ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਸਰਕਾਰ ਦੇ ਸਕੱਤਰਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ
Posted On:
08 MAY 2025 2:17PM by PIB Chandigarh
ਪ੍ਰਧਾਨ ਮੰਤਰੀ ਨੇ ਅੱਜ ਰਾਸ਼ਟਰੀ ਸੁਰੱਖਿਆ ਨਾਲ ਸਬੰਧਿਤ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਰਾਸ਼ਟਰੀ ਤਿਆਰੀ ਅਤੇ ਅੰਤਰ-ਮੰਤਰਾਲਾ ਤਾਲਮੇਲ ਦੀ ਸਮੀਖਿਆ ਦੇ ਲਈ ਭਾਰਤ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਸੰਚਾਲਨ ਨਿਰੰਤਰਤਾ ਅਤੇ ਸੰਸਥਾਗਤ ਮਜ਼ਬੂਤੀ ਬਣਾਈ ਰੱਖਣ ਲਈ ਮੰਤਰਾਲਿਆਂ ਅਤੇ ਏਜੰਸੀਆਂ ਦਰਮਿਆਨ ਨਿਰਵਿਘਨ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਨੇ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਮੰਤਰਾਲਿਆਂ ਦੁਆਰਾ ਕੀਤੀ ਗਈ ਯੋਜਨਾਬੰਦੀ ਅਤੇ ਤਿਆਰੀ ਦੀ ਸਮੀਖਿਆ ਕੀਤੀ।
ਸਕੱਤਰਾਂ ਨੂੰ ਆਪਣੇ-ਆਪਣੇ ਮੰਤਰਾਲੇ ਦੇ ਸੰਚਾਲਨ ਦੀ ਵਿਆਪਕ ਸਮੀਖਿਆ ਕਰਨ ਅਤੇ ਤਤਪਰਤਾ, ਐਮਰਜੈਂਸੀ ਪ੍ਰਤੀਕਿਰਿਆ ਅਤੇ ਅੰਦਰੂਨੀ ਸੰਚਾਰ ਪ੍ਰੋਟੋਕੋਲ 'ਤੇ ਵਿਸ਼ੇਸ਼ ਧਿਆਨ ਦੇਣ ਨਾਲ ਜ਼ਰੂਰੀ ਪ੍ਰਣਾਲੀਆਂ ਦੇ ਸੰਪੂਰਨ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸਕੱਤਰਾਂ ਨੇ ਮੌਜੂਦਾ ਸਥਿਤੀ ਵਿੱਚ ਸਰਕਾਰ ਦੇ ਸਮੁੱਚੇ ਦ੍ਰਿਸ਼ਟੀਕੋਣ ਨਾਲ ਆਪਣੀ ਯੋਜਨਾ ਦਾ ਬਿਓਰਾ ਦਿੱਤਾ।
ਸਾਰੇ ਮੰਤਰਾਲਿਆਂ ਨੇ ਟਕਰਾਅ ਦੇ ਸਬੰਧ ਵਿੱਚ ਆਪਣੇ ਕਾਰਵਾਈਯੋਗ ਪਹਿਲੂਆਂ ਦੀ ਪਹਿਚਾਣ ਕੀਤੀ ਹੈ ਅਤੇ ਪ੍ਰਕਿਰਿਆਵਾਂ ਨੂੰ ਮਜ਼ਬੂਤ ਕਰ ਰਹੇ ਹਨ। ਮੰਤਰਾਲੇ ਹਰ ਤਰ੍ਹਾਂ ਦੀਆਂ ਉਭਰ ਰਹੀਆਂ ਸਥਿਤੀਆਂ ਨਾਲ ਨਜਿੱਠਣ ਲਈ ਤਿਆਰ ਹਨ।
ਮੀਟਿੰਗ ਦੌਰਾਨ ਕਈ ਮੁੱਦਿਆਂ 'ਤੇ ਚਰਚਾ ਹੋਈ। ਇਨ੍ਹਾਂ ਵਿੱਚ ਸਿਵਿਲ ਡਿਫੈਂਸ ਤੰਤਰ ਨੂੰ ਮਜ਼ਬੂਤ ਕਰਨਾ, ਗਲਤ ਜਾਣਕਾਰੀ ਅਤੇ ਜਾਅਲੀ ਖ਼ਬਰਾਂ ਨਾਲ ਨਜਿੱਠਣ ਦੇ ਯਤਨ, ਅਤੇ ਮਹੱਤਵਪੂਰਨ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸ਼ਾਮਲ ਸੀ। ਮੰਤਰਾਲਿਆਂ ਨੂੰ ਰਾਜ ਅਧਿਕਾਰੀਆਂ ਅਤੇ ਜ਼ਮੀਨੀ ਪੱਧਰ ਦੇ ਸੰਸਥਾਨਾਂ ਨਾਲ ਨਜ਼ਦੀਕੀ ਤਾਲਮੇਲ ਬਣਾਈ ਰੱਖਣ ਦੀ ਵੀ ਸਲਾਹ ਦਿੱਤੀ ਗਈ।
ਮੀਟਿੰਗ ਵਿੱਚ ਕੈਬਨਿਟ ਸਕੱਤਰ, ਪ੍ਰਧਾਨ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀ ਅਤੇ ਰੱਖਿਆ ਮੰਤਰਾਲਾ, ਗ੍ਰਹਿ ਮੰਤਰਾਲਾ, ਵਿਦੇਸ਼ ਮੰਤਰਾਲਾ, ਸੂਚਨਾ ਅਤੇ ਪ੍ਰਸਾਰਣ ਮੰਤਰਾਲਾ, ਬਿਜਲੀ ਮੰਤਰਾਲਾ, ਸਿਹਤ ਮੰਤਰਾਲਾ ਅਤੇ ਦੂਰਸੰਚਾਰ ਮੰਤਰਾਲੇ ਸਮੇਤ ਸਾਰੇ ਪ੍ਰਮੁੱਖ ਮੰਤਰਾਲਿਆਂ ਦੇ ਸਕੱਤਰਾਂ ਨੇ ਹਿੱਸਾ ਲਿਆ।
ਪ੍ਰਧਾਨ ਮੰਤਰੀ ਨੇ ਰਾਸ਼ਟਰ ਦੇ ਸੰਵੇਦਨਸ਼ੀਲ ਦੌਰ ਵਿੱਚੋਂ ਲੰਘਣ ਦੇ ਦੌਰਾਨ ਨਿਰੰਤਰ ਚੌਕਸੀ, ਸੰਸਥਾਗਤ ਤਾਲਮੇਲ ਅਤੇ ਸਪਸ਼ਟ ਸੰਚਾਰ ਦਾ ਸੱਦਾ ਦਿੱਤਾ। ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ, ਸੰਚਾਲਨ ਤਤਪਰਤਾ ਅਤੇ ਨਾਗਰਿਕ ਸੁਰੱਖਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਮੁੜ ਤੋਂ ਪੁਸ਼ਟੀ ਕੀਤੀ।
***************
ਐਮਜੇਪੀਐਸ/ਐਸਟੀ
(Release ID: 2127738)
Visitor Counter : 2
Read this release in:
Malayalam
,
English
,
Urdu
,
Marathi
,
Hindi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada