ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਗੁਜਰਾਤ ਦੇ ਮੇਹਸਾਣਾ ਵਿੱਚ ਸ਼੍ਰੀ ਕੇ.ਕੇ ਪਟੇਲ ਅਤੇ ਸ਼੍ਰੀਮਤੀ ਮਧੂਬੇਨ ਕੇ. ਪਟੇਲ ਨਰਸਿੰਗ ਕਾਲਜ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ
ਇਹ ਨਰਸਿੰਗ ਕਾਲਜ ਲਗਾਤਾਰ 65 ਸਾਲਾਂ ਤੋਂ ਨਰਸਿੰਗ ਸਿੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।
ਲੈਕਚਰ ਰੂਮ, ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀ ਅਤੇ ਦਫ਼ਤਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਇਹ ਇਮਾਰਤ ਖੇਤਰ ਦੇ ਨੌਜਵਾਨਾਂ ਨੂੰ ਅਸਾਨ ਅਤੇ ਪਹੁੰਚਯੋਗ ਡਾਕਟਰੀ ਸਿੱਖਿਆ ਪ੍ਰਦਾਨ ਕਰੇਗੀ
ਦੇਸ਼ ਵਿੱਚ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਆਯੁਸ਼ਮਾਨ ਭਾਰਤ ਯੋਜਨਾ ਲੈ ਕੇ ਆਏ, ਅੱਜ ਦੇਸ਼ ਵਿੱਚ 60 ਲੱਖ ਲੋਕਾਂ ਕੋਲ ਆਯੁਸ਼ਮਾਨ ਕਾਰਡ ਹਨ
ਮੋਦੀ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਗ਼ਰੀਬ ਵਿਅਕਤੀ ਨੂੰ ਉਸ ਦੇ ਘਰ ਦੇ ਨੇੜੇ ਸਹੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇ
2014 ਤੋਂ ਪਹਿਲਾਂ, ਦੇਸ਼ ਦਾ ਸਿਹਤ ਬਜਟ 37 ਹਜ਼ਾਰ ਕਰੋੜ ਰੁਪਏ ਸੀ, ਮੋਦੀ ਜੀ ਨੇ 2025-26 ਵਿੱਚ ਇਸ ਨੂੰ ਵਧਾ ਕੇ 1 ਲੱਖ 37 ਹਜ਼ਾਰ ਕਰੋੜ ਰੁਪਏ ਕਰ ਦਿੱਤਾ
ਵਰ੍ਹੇ 2014 ਵਿੱਚ, ਦੇਸ਼ ਵਿੱਚ ਸਿਰਫ਼ ਸੱਤ ਏਮਸ ਅਤੇ 387 ਮੈਡੀਕਲ ਕਾਲਜ ਸਨ, ਅੱਜ 23 ਏਮਸ ਅਤੇ 780 ਮੈਡੀਕਲ ਕਾਲਜ ਹਨ
ਜਨ ਔਸ਼ਧੀ ਯੋਜਨਾ ਦੇ ਤਹਿਤ, ਪਿਛਲੇ 10 ਵਰ੍ਹਿਆਂ ਵਿੱਚ ਨਾਗਰਿਕਾਂ ਨੂੰ 25 ਹਜ਼ਾਰ ਕਰੋੜ ਰੁਪਏ ਦੀਆਂ ਸਸਤੀਆਂ ਦਵਾਈਆਂ ਉਪਲਬਧ ਕਰਵਾਈਆਂ ਗਈਆਂ ਹਨ
Posted On:
18 MAY 2025 6:38PM by PIB Chandigarh
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਗੁਜਰਾਤ ਦੇ ਮੇਹਸਾਣਾ ਵਿੱਚ ਸ਼੍ਰੀ ਕੇ.ਕੇ. ਪਟੇਲ ਅਤੇ ਸ਼੍ਰੀਮਤੀ ਮਧੂਬੇਨ ਕੇ. ਪਟੇਲ ਨਰਸਿੰਗ ਕਾਲਜ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਕਈ ਪਤਵੰਤੇ ਮੌਜੂਦ ਸਨ।

ਉਦਘਾਟਨੀ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸ਼੍ਰੀ ਕੇ.ਕੇ. ਪਟੇਲ ਅਤੇ ਸ਼੍ਰੀਮਤੀ ਮਧੂਬੇਨ ਕੇ. ਪਟੇਲ ਨਰਸਿੰਗ ਕਾਲਜ ਲਗਾਤਾਰ 65 ਵਰ੍ਹਿਆਂ ਤੋਂ ਨਰਸਿੰਗ ਸਿੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੈਕਚਰ ਰੂਮ, ਪ੍ਰਯੋਗਸ਼ਾਲਾ, ਲਾਇਬ੍ਰੇਰੀ ਅਤੇ ਦਫ਼ਤਰ ਵਰਗੀਆਂ ਸਹੂਲਤਾਂ ਨਾਲ ਲੈਸ ਇਹ ਇਮਾਰਤ ਇਲਾਕੇ ਦੇ ਨੌਜਵਾਨਾਂ ਨੂੰ ਅਸਾਨ ਅਤੇ ਪਹੁੰਚਯੋਗ ਡਾਕਟਰੀ ਸਿੱਖਿਆ ਪ੍ਰਦਾਨ ਕਰੇਗੀ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਵਿੱਚ ਪਹਿਲਾਂ ਤੋਂ ਕਮਜ਼ੋਰ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਆਯੁਸ਼ਮਾਨ ਭਾਰਤ ਯੋਜਨਾ ਲੈ ਕੇ ਆਏ। ਇਸ ਯੋਜਨਾ ਦੇ ਲਾਗੂ ਹੋਣ ਤੋਂ ਬਾਅਦ, ਹੁਣ ਦੇਸ਼ ਦੇ ਹਰ ਗ਼ਰੀਬ ਨਾਗਰਿਕ ਕੋਲ ਆਯੁਸ਼ਮਾਨ ਕਾਰਡ ਹੈ, ਜਿਸ ਰਾਹੀਂ ਉਹ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਹਸਪਤਾਲ ਆਯੁਸ਼ਮਾਨ ਭਾਰਤ ਯੋਜਨਾ ਦੇ ਮਾਪਦੰਡਾਂ ਅਨੁਸਾਰ ਬਣਾਇਆ ਜਾ ਰਿਹਾ ਹੈ।

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਰਾਜ ਦੇ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹਸਪਤਾਲਾਂ ਨੂੰ ਆਯੁਸ਼ਮਾਨ ਭਾਰਤ ਯੋਜਨਾ ਦੇ ਮਾਪਦੰਡਾਂ ਦੇ ਅਨੁਕੂਲ ਬਣਾਉਣ ਤਾਂ ਜੋ ਆਮ ਜਨਤਾ ਅਤੇ ਹਸਪਤਾਲ ਪ੍ਰਬੰਧਨ ਦੋਵਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਰ ਗ਼ਰੀਬ ਵਿਅਕਤੀ ਨੂੰ ਉਸ ਦੇ ਘਰ ਦੇ ਨੇੜੇ ਸਹੀ ਸਿਹਤ ਸੰਭਾਲ ਮਿਲੇ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2014 ਤੋਂ 2025 ਤੱਕ ਦੇਸ਼ ਦੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ 60 ਲੱਖ ਲੋਕਾਂ ਕੋਲ ਆਯੁਸ਼ਮਾਨ ਕਾਰਡ ਹੈ। ਭਾਰਤ ਵਿੱਚ, 70 ਵਰ੍ਹੇ ਤੋਂ ਵੱਧ ਉਮਰ ਦੇ ਹਰੇਕ ਨਾਗਰਿਕ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਇਸ ਲਈ ਕੋਈ ਨਿਸ਼ਚਿਤ ਆਮਦਨ ਸੀਮਾ ਨਹੀਂ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਮੋਦੀ ਜੀ ਨੇ ਸਵੱਛ ਭਾਰਤ ਮਿਸ਼ਨ, ਫਿੱਟ ਇੰਡੀਆ ਮੂਵਮੈਂਟ, ਹਰ ਘਰ ਵਿੱਚ ਪਾਣੀ, ਹਰ ਘਰ ਵਿੱਚ ਸ਼ੌਚਾਲਯ, ਮਿਸ਼ਨ ਇੰਦਰਧਨੁਸ਼ ਰਾਹੀਂ ਹਰ ਬੱਚੇ ਦਾ ਟੀਕਾਕਰਣ, ਪੋਸ਼ਣ ਮੁਹਿੰਮ ਅਤੇ ਆਯੁਸ਼ਮਾਨ ਭਾਰਤ ਯੋਜਨਾ ਰਾਹੀਂ ਦੇਸ਼ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਹੈ।

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ 2014 ਤੋਂ ਪਹਿਲਾਂ ਦੇਸ਼ ਦਾ ਸਿਹਤ ਬਜਟ 37 ਹਜ਼ਾਰ ਕਰੋੜ ਰੁਪਏ ਸੀ, ਮੋਦੀ ਜੀ ਨੇ 2025-26 ਵਿੱਚ ਇਸ ਨੂੰ ਵਧਾ ਕੇ 1 ਲੱਖ 37 ਹਜ਼ਾਰ ਕਰੋੜ ਰੁਪਏ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਦੇ ਬਜਟ ਵਿੱਚ ਵਾਧਾ ਕਰਕੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਰਾਸ਼ਟਰੀ ਡਿਜੀਟਲ ਸਿਹਤ ਈਕੋਸਿਸਟਮ ਦੀ ਸਥਾਪਨਾ ਕੀਤੀ, ਆਯੁਸ਼ਮਾਨ ਭਾਰਤ ਯੋਜਨਾ ਦੀ ਸ਼ੁਰੂਆਤ ਕੀਤੀ ਅਤੇ ਆਯੁਸ਼ਮਾਨ ਅਰੋਗਯ ਮੰਦਿਰਾਂ ਦਾ ਨਿਰਮਾਣ ਕੀਤਾ। ਸ੍ਰੀ ਸ਼ਾਹ ਨੇ ਕਿਹਾ ਕਿ ਵਰ੍ਹੇ 2014 ਵਿੱਚ ਦੇਸ਼ ਵਿੱਚ ਸਿਰਫ਼ ਸੱਤ ਏਮਸ ਸਨ, ਅੱਜ 23 ਏਮਸ ਹਨ। ਵਰ੍ਹੇ 2014 ਵਿੱਚ 387 ਮੈਡੀਕਲ ਕਾਲਜ ਸਨ, ਜੋ ਹੁਣ ਵਧ ਕੇ 780 ਹੋ ਗਏ ਹਨ। ਪਹਿਲਾਂ 51 ਹਜ਼ਾਰ ਐੱਮਬੀਬੀਐੱਸ ਸੀਟਾਂ ਸਨ, ਅੱਜ ਉਨ੍ਹਾਂ ਦੀ ਗਿਣਤੀ ਵਧ ਕੇ 1 ਲੱਖ 18 ਹਜ਼ਾਰ ਹੋ ਗਈ ਹੈ। ਪਹਿਲਾਂ ਪੀਜੀ/ਐੱਮਡੀ/ਐੱਮਐੱਸ ਲਈ ਸੀਟਾਂ ਦੀ ਗਿਣਤੀ 31 ਹਜ਼ਾਰ ਸੀ, ਜੋ ਹੁਣ ਵਧ ਕੇ 74 ਹਜ਼ਾਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਦੇ ਸਮੁੱਚੇ ਈਕੋਸਿਸਟਮ ਦੇ ਨਾਲ-ਨਾਲ ਟੈਲੀ-ਮੈਡੀਸਨ ਸਹੂਲਤ ਦਾ ਵਿਸਤਾਰ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਜੀ ਨੇ ਜਨ ਔਸ਼ਧੀ ਯੋਜਨਾ ਨੂੰ ਪ੍ਰਭਾਵਸ਼ਾਲੀ ਬਣਾਇਆ, ਜਿਸ ਕਾਰਨ ਪਿਛਲੇ 10 ਵਰ੍ਹਿਆਂ ਵਿੱਚ ਨਾਗਰਿਕਾਂ ਨੂੰ 25 ਹਜ਼ਾਰ ਕਰੋੜ ਰੁਪਏ ਦੀਆਂ ਸਸਤੀਆਂ ਦਵਾਈਆਂ ਉਪਲਬਧ ਕਰਵਾਈਆਂ ਗਈਆਂ ਹਨ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ ਦੇ ਤਹਿਤ, 730 ਵੱਡੇ ਜਨਤਕ ਸਿਹਤ ਸੰਸਥਾਨ ਅਤੇ 3382 ਤਹਿਸੀਲ-ਪੱਧਰੀ ਜਨਤਕ ਸਿਹਤ ਸੰਸਥਾਨ ਬਣਾਏ ਗਏ ਹਨ। ਜੇਕਰ ਅਸੀਂ ਸਾਰੀਆਂ ਪ੍ਰਾਪਤੀਆਂ ਨੂੰ ਇੱਕ ਸੰਪੂਰਨ ਢੰਗ ਨਾਲ ਲੈਂਦੇ ਹਾਂ, ਤਾਂ ਗੁਜਰਾਤ ਦੇ ਪੁੱਤਰ ਸ਼੍ਰੀ ਨਰੇਂਦਰ ਮੋਦੀ ਜੀ ਨੇ ਭਾਰਤ ਦੇ 130 ਕਰੋੜ ਨਾਗਰਿਕਾਂ ਦੀ ਬਿਹਤਰ ਸਿਹਤ ਲਈ ਇੱਕ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ।
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਉਦਘਾਟਨ ਕੀਤਾ ਗਿਆ ਨਰਸਿੰਗ ਕਾਲਜ 3,700 ਵਰਗ ਮੀਟਰ ਦੇ ਖੇਤਰ ਵਿੱਚ ਫੈਲਿਆ ਹੋਇਆ ਹੈ ਅਤੇ ਬੀ.ਐੱਸ.ਸੀ. ਨਰਸਿੰਗ ਸਮੇਤ ਲਗਭਗ ਸਾਰੇ ਨਰਸਿੰਗ ਨਾਲ ਸਬੰਧਿਤ ਕੋਰਸ ਇਸ ਸੰਸਥਾ ਵਿੱਚ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ। ਮਹਿਲਾ ਹੌਸਟਲ ਦੀ ਉਸਾਰੀ ਵੀ ਚੱਲ ਰਹੀ ਹੈ। ਇੱਕ ਕੈਂਸਰ ਹਸਪਤਾਲ ਸਥਾਪਿਤ ਕਰਨ ਦਾ ਕੰਮ ਜਲਦੀ ਹੀ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਖੇਤਰ ਦੇ ਲੋਕਾਂ, ਖਾਸ ਕਰਕੇ ਗ਼ਰੀਬ ਨਾਗਰਿਕਾਂ ਨੂੰ ਬਹੁਤ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਦਾਨ ਨਾਲ ਸ਼ੁਰੂ ਹੋਏ ਹਸਪਤਾਲ ਨੂੰ ਚਲਾਉਣ ਅਤੇ ਇਸ ਨੂੰ ਅਤਿ-ਆਧੁਨਿਕ ਬਣਾਉਣਾ ਸਮਾਜ ਦੀ ਜ਼ਿੰਮੇਵਾਰੀ ਹੈ।
****
ਆਰਕੇ/ਵੀਵੀ/ਪੀਆਰ/ਪੀਐੱਸ
(Release ID: 2129624)