ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਫ੍ਰੈਡਰਿਕ ਮਰਜ਼ ਨੂੰ ਜਰਮਨੀ ਦੇ ਚਾਂਸਲਰ ਦਾ ਅਹੁਦਾ ਸੰਭਾਲਣ 'ਤੇ ਵਧਾਈਆਂ ਦਿੱਤੀਆਂ
Posted On:
20 MAY 2025 6:14PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਰਮਨੀ ਦੇ ਚਾਂਸਲਰ ਦਾ ਅਹੁਦਾ ਸੰਭਾਲਣ 'ਤੇ ਸ਼੍ਰੀ ਫ੍ਰੈਡਰਿਕ ਮਰਜ਼ ਨੂੰ ਆਪਣੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਭਾਰਤ ਅਤੇ ਜਰਮਨੀ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਪ੍ਰਤੀਬੱਧਤਾ ਦੁਹਰਾਈ।
ਐਕਸ (X) 'ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
"ਚਾਂਸਲਰ ਸ਼੍ਰੀ ਫ੍ਰੈਡਰਿਕ ਮਰਜ਼ (@_FriedrichMerz) ਨਾਲ ਬਾਤ ਕੀਤੀ ਅਤੇ ਉਨ੍ਹਾਂ ਨੂੰ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ। ਭਾਰਤ ਅਤੇ ਜਰਮਨੀ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਸਾਡੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ। ਖੇਤਰੀ ਅਤੇ ਆਲਮੀ ਘਟਨਾਕ੍ਰਮਾਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਅਸੀਂ ਆਤੰਕਵਾਦ ਦੇ ਵਿਰੁੱਧ ਲੜਾਈ ਵਿੱਚ ਇਕਜੁੱਟ ਹਾਂ।”
*****
ਐੱਮਜੇਪੀਐੱਸ/ਐੱਸਆਰ
(Release ID: 2130134)