪਣੇ ਭਾਸ਼ਣ ਦਾ ਸਮਾਪਨ ਕੀਤਾ ਅਤੇ ਕਿਹਾ, “ਭਾਰਤ ਦਾ ਸਮੁੰਦਰੀ ਖੇਤਰ ਨਵੀਆਂ ਉਚਾਈਆਂ ਨੂੰ ਛੂਹੇਗਾ।”

ਕੇਰਲ ਦੇ ਰਾਜਪਾਲ ਸ਼੍ਰੀ ਰਾਜੇਂਦਰ ਵਿਸ਼ਵਨਾਥ ਆਰਲੇਕਰ, ਕੇਰਲ ਦੇ ਮੁੱਖ ਮੰਤਰੀ, ਸ਼੍ਰੀ ਪਿਨਾਰਾਈ ਵਿਜਯਨ, ਕੇਂਦਰੀ ਮੰਤਰੀ ਸ਼੍ਰੀ ਸੁਰੇਸ਼ ਪ੍ਰਭੂ, ਸ਼੍ਰੀ ਜੌਰਜ ਕੁਰੀਅਨ ਅਤੇ ਹੋਰ ਪਤਵੰਤੇ ਇਸ ਪ੍ਰੋਗਰਾਮ ਵਿੱਚ ਮੌਜੂਦ ਸਨ।

ਪਿਛੋਕੜ

8,800 ਕਰੋੜ ਰੁਪਏ ਦੀ ਲਾਗਤ ਵਾਲਾ ਵਿਝਿੰਜਮ ਅੰਤਰਰਾਸ਼ਟਰੀ ਡੂੰਘੇ ਪਾਣੀ ਵਾਲਾ ਬਹੁ-ਮੰਤਵੀ ਸਮੁੰਦਰੀ ਪੋਰਟ ਦੇਸ਼ ਦਾ ਪਹਿਲਾ ਸਮਰਪਿਤ ਕੰਟੇਨਰ ਟ੍ਰਾਂਸਸ਼ਿਪਮੈਂਟ ਪੋਰਟ ਹੈ ਜੋ ਵਿਕਸਿਤ ਭਾਰਤ ਦੇ ਏਕੀਕ੍ਰਿਤ ਦ੍ਰਿਸ਼ਟੀਕੋਣ ਦੇ ਤਹਿਤ ਭਾਰਤ ਦੇ ਸਮੁੰਦਰੀ ਖੇਤਰ ਵਿੱਚ ਕੀਤੀ ਜਾ ਰਹੀ ਪਰਿਵਰਤਨਕਾਰੀ ਪ੍ਰਗਤੀ ਦੀ ਪ੍ਰਤੀਨਿਧਤਾ ਕਰਦਾ ਹੈ।

ਰਣਨੀਤਕ ਮਹੱਤਵ ਵਾਲੇ ਵਿਝਿਂਜਮ ਪੋਰਟ ਨੂੰ ਇੱਕ ਪ੍ਰਮੁੱਖ ਪ੍ਰਾਥਮਿਕਤਾ ਵਾਲੇ ਪ੍ਰੋਜੈਕਟ ਦੇ ਰੂਪ ਵਿੱਚ ਪਹਿਚਾਣਿਆ ਗਿਆ ਹੈ, ਜੋ ਗਲੋਬਲ ਵਪਾਰ ਵਿੱਚ ਭਾਰਤ ਦੀ ਸਥਿਤੀ ਨੂੰ ਮਜ਼ਬੂਤ ਕਰਨ, ਲੌਜਿਸਟਿਕਸ ਕੁਸ਼ਲਤਾ ਨੂੰ ਵਧਾਉਣ ਅਤੇ ਕਾਰਗੋ ਟ੍ਰਾਂਸਸ਼ਿਪਮੈਂਟ ਲਈ ਵਿਦੇਸ਼ੀ ਪੋਰਟਸ ‘ਤੇ ਨਿਰਭਰਤਾ ਨੂੰ ਘੱਟ ਕਰਨ ਵਿੱਚ ਯੋਗਦਾਨ ਦੇਵੇਗਾ। ਲਗਭਗ 20 ਮੀਟਰ ਦੀ ਇਸ ਦੀ ਕੁਦਰਤੀ ਗਹਿਰਾਈ ਅਤੇ ਦੁਨੀਆ ਦੇ ਸਭ ਤੋਂ ਬਿਜ਼ੀ ਸਮੁੰਦਰੀ ਵਪਾਰ ਮਾਰਗਾਂ ਵਿੱਚੋਂ ਇੱਕ ਦੇ ਕੋਲ ਇਸਦਾ ਸਥਾਨ ਗਲੋਬਲ ਵਪਾਰ ਵਿੱਚ ਭਾਰਤ ਦੀ ਸਥਿਤੀ ਹੋਰ ਮਜ਼ਬੂਤ ਹੁੰਦੀ ਹੈ।

 

 ************

ਐੱਮਜੇਪੀਐੱਸ/ਐੱਸਆਰ


(Release ID: 2126374) Visitor Counter : 14