ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਰਾਏਪੁਰ ਵਿੱਚ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ
Posted On:
12 MAY 2025 5:46PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸੰਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ;
“ਛੱਤੀਸਗੜ੍ਹ ਦੇ ਰਾਏਪੁਰ ਵਿਖੇ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਨਾਲ ਗਹਿਰਾ ਦੁਖ ਹੋਇਆ। ਜਿਨ੍ਹਾਂ ਲੋਕਾਂ ਨੇ ਆਪਣੇ ਪ੍ਰਿਯਜਨਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਸੰਵੇਦਨਾ। ਜ਼ਖਮੀ ਲੋਕਾਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕਰਦਾ ਹਾਂ।
ਹਰੇਕ ਮ੍ਰਿਤਕ ਦੇ ਨਿਕਟ ਸਬੰਧੀ (ਪਰਿਜਨਾਂ) ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ 2 ਲੱਖ ਰੁਪਏ ਐਕਸ ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi"
**********
ਐੱਮਜੇਪੀਐੱਸ/ਐੱਸਟੀ
(Release ID: 2128297)
Read this release in:
English
,
Urdu
,
Marathi
,
Hindi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam