ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜਰਮਨੀ ਦੇ ਚਾਂਸਲਰ ਫ੍ਰੈਡਰਿਕ ਮਰਜ਼ ਨੂੰ ਅਹੁਦਾ ਸੰਭਾਲਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ


ਦੋਹਾਂ ਨੇਤਾਵਾਂ ਨੇ ਭਾਰਤ-ਜਰਮਨੀ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ

ਉਨ੍ਹਾਂ ਨੇ ਆਪਸੀ ਹਿਤਾਂ ਦੇ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਚਰਚਾ ਕੀਤੀ

ਦੋਹਾਂ ਨੇਤਾਵਾਂ ਨੇ ਆਤੰਕਵਾਦ ਦੇ ਸਾਰੇ ਸਰੂਪਾਂ ਨਾਲ ਨਜਿੱਠਣ ਦੇ ਲਈ ਆਪਣੀ ਸਾਂਝੀ ਪ੍ਰਤੀਬੱਧਤਾ ਦੁਹਰਾਈ

ਪ੍ਰਧਾਨ ਮੰਤਰੀ ਨੇ ਚਾਂਸਲਰ ਮਰਜ਼ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ

Posted On: 20 MAY 2025 7:38PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਰਮਨੀ ਦੇ ਨਵੇਂ ਚਾਂਸਲਰ ਸ਼੍ਰੀ ਫ੍ਰੈਡਰਿਕ ਮਰਜ਼ ਨਾਲ ਅੱਜ ਟੈਲੀਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਜਰਮਨੀ ਦੇ ਫੈਡਰਲ ਰਿਪਬਲਿਕ ਦੇ ਚਾਂਸਲਰ ਦੇ ਰੂਪ ਵਿੱਚ ਅਹੁਦਾ ਸੰਭਾਲਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ

 

 

ਦੋਹਾਂ ਨੇਤਾਵਾਂ ਨੇ ਪਿਛਲੇ 25 ਵਰ੍ਹਿਆਂ ਵਿੱਚ ਭਾਰਤ-ਜਰਮਨੀ ਰਣਨੀਤਕ ਸਾਂਝੇਦਾਰੀ (India-Germany Strategic Partnership) ਵਿੱਚ ਹੋਈ ਉਤਕ੍ਰਿਸ਼ਟ ਪ੍ਰਗਤੀ ਨੂੰ ਦੇਖਦੇ ਹੋਏ ਵਪਾਰ ਅਤੇ ਨਿਵੇਸ਼, ਰੱਖਿਆ ਤੇ ਸੁਰੱਖਿਆ ਅਤੇ ਇਨੋਵੇਸ਼ਨ ਤੇ ਟੈਕਨੋਲੋਜੀ ਦੇ ਖੇਤਰਾਂ ਸਹਿਤ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਮਿਲ ਕੇ ਕੰਮ ਕਰਨ ‘ਤੇ ਸਹਿਮਤੀ ਵਿਅਕਤ ਕੀਤੀ। ਦੋਹਾਂ ਨੇਤਾਵਾਂ ਨੇ ਜਰਮਨੀ ਵਿੱਚ ਪ੍ਰਵਾਸੀ ਭਾਰਤੀਆਂ (ਭਾਰਤੀ ਡਾਇਸਪੋਰਾ /Indian diaspora) ਦੁਆਰਾ ਦਿੱਤੇ ਗਏ ਸਕਾਰਾਤਮਕ ਯੋਗਦਾਨ ਦਾ ਉਲੇਖ ਕੀਤਾ।

 

ਦੋਹਾਂ ਨੇਤਾਵਾਂ ਨੇ ਆਪਸੀ ਹਿਤ ਦੇ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਸ਼੍ਰੀ ਮੋਦੀ ਅਤੇ ਸ਼੍ਰੀ ਮਰਜ਼ ਨੇ ਆਤੰਕਵਾਦ ਦੇ ਸਾਰੇ ਸਰੂਪਾਂ ਦਾ ਮੁਕਾਬਲਾ ਕਰਨ ਦੇ ਲਈ ਆਪਣੀ ਸਾਂਝੀ ਪ੍ਰਤੀਬੱਧਤਾ ਦੁਹਰਾਈ।

ਪ੍ਰਧਾਨ ਮੰਤਰੀ ਮੋਦੀ ਨੇ ਚਾਂਸਲਰ ਮਰਜ਼ ਨੂੰ ਭਾਰਤ ਆਉਣ ਦਾ ਸੱਦਾ ਭੀ ਦਿੱਤਾ। ਦੋਹਾਂ ਨੇਤਾਵਾਂ ਨੇ ਭਵਿੱਖ ਵਿੱਚ ਆਪਸੀ ਸੰਪਰਕ ਬਣਾਈ ਰੱਖਣ ‘ਤੇ ਸਹਿਮਤੀ ਵਿਅਕਤ ਕੀਤੀ।

***

ਐੱਮਜੇਪੀਐੱਸ/ਵੀਜੇ


(Release ID: 2130131)