ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟ ਕੀਤਾ
Posted On:
28 MAY 2025 9:34PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, "ਉਹ ਮਹਾਨ ਬੁੱਧੀ ਅਤੇ ਲੋਕ ਸੇਵਾ ਪ੍ਰਤੀ ਅਟੁੱਟ ਪ੍ਰਤੀਬੱਧਤਾ ਵਾਲੇ ਇੱਕ ਮਹਾਨ ਰਾਜਨੇਤਾ ਸਨ। ਉਨ੍ਹਾਂ ਦਾ ਹਮੇਸ਼ਾ ਪੰਜਾਬ, ਇਸ ਦੇ ਲੋਕਾਂ ਅਤੇ ਸੱਭਿਆਚਾਰ ਨਾਲ ਜ਼ਮੀਨੀ ਪੱਧਰ 'ਤੇ ਸਬੰਧ ਰਿਹਾ ਹੈ।"
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ:
"ਸ਼੍ਰੀ ਸੁਖਦੇਵ ਸਿੰਘ ਢੀਂਡਸਾ ਜੀ ਦਾ ਅਕਾਲ ਚਲਾਣਾ ਸਾਡੇ ਰਾਸ਼ਟਰ ਲਈ ਇੱਕ ਵੱਡਾ ਘਾਟਾ ਹੈ।ਉਹ ਮਹਾਨ ਬੁੱਧੀ ਅਤੇ ਲੋਕ ਸੇਵਾ ਪ੍ਰਤੀ ਅਟੁੱਟ ਪ੍ਰਤੀਬੱਧਤਾ ਵਾਲੇ ਇੱਕ ਮਹਾਨ ਰਾਜਨੇਤਾ ਸਨ। ਉਨ੍ਹਾਂ ਦਾ ਹਮੇਸ਼ਾ ਪੰਜਾਬ, ਇਸ ਦੇ ਲੋਕਾਂ ਅਤੇ ਸੱਭਿਆਚਾਰ ਨਾਲ ਜ਼ਮੀਨੀ ਪੱਧਰ 'ਤੇ ਸਬੰਧ ਰਿਹਾ ਹੈ। ਉਨ੍ਹਾਂ ਨੇ ਗ੍ਰਾਮੀਣ ਵਿਕਾਸ, ਸਮਾਜਿਕ ਨਿਆਂ ਅਤੇ ਸਰਬਪੱਖੀ ਵਿਕਾਸ ਜਿਹੇ ਮੁੱਦਿਆਂ ਦਾ ਸਮਰਥਨ ਕੀਤਾ। ਉਨ੍ਹਾਂ ਨੇ ਹਮੇਸ਼ਾ ਸਾਡੇ ਸਮਾਜਿਕ ਤਾਣੇ-ਬਾਣੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੰਮ ਕੀਤਾ। ਮੈਨੂੰ ਕਈ ਸਾਲਾਂ ਤੋਂ ਉਨ੍ਹਾਂ ਨੂੰ ਜਾਣਨ, ਵੱਖ - ਵੱਖ ਮੁੱਦਿਆਂ 'ਤੇ ਉਨ੍ਹਾਂ ਨਾਲ ਨੇੜਿਓਂ ਗੱਲਬਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ।"
****
ਐੱਮਜੇਪੀਐੱਸ/ਵੀਜੇ/ਐੱਸਕੇਐੱਸ
(Release ID: 2132211)
Read this release in:
Malayalam
,
English
,
Urdu
,
Marathi
,
Hindi
,
Bengali-TR
,
Assamese
,
Bengali
,
Gujarati
,
Odia
,
Tamil
,
Telugu
,
Kannada