ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਬੁੱਧ ਪੂਰਨਿਮਾ ਦੀ ਪੂਰਵ ਸੰਧਿਆ ‘ਤੇ ਮਹਾਮਹਿਮ ਰਾਸ਼ਟਰਪਤੀ ਦੀਆਂ ਸ਼ੁਭਕਾਮਨਾਵਾਂ

प्रविष्टि तिथि: 11 MAY 2025 6:04PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਬੁੱਧ ਪੂਰਨਿਮਾ ਦੀ ਪੂਰਵ ਸੰਧਿਆ ‘ਤੇ ਆਪਣੇ ਸੰਦੇਸ਼ ਵਿੱਚ ਕਿਹਾ ਹੈ:-

“ਬੁੱਧ ਪੂਰਨਿਮਾ ਦੇ ਸ਼ੁਭ ਅਵਸਰ ‘ਤੇ ਮੈਂ ਸਾਰੇ ਦੇਸ਼ਵਾਸੀਆਂ ਅਤੇ ਪੂਰੇ ਵਿਸ਼ਵ ਵਿੱਚ ਭਗਵਾਨ ਬੁੱਧ ਦੇ ਪੈਰੋਕਾਰਾਂ ਨੂੰ ਦਿਲੋਂ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।”

ਦਇਆ ਦੇ ਪ੍ਰਤੀਕ ਭਗਵਾਨ ਬੁੱਧ ਦਾ ਅਹਿੰਸਾ, ਪ੍ਰੇਮ ਅਤੇ ਦਿਆਲਤਾ ਦਾ ਅਮਰ ਸੰਦੇਸ਼, ਸਮੁੱਚੀ ਮਨੁੱਖਤਾ ਦੀ ਭਲਾਈ ਦਾ ਮੂਲ ਮੰਤਰ ਹੈ। ਉਨ੍ਹਾਂ ਦੇ ਆਦਰਸ਼ਾਂ ਨਾਲ ਸਮਾਨਤਾ, ਸਦਭਾਵਨਾ ਅਤੇ ਸਮਾਜਿਕ ਨਿਆਂ ਜਿਹੀਆਂ ਸਦੀਵੀ ਕਦਰਾਂ-ਕੀਮਤਾਂ ਵਿੱਚ ਸਾਡੀ ਆਸਥਾ ਮਜ਼ਬੂਤ ਹੁੰਦੀ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸਾਰਿਆਂ ਨੂੰ ਨੈਤਿਕ ਮੁੱਲਾਂ ‘ਤੇ ਅਧਾਰਿਤ ਜੀਵਨ ਜਿਊਣ ਲਈ ਪ੍ਰੇਰਿਤ ਕਰਦੀਆਂ ਹਨ।

ਆਓ, ਅਸੀਂ ਸਭ ਭਗਵਾਨ ਬੁੱਧ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਅਤੇ ਸ਼ਾਂਤੀਪੂਰਨ, ਸਦਭਾਵਨਾਪੂਰਨ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਦਈਏ।”

 

ਰਾਸ਼ਟਰਪਤੀ ਦਾ ਭਾਸ਼ਣ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ - 

 

 

***************

ਐੱਮਜੇਪੀਐੱਸ/ਐੱਸਆਰ


(रिलीज़ आईडी: 2128222) आगंतुक पटल : 42
इस विज्ञप्ति को इन भाषाओं में पढ़ें: English , Urdu , हिन्दी , Marathi , Bengali , Gujarati , Tamil , Malayalam