ਖੇਤੀਬਾੜੀ ਮੰਤਰਾਲਾ
ਛੱਤੀਸਗੜ੍ਹ ਵਿੱਚ ਗ੍ਰਾਮੀਣ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਮੁੱਖ ਮੰਤਰੀ ਸ਼੍ਰੀ ਵਿਸ਼ਨੂੰ ਦੇਵ ਸਾਇ ਨੇ ਕੀਤੀ ਉੱਚ ਪੱਧਰੀ ਮੀਟਿੰਗ
‘ਅਟਲ ਡਿਜੀਟਲ ਸੁਵਿਧਾ ਕੇਂਦਰਾਂ’ ਦੀ ਕੇਂਦਰੀ ਮੰਤਰੀ ਸ਼੍ਰੀ ਚੌਹਾਨ ਨੇ ਕੀਤੀ ਸ਼ਲਾਘਾ: ਗ੍ਰਾਮੀਣ ਅਰਥਵਿਵਸਥਾ ਵਿੱਚ ਡਿਜੀਟਲ ਸਸ਼ਕਤੀਕਰਣ ਦੀ ਦਿਸ਼ਾ ਵਿੱਚ ਦੱਸਿਆ ਕ੍ਰਾਂਤੀਕਾਰੀ ਕਦਮ
‘ਅੰਮ੍ਰਿਤ ਸਰੋਵਰ’ ਯੋਜਨਾ ਨੂੰ ਸਥਾਨਕ ਆਜੀਵਿਕਾ ਨਾਲ ਜੋੜਨਾ ਬਿਹਦ ਅਹਿਮ- ਸ਼੍ਰੀ ਸ਼ਿਵਰਾਜ ਸਿੰਘ ਚੌਹਾਨ
ਸਿਰਫ਼ ਪਰੰਪਰਾਗਤ ਖੇਤੀ ਨਹੀਂ ਸਗੋਂ ਪਸ਼ੂ-ਪਾਲਣ, ਬਾਗਬਾਨੀ, ਮੱਛੀ ਪਾਲਣ ਜਿਹੇ ਸਹਾਇਕ ਖੇਤਰਾਂ ਵਿੱਚ ਵੀ ਪ੍ਰਯਾਸ ਜ਼ਰੂਰੀ- ਸ਼੍ਰੀ ਚੌਹਾਨ
29 ਮਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ ‘ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ’ ਸ਼੍ਰੀ ਚੌਹਾਨ
Posted On:
13 MAY 2025 5:41PM by PIB Chandigarh
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਮੁੱਖ ਮੰਤਰੀ ਸ਼੍ਰੀ ਵਿਸ਼ਨੂੰ ਦੇਵ ਸਾਇ ਨੇ ਅੱਜ ਮੰਤਰਾਲੇ (ਮਹਾਨਦੀ ਭਵਨ), ਰਾਏਪੁਰ, ਛੱਤੀਸਗੜ੍ਹ ਵਿੱਚ ਪੰਚਾਇਤ ਅਤੇ ਗ੍ਰਾਮੀਣ ਵਿਕਾਸ ਅਤੇ ਖੇਤੀਬਾੜੀ ਵਿਭਾਗ ਦੇ ਕਾਰਜਾਂ ਦੀ ਵਿਆਪਕ ਸਮੀਖਿਆ ਕੀਤੀ। ਮੀਟਿੰਗ ਵਿੱਚ ਰਾਜ ਅਤੇ ਕੇਂਦਰ ਦੀਆਂ ਯੋਜਨਾਵਾਂ ਦੇ ਪ੍ਰਭਾਵੀ ਲਾਗੂਕਰਣ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ ਅਤੇ ਆਉਣ ਵਾਲੀਆਂ ਵਿਕਾਸ ਰਣਨੀਤੀਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਛੱਤੀਸਗੜ੍ਹ ਸਰਕਾਰ ਦੀ ਪ੍ਰਤੀਬੱਧਤਾ ਅਤੇ ਪ੍ਰਸ਼ਾਸਨਿਕ ਕਾਰਜਸ਼ੈਲੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਰਾਜ ਨੇ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਦੇ ਖੇਤਰ ਵਿੱਚ ਬੇਮਿਸਾਲ ਕਾਰਜ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਉੱਨਤ ਪਿੰਡ ਅਤੇ ਖੁਸ਼ਹਾਲ ਕਿਸਾਨ ਦੀ ਧਾਰਨਾ ਨੂੰ ਸਸ਼ਕਤ ਬਣਾਉਣਾ ਸਾਡੀ ਪ੍ਰਾਥਮਿਕਤਾ ਹੈ।

ਮੀਟਿੰਗ ਵਿੱਚ ਪੰਚਾਇਤ ਅਤੇ ਗ੍ਰਾਮੀਣ ਵਿਕਾਸ ਵਿਭਾਗ ਦੀਆਂ ਯੋਜਨਾਵਾਂ ਦੀ ਸਮੀਖਿਆ ਕਰਦੇ ਹੋਏ ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ‘ਅੰਮ੍ਰਿਤ ਸਰੋਵਰ’ ਯੋਜਨਾ ਨੂੰ ਸਥਾਨਕ ਆਜੀਵਿਕਾ ਨਾਲ ਜੋੜਨ ਦੀ ਜ਼ਰੂਰਤ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਗ੍ਰਾਮੀਣਾਂ ਨੂੰ ਰੋਜ਼ਗਾਰ ਮਿਲੇਗਾ ਅਤੇ ਪਾਣੀ ਦੀ ਸੰਭਾਲ਼ ਦੀ ਦਿਸ਼ਾ ਵਿੱਚ ਠੋਸ ਨਤੀਜੇ ਸਾਹਮਣੇ ਆਉਣਗੇ।

ਰਾਜ ਸਰਕਾਰ ਦੀ ਅਪੀਲ ‘ਤੇ ਕੇਂਦਰੀ ਮੰਤਰੀ ਸ਼੍ਰੀ ਚੌਹਾਨ ਨੇ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਰੰਟੀ ਯੋਜਨਾ (ਮਨਰੇਗਾ) ਦੇ ਤਹਿਤ ਲੇਬਰ ਬਜਟ ਦੇ ਮੁੜ ਵਿਚਾਰ ਦਾ ਭਰੋਸਾ ਦਿੱਤਾ। ਨਾਲ ਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ ਉਨ੍ਹਾਂ ਨੇ ਸਵੀਕ੍ਰਿਤ ਆਵਾਸਾਂ ਦੇ ਜਲਦੀ ਨਿਰਮਾਣ ਅਤੇ ਹੋ ਰਹੇ ਨਵੇਂ ਸਰਵੇ ਦੀ ਭੌਤਿਕ ਤਸਦੀਕ ‘ਤੇ ਬਲ ਦਿੱਤਾ।
ਕੇਂਦਰੀ ਮੰਤਰੀ ਸ਼੍ਰੀ ਚੌਹਾਨ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੀ ਸ਼ਲਾਘਾ ਕਰਦੇ ਹੋਏ ਵਿਸ਼ੇਸ਼ ਤੌਰ ֲਤੇ ਨਕਸਲ ਪ੍ਰਭਾਵਿਤ ਖੇਤਰਾਂ ਵਿੱਚ ਸੰਚਾਲਿਤ ਨਿਯਾਦ ਨੇਲਾਨਾਰ ਯੋਜਨਾ ਦੇ ਤਹਿਤ ਹੋ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ‘ਤੇ ਸੰਤੋਸ਼ ਵਿਅਕਤ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਯੋਜਨਾ ਵਿਕਾਸ ਨੂੰ ਰਾਜ ਦੇ ਦੂਰ-ਦੁਰਾਡੇ ਅਤੇ ਚੁਣੌਤੀਪੂਰਨ ਖੇਤਰਾਂ ਤੱਕ ਪਹੁੰਚਾ ਰਹੀ ਹੈ।
ਕੇਂਦਰੀ ਮੰਤਰੀ ਨੇ ਛੱਤੀਸਗੜ੍ਹ ਸਰਕਾਰ ਦੁਆਰਾ ਗ੍ਰਾਮ ਪੰਚਾਇਤਾਂ ਵਿੱਚ ਸ਼ੁਰੂ ਕੀਤੇ ਗਏ ‘ਅਟਲ ਡਿਜੀਟਲ ਸੁਵਿਧਾ ਕੇਂਦਰਾਂ’ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਗ੍ਰਾਮੀਣ ਅਰਥਵਿਵਸਥਾ ਵਿੱਚ ਡਿਜੀਟਲ ਸਸ਼ਕਤੀਕਰਣ ਦੀ ਦਿਸ਼ਾ ਵਿੱਚ ਕ੍ਰਾਂਤੀਕਾਰੀ ਕਦਮ ਦੱਸਿਆ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਇਸ ਇਨੋਵੇਸ਼ਨ ਦਾ ਅਧਿਐਨ ਕਰਕੇ ਇਸ ਨੂੰ ਹੋਰ ਰਾਜਾਂ ਵਿੱਚ ਵੀ ਲਾਗੂ ਕੀਤਾ ਜਾਵੇ।
ਖੇਤੀਬਾੜੀ ਖੇਤਰ ਦੀ ਸਮੀਖਿਆ ਕਰਦੇ ਹੋਏ ਸ਼੍ਰੀ ਚੌਹਾਨ ਨੇ ਕਿਹਾ ਕਿ ਕਿਸਾਨਾਂ ਦੇ ਆਮਦਨ ਵਾਧੇ ਲਈ ਸਿਰਫ਼ ਪਰੰਪਰਾਗਤ ਖੇਤੀ ਨਹੀਂ, ਸਗੋਂ ਪਸ਼ੂ ਪਾਲਣ, ਬਾਗਬਾਨੀ, ਮੱਛੀ ਪਾਲਣ ਜਿਹੇ ਸਹਾਇਕ ਖੇਤਰਾਂ ਵਿੱਚ ਵੀ ਪ੍ਰਯਾਸ ਜ਼ਰੂਰੀ ਹਨ। ਉਨ੍ਹਾਂ ਨੇ ਵਿਗਿਆਨਿਕ ਖੇਤੀਬਾੜੀ ਅਭਿਆਸਾਂ, ਉੱਨਤ ਬੀਜਾਂ, ਜੈਵਿਕ ਖੇਤੀ ਅਤੇ ਫਸਲ ਚੱਕਰ ਅਪਣਾਉਣ ਨੂੰ ਪ੍ਰੋਤਸਾਹਿਤ ਕੀਤਾ। ਕੇਂਦਰ ਸਰਕਾਰ ਦੁਆਰਾ ਜਲਦੀ ਸ਼ੁਰੂ ਕੀਤੇ ਜਾ ਰਹੇ ‘ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ’ ਦੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਚੌਹਾਨ ਨੇ ਦੱਸਿਆ ਕਿ ਵਿਗਿਆਨਿਕਾਂ ਦੀ ਟੀਮ ਰਾਜ ਦੇ ਵਿਭਿੰਨ ਜ਼ਿਲ੍ਹਿਆਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਵਿਵਹਾਰਿਕ ਅਤੇ ਵਿਗਿਆਨਿਕ ਖੇਤੀਬਾੜੀ ਤਕਨੀਕਾਂ ਦੀ ਟ੍ਰੇਨਿੰਗ ਦੇਵੇਗੀ। ਉਨ੍ਹਾਂ ਨੇ ਰਾਜ ਸਰਕਾਰ ਨੂੰ ਇਸ ਪਹਿਲ ਵਿੱਚ ਸਰਗਰਮ ਭਾਗੀਦਾਰੀ ਦੀ ਅਪੀਲ ਕੀਤੀ।
ਮੀਟਿੰਗ ਦੀ ਸਮਾਪਤੀ ‘ਤੇ ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਵਿਸ਼ਵਾਸ ਜਤਾਇਆ ਕਿ ਕੇਂਦਰ ਅਤੇ ਰਾਜ ਸਰਕਾਰ ਮਿਲ ਕੇ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਦੇ ਖੇਤਰ ਵਿੱਚ ਇਨੋਵੇਟਿਵ ਪ੍ਰਯੋਗਾਂ ਅਤੇ ਪ੍ਰਤੀਬੱਧਤਾ ਦੇ ਨਾਲ ਛੱਤੀਸਗੜ੍ਹ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਪਹੁੰਚਾਏਗੀ।
ਮੁੱਖ ਮੰਤਰੀ ਸ਼੍ਰੀ ਵਿਸ਼ਨੂੰ ਦੇਵ ਸਾਇ ਨੇ ਮੀਟਿੰਗ ਵਿੱਚ ਕਿਹਾ ਕਿ ਛੱਤੀਸਗੜ੍ਹ ਸਰਕਾਰ ਗ੍ਰਾਮੀਣ ਵਿਕਾਸ ਅਤੇ ਖੇਤੀਬਾੜੀ ਨੂੰ ਰਾਜ ਦੀ ਰੀੜ੍ਹ ਦੀ ਹੱਡੀ ਮੰਨਦੀ ਹੈ। ਮੁੱਖ ਮੰਤਰੀ ਨੇ ਇਹ ਵੀ ਰੇਖਾਂਕਿਤ ਕੀਤਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਰਾਜ ਦੇ ਦੂਰ-ਦੁਰਾਡੇ ਅਤੇ ਵੰਚਿਤ ਖੇਤਰਾਂ ਤੱਕ ਵਿਕਾਸ ਦੀ ਪਹੁੰਚ ਬਣਾਉਣਾ ਇੱਕ ਸਾਂਝੀ ਜ਼ਿੰਮੇਵਾਰੀ ਹੈ, ਜਿਸ ਨੂੰ ਪੂਰਾ ਕਰਨ ਲਈ ਛੱਤੀਸਗੜ੍ਹ ਸਰਕਾਰ ਦ੍ਰਿੜ੍ਹ ਸੰਕਲਪਿਤ ਹੈ। ਮੁੱਖ ਮੰਤਰੀ ਸ਼੍ਰੀ ਸਾਇ ਨੇ ਕਿਹਾ ਕਿ ਗ੍ਰਾਮੀਣ ਅਰਥਵਿਵਸਥਾ ਨੂੰ ਆਤਮਨਿਰਭਰ ਬਣਾਉਣਾ, ਡਿਜੀਟਲ ਸੇਵਾਵਾਂ ਨੂੰ ਅੰਤਿਮ ਸਿਰੇ ਤੱਕ ਪਹੁੰਚਾਉਣਾ ਅਤੇ ਨੌਜਵਾਨਾਂ ਨੂੰ ਕੌਸ਼ਲ ਅਧਾਰਿਤ ਰੋਜ਼ਗਾਰ ਦੇਣਾ ਹੀ ਅਸਲ ਸੁਸ਼ਾਸਨ ਹੈ।
ਇਸ ਅਵਸਰ ‘ਤੇ ਉਪ ਮੁੱਖ ਮੰਤਰੀ ਸ਼੍ਰੀ ਵਿਜੈ ਸ਼ਰਮਾ, ਖੇਤੀਬਾੜੀ ਮੰਤਰੀ ਸ਼੍ਰੀ ਰਾਮਵਿਚਾਰ ਨੇਤਾਮ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਸੁਬੋਧ ਸਿੰਘ, ਪ੍ਰਮੁੱਖ ਸਕੱਤਰ ਪੰਚਾਇਤ ਵਿਭਾਗ ਸ਼੍ਰੀਮਤੀ ਨਿਹਾਰਿਕਾ ਬਾਰਿਕ, ਮੁੱਖ ਮੰਤਰੀ ਦੇ ਸਕੱਤਰ ਸ਼੍ਰੀ ਪੀ.ਦਇਆਨੰਦ, ਭਾਰਤ ਸਰਕਾਰ ਦੇ ਭੂਮੀ ਸੰਸਾਧਨ ਵਿਭਾਗ ਦੇ ਐਡੀਸ਼ਨਲ ਸਕੱਤਰ ਸ਼੍ਰੀ ਆਰ. ਆਨੰਦ, ਗ੍ਰਾਮੀਣ ਵਿਕਾਸ ਵਿਭਾਗ ਦੇ ਸੰਯੁਕਤ ਸਕੱਤਰ ਸ਼੍ਰੀ ਅਮਿਤ ਸ਼ੁਕਲਾ, ਖੇਤੀਬਾੜੀ ਮੰਤਰਾਲੇ ਦੇ ਸਲਾਹਕਾਰ ਸ਼੍ਰੀ ਨਵੀਨ ਕੁਮਾਰ ਵਿਦਿਆਰਥੀ, ਖੇਤੀਬਾੜੀ ਉਤਪਾਦਨ ਕਮਿਸ਼ਨਰ ਸ਼੍ਰੀਮਤੀ ਸ਼ਹਲਾ ਨਿਗਾਰ, ਲੋਕ ਨਿਰਮਾਣ ਵਿਭਾਗ ਦੇ ਸਕੱਤਰ ਡਾ. ਕਮਲਪ੍ਰੀਤ ਸਿੰਘ ਸਮੇਤ ਹੋਰ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।
*******
ਪੀਐੱਸਐੱਫ/ਕੇਐੱਸਆਰ/ਏਆਰ
(Release ID: 2128715)