ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੂੰ ਉਨ੍ਹਾਂ ਦੇ ਇਤਿਹਾਸਕ ਦੂਸਰੇ ਕਾਰਜਕਾਲ ਲਈ ਵਧਾਈ ਦਿੱਤੀ
ਦੋਵਾਂ ਨੇਤਾਵਾਂ ਨੇ ਭਾਰਤ-ਆਸਟ੍ਰੇਲਿਆਈ ਵਿਆਪਕ ਰਣਨੀਤਕ ਸਾਂਝੇਦਾਰੀ (ਸੀਐੱਸਪੀ) ਨੂੰ ਮਜ਼ਬੂਤ ਕਰਨ ਲਈ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਇਆ
ਉਨ੍ਹਾਂ ਨੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਵਿਅਕਤ ਕੀਤੀ ਅਤੇ ਆਪਣੀ ਅਗਲੀ ਬੈਠਕ ਲਈ ਉਤਸੁਕਤਾ ਪ੍ਰਗਟਾਈ
Posted On:
06 MAY 2025 2:07PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਐਂਥਨੀ ਅਲਬਾਨੀਜ਼ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਅਤੇ ਆਸਟ੍ਰੇਲੀਆ ਦੇ 32ਵੇਂ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਦੀ ਇਤਿਹਾਸਕ ਰੀ-ਇਲੈਕਸ਼ਨ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ।
ਦੋਵੇਂ ਪ੍ਰਧਾਨ ਮੰਤਰੀਆਂ ਨੇ ਦੋਵਾਂ ਦੇਸ਼ਾਂ ਦਰਮਿਆਨ ਵਿਆਪਕ ਰਣਨੀਤਕ ਸਾਂਝੇਦਾਰੀ (ਸੀਐੱਸਪੀ) ਨੂੰ ਮਜ਼ਬੂਤ ਕਰਨ ਲਈ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਕਿਹਾ ਕਿ ਆਪਣੇ ਪੰਜ ਵਰ੍ਹਿਆਂ ਵਿੱਚ ਸੀਐੱਸਪੀ ਨੇ ਵਿਭਿੰਨ ਖੇਤਰਾਂ ਵਿੱਚ ਮਜ਼ਬੂਤ ਸਹਿਯੋਗ ਵਿਕਸਿਤ ਹੁੰਦੇ ਦੇਖਿਆ ਹੈ। ਉਨ੍ਹਾਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਊਰਜਾਵਾਨ ਭਾਰਤੀ ਮੂਲ ਦੇ ਪ੍ਰਵਾਸੀ ਭਾਈਚਾਰੇ ਦੁਆਰਾ ਨਿਭਾਈ ਗਈ ਭੂਮਿਕਾ ‘ਤੇ ਜ਼ੋਰ ਦਿੱਤਾ।
ਦੋਵਾਂ ਨੇਤਾਵਾਂ ਨੇ ਆਪਸੀ ਹਿਤ ਦੇ ਖੇਤਰੀ ਅਤੇ ਆਰਥਿਕ ਮਾਮਲਿਆਂ ‘ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ ਅਤੇ ਇੱਕ ਸੁਤੰਤਰ, ਖੁੱਲ੍ਹੇ, ਸਥਿਰ, ਨਿਯਮ-ਅਧਾਰਿਤ ਅਤੇ ਸਮ੍ਰਿੱਧ ਹਿੰਦ-ਪ੍ਰਸ਼ਾਂਤ ਖੇਤਰ ਨੂੰ ਹੁਲਾਰਾ ਦੇਣ ਲਈ ਮਿਲ ਕੇ ਕੰਮ ਕਰਨ ਦੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਅਲਬਾਨੀਜ਼ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ, ਜਿਸ ਵਿੱਚ ਸਲਾਨਾ ਸਮਿਟ ਅਤੇ ਇਸ ਵਰ੍ਹੇ ਦੇ ਅੰਤ ਵਿੱਚ ਭਾਰਤ ਵਿੱਚ ਆਯੋਜਿਤ ਹੋਣ ਵਾਲੀ ਕੁਆਡ ਸਮਿਟ (QUAD Summit) ਵੀ ਸ਼ਾਮਲ ਹੈ। ਦੋਵਾਂ ਨੇਤਾਵਾਂ ਨੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਪ੍ਰਗਟਾਈ।
************
ਐੱਮਜੇਪੀਐੱਸ/ਐੱਸਟੀ
(Release ID: 2127290)
Visitor Counter : 10
Read this release in:
English
,
Urdu
,
Marathi
,
Hindi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam