ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਅੰਗੋਲਾ ਦੇ ਰਾਸ਼ਟਰਪਤੀ ਦਾ ਸੁਆਗਤ ਕੀਤਾ
ਭਾਰਤ ਸਾਰੇ ਅਫਰੀਕੀ ਦੇਸ਼ਾਂ ਦੇ ਨਾਲ ਆਪਸੀ ਲਾਭਕਾਰੀ ਅਤੇ ਟਿਕਾਊ ਸਾਂਝੇਦਾਰੀ ਲਈ ਪ੍ਰਤੀਬੱਧ ਹੈ: ਰਾਸ਼ਟਪਤੀ ਦ੍ਰੌਪਦੀ ਮੁਰਮੂ
Posted On:
03 MAY 2025 9:40PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (3 ਮਈ, 2025) ਰਾਸ਼ਟਰਪਤੀ ਭਵਨ ਵਿੱਚ ਅੰਗੋਲਾ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਆਓ ਮੈਨੂਅਲ ਗੋਂਕਾਲਵੇਸ ਲੋਰੈਂਕੋ (H.E. Mr Joao Manuel Goncalves Lourenco) ਦਾ ਸੁਆਗਤ ਕੀਤਾ। ਰਾਸ਼ਟਰਪਤੀ ਨੇ ਉਨ੍ਹਾਂ ਦੇ ਸਨਮਾਨ ਵਿੱਚ ਦਾਅਵਤ ਦਾ ਵੀ ਆਯੋਜਨ ਕੀਤਾ।

ਭਾਰਤ ਦੀ ਪਹਿਲੀ ਸਰਕਾਰੀ ਯਾਤਰਾ ‘ਤੇ ਪਹੁੰਚੇ, ਰਾਸ਼ਟਰਪਤੀ ਜੋਆਓ ਲੋਰੈਂਕੋ ਦਾ ਸੁਆਗਤ ਕਰਦੇ ਹੋਏ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਦੀ ਯਾਤਰਾ ਇਤਿਹਾਸਕ ਅਤੇ ਸਮਾਯੋਜਿਤ ਹੈ, ਕਿਉਂਕਿ ਇਸ ਵਰ੍ਹੇ ਭਾਰਤ ਅਤੇ ਅੰਗੋਲਾ ਆਪਣੇ ਡਿਪਲੋਮੈਟਿਕ ਸਬੰਧਾਂ ਦੀ 40ਵੀਂ ਵਰ੍ਹੇਗੰਢ ਮਨਾ ਰਹੇ ਹਨ।

ਰਾਸ਼ਟਰਪਤੀ ਨੇ ਅਫਰੀਕੀ ਸੰਘ ਦੀ ਪ੍ਰਧਾਨਗੀ ਸੰਭਾਲਣ ਲਈ ਰਾਸ਼ਟਰਪਤੀ ਜੋਆਓ ਲੋਰੈਂਕੋ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਜੀ-20 ਦੀ ਪ੍ਰਧਾਨਗੀ ਦੌਰਾਨ ਅਫਰੀਕੀ ਸੰਘ ਨੂੰ ਪੂਰਨ ਮੈਂਬਰ ਵਜੋਂ ਇਸ ਵਿੱਚ ਸ਼ਾਮਲ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਇਸ ਗੱਲ ‘ਤੇ ਵੀ ਸੰਤੋਸ਼ ਵਿਅਕਤ ਕੀਤਾ ਕਿ ਇਸ ਮਹੱਤਵਪੂਰਨ ਬਹੁਪੱਖੀ ਮੰਚ ‘ਤੇ ਅਫਰੀਕਾ ਦੀ ਰਾਏ ਹੁਣ ਸੁਣੀ ਜਾ ਰਹੀ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਦੀ ਅੰਗੋਲਾ ਸਹਿਤ ਅਫਰੀਕੀ ਦੇਸ਼ਾਂ ਦੇ ਨਾਲ ਵਿਸ਼ੇਸ਼ ਮਿੱਤਰਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਭਾਰਤ-ਅਫਰੀਕਾ ਫੋਰਮ ਸਮਿਟ ਜਿਹੀਆਂ ਆਪਣੀਆਂ ਪਹਿਲਕਦਮੀਆਂ ਦੇ ਜ਼ਰੀਏ ਸਾਰੇ ਅਫਰੀਕੀ ਦੇਸ਼ਾਂ ਨਾਲ ਆਪਸੀ ਲਾਭਕਾਰੀ ਅਤੇ ਟਿਕਾਊ ਸਾਂਝੇਦਾਰੀ ਲਈ ਪ੍ਰਤੀਬੱਧ ਹਨ।
ਰਾਸ਼ਟਰਪਤੀ ਨੇ ਅਫਰੀਕਾ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਨੂੰ ਹੁਲਾਰਾ ਦੇਣ ਵਿੱਚ ਅੰਗੋਲਾ ਦੁਆਰਾ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ।
ਮਹਾਮਹਿਮ ਰਾਸ਼ਟਰਪਤੀ ਨੇ ਕਿਹਾ ਕਿ ਮਾਨਵਤਾ ਦੇ ਸਾਹਮਣੇ ਅੱਤਵਾਦ ਦਾ ਸੰਕਟ ਬਣਿਆ ਹੋਇਆ ਹੈ ਅਤੇ ਇਸ ਦੇ ਸਾਰੇ ਰੂਪਾਂ ਅਤੇ ਪ੍ਰਗਟਾਵਿਆਂ ਵਿੱਚ ਸਪਸ਼ਟ ਤੌਰ ‘ਤੇ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹਾਲ ਦੇ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਰਾਸ਼ਟਰਪਤੀ ਲੋਰੈਂਕੋ ਦੁਆਰਾ ਵਿਅਕਤ ਕੀਤੀ ਗਈ ਹਮਦਰਦੀ ਅਤੇ ਸਮਰਥਨ ਦੇ ਪ੍ਰਬਲ ਪ੍ਰਗਟਾਵੇ ਦੀ ਸ਼ਲਾਘਾ ਕੀਤੀ।
ਰਾਸ਼ਟਰਪਤੀ ਨੇ ਅੰਗੋਲਾ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਦੀ ਵੀ ਸ਼ਲਾਘਾ ਕੀਤੀ, ਜੋ ਸੱਭਿਆਚਾਰਕ ਅਤੇ ਆਰਥਿਕ ਤੌਰ ‘ਤੇ ਦੋਵਾਂ ਦੇਸ਼ਾਂ ਦਰਮਿਆਨ ਸੰਪਰਕ ਪੁਲ਼ ਦਾ ਕੰਮ ਕਰਦੇ ਹਨ।
ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਦੁਨੀਆ ਵਿੱਚ ਵਿਕਾਸਸ਼ੀਲ ਦੇਸ਼ਾਂ ਦੇ ਹਿਤਾਂ ਅਤੇ ਅਕਾਂਖਿਆਵਾਂ ਦੀ ਪ੍ਰਮੁੱਖ ਆਵਾਜ਼ ਰਿਹਾ ਹੈ। ਦੋਵਾਂ ਨੇਤਾਵਾਂ ਨੇ ਇਸ ਗੱਲ ‘ਤੇ ਸਹਿਮਤੀ ਪ੍ਰਗਟਾਈ ਕਿ ਭਾਰਤ ਅਤੇ ਅੰਗੋਲਾ ਨੂੰ ਨਾ ਸਿਰਫ਼ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਪ੍ਰਗਤੀ ਅਤੇ ਭਲਾਈ ਲਈ, ਸਗੋਂ ਵਿਆਪਕ ਗਲੋਬਲ ਸਾਊਥ ਲਈ ਵੀ ਮਿਲ ਕੇ ਕੰਮ ਕਰਨਾ ਜਾਰੀ ਰੱਖਣਾ ਚਾਹੀਦਾ ਹੈ।
ਰਾਸ਼ਟਰਪਤੀ ਦਾ ਭਾਸ਼ਣ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ
***
ਐੱਮਜੇਪੀਐੱਸ/ਐੱਸਆਰ
(Release ID: 2126983)
Visitor Counter : 4