ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗੁਰੂਦੇਵ ਰਬਿੰਦਰਨਾਥ ਟੈਗੋਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 09 MAY 2025 2:27PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਰੂਦੇਵ ਰਬਿੰਦਰਨਾਥ ਟੈਗੋਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। 

ਸ਼੍ਰੀ ਮੋਦੀ ਨੇ ਕਿਹਾ ਕਿ ਗੁਰੂਦੇਵ ਰਬਿੰਦਰਨਾਥ ਟੈਗੋਰ ਨੂੰ ਭਾਰਤ ਦੀ ਸਾਹਿਤਕ ਅਤੇ ਸੱਭਿਆਚਾਰਕ ਆਤਮਾ ਨੂੰ ਸੰਵਾਰਣ ਲਈ ਸ਼ਰਧਾਪੂਰਵਕ ਯਾਦ ਕੀਤਾ ਜਾਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਟੈਗੋਰ ਦੀਆਂ ਰਚਨਾਵਾਂ ਨੇ ਮਾਨਵਤਾਵਾਦ 'ਤੇ ਜ਼ੋਰ ਦੇਣ ਦੇ ਨਾਲ ਹੀ ਲੋਕਾਂ ਵਿੱਚ ਰਾਸ਼ਟਰ ਪ੍ਰੇਮ ਦੀ ਭਾਵਨਾ ਨੂੰ ਮਜ਼ਬੂਤ ​​ਕੀਤਾ।

ਇੱਕ ਐਕਸ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਗੁਰੂਦੇਵ ਰਬਿੰਦਰਨਾਥ ਟੈਗੋਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ। ਉਨ੍ਹਾਂ ਨੂੰ ਭਾਰਤ ਦੀ ਸਾਹਿਤਕ ਅਤੇ ਸੱਭਿਆਚਾਰਕ ਆਤਮਾ ਨੂੰ ਸੰਵਾਰਨ ਲਈ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੇ ਕਾਰਜਾਂ ਨੇ ਮਾਨਵਤਾਵਾਦ ‘ਤੇ ਜ਼ੋਰ ਦਿੱਤਾ ਅਤੇ ਲੋਕਾਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਨੂੰ ਜਗਾਇਆ। ਸਿੱਖਿਆ ਅਤੇ ਗਿਆਨ ਹਾਸਲ ਕਰਨ ਪ੍ਰਤੀ ਉਨ੍ਹਾਂ ਦੇ ਯਤਨ, ਸ਼ਾਂਤੀਨਿਕੇਤਨ ਦੀ ਸਥਾਪਨ ਅਤੇ ਉਸ ਨੂੰ ਵਿਕਸਿਤ ਕਰਨ ਦੇ ਰੂਪ ਵਿੱਚ ਦੇਖੇ ਜਾ ਸਕਦੇ ਹਨ, ਜੋ ਬਹੁਤ ਪ੍ਰੇਰਣਾਦਾਇਕ ਹਨ।”

************

ਐੱਮਜੇਪੀਐੱਸ/ਐੱਸਟੀ


(Release ID: 2127932)