ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਡਾ. ਐੱਮਆਰ ਸ੍ਰੀਨਿਵਾਸਨ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ

Posted On: 20 MAY 2025 1:47PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਪਰਮਾਣੂ ਊਰਜਾ ਪ੍ਰੋਗਰਾਮ ਖੇਤਰ ਦੀ ਪ੍ਰਸਿੱਧ ਸ਼ਖਸੀਅਤ ਡਾ. ਐੱਮਆਰ ਸ੍ਰੀਨਿਵਾਸਨ ਦੇ ਅਕਾਲ ਚਲਾਣੇ ਤੇ ਸੋਗ ਵਿਅਕਤ ਕੀਤਾ।

ਉਨ੍ਹਾਂ ਨੇ ਐਕਸ (X) ਤੇ ਇੱਕ ਪੋਸਟ ਵਿੱਚ ਲਿਖਿਆ:

ਭਾਰਤ ਦੇ ਪਰਮਾਣੂ ਊਰਜਾ ਪ੍ਰੋਗਰਾਮ ਖੇਤਰ ਦੀ ਪ੍ਰਸਿੱਧ ਸ਼ਖਸੀਅਤ ਡਾ. ਐੱਮਆਰ ਸ੍ਰੀਨਿਵਾਸਨ ਦੇ ਅਕਾਲ ਚਲਾਣੇ ਤੇ ਬਹੁਤ ਦੁੱਖ ਹੋਇਆ। ਮਹੱਤਵਪੂਰਨ ਪਰਮਾਣੂ ਇਨਫ੍ਰਾਸਟ੍ਰਕਚਰ ਵਿਕਸਿਤ ਕਰਨ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਊਰਜਾ ਖੇਤਰ ਵਿੱਚ ਸਾਡੇ ਆਤਮ ਨਿਰਭਰ ਹੋਣ ਦਾ ਅਧਾਰ ਰਹੀ ਹੈ। ਉਨ੍ਹਾਂ ਨੇ ਪਰਮਾਣੂ ਊਰਜਾ ਕਮਿਸ਼ਨ ਦੇ ਉਨ੍ਹਾਂ ਦੀ ਪ੍ਰੇਰਨਾਦਾਇਕ ਲੀਡਰਸ਼ਿਪ ਲਈ ਸਮਰਣ ਕੀਤਾ ਜਾਂਦਾ ਹੈ। ਵਿਗਿਆਨਕ ਪ੍ਰਗਤੀ ਨੂੰ ਅੱਗੇ ਵਧਾਉਣ ਅਤੇ ਕਈ ਯੁਵਾ ਵਿਗਿਆਨਕਾਂ ਨੂੰ ਮਾਰਗਦਰਸ਼ਨ ਦੇਣ ਦੇ ਲਈ ਭਾਰਤ ਹਮੇਸ਼ਾ ਉਨ੍ਹਾਂ ਦਾ ਆਭਾਰੀ ਰਹੇਗਾ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰਾਂ ਦੇ ਨਾਲ ਹਨ। ਓਮ ਸ਼ਾਂਤੀ।

*********

ਐੱਮਜੇਪੀਐੱਸ/ਐੱਸਆਰ


(Release ID: 2129982)