ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮੱਛੀ ਪਾਲਣ ਖੇਤਰ ਨੂੰ ਹੋਰ ਮਜ਼ਬੂਤ ​​ਬਣਾਉਣ ਦੇ ਉਪਾਵਾਂ ‘ਤੇ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕੀਤੀ

Posted On: 15 MAY 2025 7:04PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਛੀ ਪਾਲਣ ਖੇਤਰ ਨੂੰ ਹੋਰ ਮਜ਼ਬੂਤ ​​ਬਣਾਉਣ ਦੇ ਉਪਾਵਾਂ ‘ਤੇ ਆਯੋਜਿਤ  ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ਼੍ਰੀ ਮੋਦੀ ਨੇ ਕਿਹਾ  " ਅਸੀਂ ਇਸ ਖੇਤਰ ਨੂੰ ਬਹੁਤ ਮਹੱਤਵ ਦਿੰਦੇ ਹਾਂ ਅਤੇ ਅਸੀਂ ਇਸ ਖੇਤਰ ਨਾਲ  ਸਬੰਧਿਤ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਮਛੇਰਿਆਂ ਲਈ ਕਰਜ਼ੇ ਅਤੇ ਬਜ਼ਾਰਾਂ ਤੱਕ ਵਧੇਰੇ ਪਹੁੰਚ ਯਕੀਨੀ ਬਣਾਉਣ ਲਈ ਵਿਆਪਕ ਤੌਰ 'ਤੇ ਕੰਮ ਕੀਤਾ ਹੈ,"।

ਪ੍ਰਧਾਨ ਮੰਤਰੀ ਨੇ X 'ਤੇ ਪੋਸਟ ਕੀਤਾ ;

“ ਮੱਛੀ ਪਾਲਣ ਖੇਤਰ ਨੂੰ ਹੋਰ ਮਜ਼ਬੂਤ ​​ਬਣਾਉਣ ਦੇ ਤਰੀਕਿਆਂ ‘ਤੇ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਅਸੀਂ ਇਸ ਖੇਤਰ ਨੂੰ ਬਹੁਤ ਮਹੱਤਵ ਦਿੰਦੇ ਹਾਂ ਅਤੇ ਅਸੀਂ ਇਸ ਖੇਤਰ ਨਾਲ ਸਬੰਧਿਤ ਬੁਨਿਆਦੀ ਢਾਂਚੇ ਨੂੰ ਬਿਹਤਰ  ਬਣਾਉਣ ਲਈ ਵੱਡੇ ਪੈਮਾਨੇ ‘ਤੇ ਕੰਮ ਕੀਤਾ ਹੈ ਅਤੇ  ਨਾਲ ਹੀ ਮਛੇਰਿਆਂ ਲਈ ਕਰਜ਼ੇ ਦੇ ਨਾਲ-ਨਾਲ ਬਾਜ਼ਾਰਾਂ ਤੱਕ ਵਧੇਰੇ ਪਹੁੰਚ  ਨੂੰ ਯਕੀਨੀ ਬਣਾਇਆ ਹੈ। ਅੱਜ ਦੀ ਮੀਟਿੰਗ ਵਿੱਚ ਨਿਰਯਾਤ ਨੂੰ ਬਿਹਤਰ ਬਣਾਉਣ ਅਤੇ ਡੂੰਘੇ ਸਮੁੰਦਰ ਵਿੱਚ ਮੱਛੀ ਫੜਨ ‘ਤੇ ਧਿਆਨ ਕੇਂਦ੍ਰਿਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ ਗਈ।“

 

********

 

ਐੱਮਜੇਪੀਐੱਸ/ਵੀਜੇ


(Release ID: 2128984)