ਸੂਚਨਾ ਤੇ ਪ੍ਰਸਾਰਣ ਮੰਤਰਾਲਾ
azadi ka amrit mahotsav

ਸ਼੍ਰੀ ਪ੍ਰਕਾਸ਼ ਮਗਦੁਮ ਨੇ ਰਾਸ਼ਟਰੀ ਫਿਲਮ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਦਾ ਅਹੁਦਾ ਸੰਭਾਲਿਆ

Posted On: 05 MAY 2025 5:00PM by PIB Chandigarh

ਸ਼੍ਰੀ ਪ੍ਰਕਾਸ਼ ਮਗਦੁਮ ਨੇ ਅੱਜ ਰਾਸ਼ਟਰੀ ਫਿਲਮ ਵਿਕਾਸ ਨਿਗਮ (NFDC) ਦੇ ਮੈਨੇਜਿੰਗ ਡਾਇਰੈਕਟਰ ਦਾ ਅਹੁਦਾ ਸੰਭਾਲਿਆ।

ਸ਼੍ਰੀ ਮਗਦੁਮ 1999 ਬੈਚ ਦੇ ਭਾਰਤੀ ਸੂਚਨਾ ਸੇਵਾ ਦੇ ਅਧਿਕਾਰੀ ਹਨ। ਇਸ ਤੋਂ ਪਹਿਲਾਂ, ਸ਼੍ਰੀ ਮਗਦੁਮ ਅਹਿਮਦਾਬਾਦ ਵਿੱਚ ਪ੍ਰੈੱਸ ਇਨਫਰਮੇਸ਼ਨ ਬਿਊਰੋ (ਪੀਆਈਬੀ) ਅਤੇ ਸੈਂਟਰਲ ਬਿਊਰੋ ਆਫ ਕਮਿਊਨਿਕੇਸ਼ਨ (ਸੀਬੀਸੀ) ਦੇ ਐਡੀਸ਼ਨਲ ਡਾਇਰੈਕਟਰ ਜਨਰਲ ਦੇ ਰੂਪ ਵਿੱਚ ਕੰਮ ਕਰ ਰਹੇ ਸਨ।

ਦੋ ਦਹਾਕਿਆਂ ਦੇ ਸ਼ਾਨਦਾਰ ਕਰੀਅਰ ਦੌਰਾਨ ਸ਼੍ਰੀ ਮਗਦੁਮ ਨੇ ਪੁਣੇ ਵਿੱਚ ਨੈਸ਼ਨਲ ਫਿਲਮ ਆਰਕਾਈਵ ਆਫ ਇੰਡੀਆ (ਐੱਨਐੱਫਏਆਈ) ਦੇ ਡਾਇਰੈਕਟਰ ਵਜੋਂ ਵੀ ਕੰਮ ਕੀਤਾ। ਇਸ ਭੂਮਿਕਾ ਵਿੱਚ, ਉਨ੍ਹਾਂ ਨੇ ਫਿਲਮ ਆਰਕਾਈਵਿੰਗ ਅਤੇ ਮੁੜ ਬਹਾਲੀ ਦੇ ਯਤਨਾਂ ਰਾਹੀਂ ਭਾਰਤ ਦੀ ਸਿਨੇਮੈਟਿਕ ਹੈਰੀਟੇਜ ਨੂੰ ਸੁਰੱਖਿਅਤ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਉਨ੍ਹਾਂ ਨੇ ਭਾਰਤੀ ਫਿਲਮ ਅਤੇ ਟੈਲੀਵਿਜ਼ਨ ਸੰਸਥਾਨ (ਐੱਫਟੀਆਈਆਈ) ਦੇ ਰਜਿਸਟਰਾਰ ਅਤੇ ਤਿਰੂਵਨੰਤਪੁਰਮ ਵਿੱਚ ਰੱਖਿਆ ਮੰਤਰਾਲੇ ਦੇ ਸਪੋਕਸਮੈਨ ਵਜੋਂ ਵੀ ਕੰਮ ਕੀਤਾ ਹੈ।

 

* * *

ਪੀਆਈਬੀ ਮੁੰਬਈ | ਐੱਨਜੇ/ਐੱਸਸੀ/ਡੀਆਰ


(Release ID: 2127190) Visitor Counter : 4