ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਦੁਆਰਾ ਇੱਕ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਦਾ ਖੁਦ ਨੋਟਿਸ ਲਿਆ
ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਦੇ ਅੰਦਰ ਵਿਸਤ੍ਰਿਤ ਰਿਪੋਰਟ ਮੰਗੀ ਗਈ
ਰਿਪੋਰਟ ਵਿੱਚ ਜਾਂਚ ਦੀ ਸਥਿਤੀ ਦੀ ਜਾਣਕਾਰੀ ਵੀ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ
प्रविष्टि तिथि:
27 MAY 2025 3:23PM by PIB Chandigarh
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਉਨ੍ਹਾਂ ਮੀਡੀਆ ਰਿਪੋਰਟਾਂ ‘ਤੇ ਖੁਦ ਨੋਟਿਸ ਲਿਆ ਹੈ ਜਿਨ੍ਹਾਂ ਵਿੱਚ ਦੱਸਿਆ ਗਿਆ ਹੈ ਕਿ 18 ਮਈ, 2025 ਨੂੰ ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਲੁਹਾਰੀ ਪਿੰਡ ਵਿੱਚ ਇੱਕ ਪੱਤਰਕਾਰ ਦੀ ਉਸ ਦੀ ਰਿਹਾਇਸ਼ ਦੇ ਕੋਲ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੱਸਿਆ ਗਿਆ ਹੈ ਕਿ ਇੱਕ ਔਨਲਾਈਨ ਸਮਾਚਾਰ ਪੋਰਟਲ ਲਈ ਕੰਮ ਕਰਨ ਵਾਲਾ ਪੱਤਰਕਾਰ ਰਾਤ ਵਿੱਚ ਭੋਜਨ ਤੋਂ ਬਾਅਦ ਟਹਿਲਣ ਲਈ ਨਿਕਲਿਆ ਸੀ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਘਟਨਾ ਸਥਾਨ ਤੋਂ ਭੱਜ ਨਿਕਲੇ।
ਕਮਿਸ਼ਨ ਨੇ ਕਿਹਾ ਹੈ ਕਿ ਜੇ ਇਸ ਘਟਨਾ ਦੀ ਜਾਣਕਾਰੀ ਸਹੀ ਹੈ ਤਾਂ ਇਹ ਪੀੜ੍ਹਤ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਗੰਭੀਰ ਮਾਮਲਾ ਹੈ। ਇਸ ਲਈ, ਕਮਿਸ਼ਨ ਨੇ ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਨੋਟਿਸ ਭੇਜ ਕੇ ਦੋ ਹਫ਼ਤਿਆਂ ਦੇ ਅੰਦਰ ਇਸ ਮਾਮਲੇ ‘ਤੇ ਵਿਸਤ੍ਰਿਤ ਰਿਪੋਰਟ ਮੰਗੀ ਹੈ। ਰਿਪੋਰਟ ਵਿੱਚ ਮਾਮਲੇ ਦੀ ਜਾਂਚ ਦੀ ਸਥਿਤੀ ਦਾ ਵੀ ਜ਼ਿਕਰ ਹੋਣਾ ਚਾਹੀਦਾ ਹੈ।
19 ਮਈ, 2025 ਨੂੰ ਪ੍ਰਕਾਸ਼ਿਤ ਮੀਡੀਆ ਰਿਪੋਰਟਸ ਦੇ ਅਨੁਸਾਰ, ਪੀੜ੍ਹਤ ਨੂੰ ਪਿੰਡ ਦੇ ਲੋਕ ਨਜ਼ਦੀਕੀ ਇੱਕ ਹਸਪਤਾਲ ਵਿੱਚ ਲੈ ਗਏ। ਬਾਅਦ ਵਿੱਚ ਉੱਥੋਂ ਉਸ ਨੂੰ ਗੁਰੂਗ੍ਰਾਮ ਦੇ ਇੱਕ ਹੋਰ ਹਸਪਤਾਲ ਵਿੱਚ ਇਲਾਜ ਲਈ ਭੇਜ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
*****
NSK
ਐੱਨਐੱਸਕੇ/ਏਕੇ
(रिलीज़ आईडी: 2131692)
आगंतुक पटल : 14