Posted On:
18 MAY 2025 9:27PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਤੰਦਰੁਸਤ ਹੋਣ ਦੀ ਵੀ ਕਾਮਨਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਨੂੰ 50, 000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਅੱਗ ਲੱਗਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖ ਹੋਇਆ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ ਉਨ੍ਹਾਂ ਦੇ ਪ੍ਰਤੀ ਸੰਵੇਦਨਾਵਾਂ। ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ" @narendramodi
"महाराष्ट्रात सोलापूर इथे आग लागून झालेल्या दुर्घटनेतील जीवितहानीमुळे तीव्र दु:ख झाले. आपले प्रियजन गमावलेल्या कुटुंबांप्रति माझ्या सहवेदना. जखमी झालेले लवकर बरे होवोत ही प्रार्थना. पंतप्रधान राष्ट्रीय मदत निधीमधून (PMNRF) प्रत्येक मृतांच्या वारसाला 2 लाख रुपयांची मदत दिली जाईल. जखमींना 50,000 रुपये दिले जातील : पंतप्रधान" @narendramodi
************
ਐੱਮਜੇਪੀਐੱਸ/ਵੀਜੇ/ਐੱਸਕੇਐੱਸ