ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 31 ਮਈ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ
ਲੋਕਮਾਤਾ ਦੇਵੀ ਅਹਿਲਿਆ ਬਾਈ ਹੋਲਕਰ ਦੀ 300ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਭੋਪਾਲ ਵਿੱਚ ਲੋਕਮਾਤਾ ਦੇਵੀ ਅਹਿਲਿਆ ਬਾਈ ਮਹਿਲਾ ਸਸ਼ਕਤੀਕਰਣ ਮਹਾਸੰਮੇਲਨ (Lokmata Devi Ahilyabai Mahila Sashaktikaran Mahasammelan) ਵਿੱਚ ਹਿੱਸਾ ਲੈਣਗੇ
ਪ੍ਰਧਾਨ ਮੰਤਰੀ ਰਾਜ ਵਿੱਚ ਅੰਤਿਮ ਸਿਰੇ ਤੱਕ ਹਵਾਈ ਸੰਪਰਕ (last mile air connectivity) ਨੂੰ ਹੁਲਾਰਾ ਦੇਣ ਦੇ ਲਈ ਦਤੀਆ ਅਤੇ ਸਤਨਾ ਹਵਾਈ ਅੱਡਿਆਂ (Datia and Satna airports) ਦਾ ਉਦਘਾਟਨ ਕਰਨਗੇ
ਪ੍ਰਧਾਨ ਮੰਤਰੀ ਇੰਦੌਰ ਮੈਟਰੋ ਦੀ ਯੈਲੋ ਲਾਇਨ (Yellow Line of Indore Metro) ਦੇ ਸੁਪਰ ਪ੍ਰਾਇਓਰਿਟੀ ਕੌਰੀਡੋਰ (Super Priority Corridor) ‘ਤੇ ਯਾਤਰੀ ਸੇਵਾਵਾਂ ਦਾ ਵੀ ਉਦਘਾਟਨ ਕਰਨਗੇ
Posted On:
30 MAY 2025 11:15AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਲੋਕਮਾਤਾ ਦੇਵੀ ਅਹਿਲਿਆ ਬਾਈ ਹੋਲਕਰ ਦੀ 300ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ 31 ਮਈ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਉਹ ਸੁਬ੍ਹਾ ਕਰੀਬ 11:15 ਵਜੇ ਭੋਪਾਲ ਵਿੱਚ ਲੋਕਮਾਤਾ ਦੇਵੀ ਅਹਿਲਿਆ ਬਾਈ ਮਹਿਲਾ ਸਸ਼ਕਤੀਕਰਣ ਮਹਾਸੰਮੇਲਨ (Lokmata Devi Ahilyabai Mahila Sashaktikaran Mahasammelan) ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਭੋਪਾਲ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਇੱਕ ਜਨਤਕ ਸਮਾਰੋਹ ਨੂੰ ਸੰਬੋਧਨ ਕਰਨਗੇ।
ਪ੍ਰਧਾਨ ਮੰਤਰੀ ਲੋਕਮਾਤਾ ਦੇਵੀ ਅਹਿਲਿਆ ਬਾਈ ਮਹਿਲਾ ਸਸ਼ਕਤੀਕਰਣ ਮਹਾਸੰਮੇਲਨ (Lokmata Devi Ahilyabai Mahila Sashaktikaran Mahasammelan) ਵਿੱਚ ਸ਼ਾਮਲ ਹੋਣ ਦੇ ਨਾਲ-ਨਾਲ ਲੋਕਮਾਤਾ ਦੇਵੀ ਅਹਿਲਿਆ ਬਾਈ ਨੂੰ ਸਮਰਪਿਤ ਇੱਕ ਯਾਦਗਾਰੀ ਡਾਕ ਟਿਕਟ ਅਤੇ ਇੱਕ ਵਿਸ਼ੇਸ਼ ਸਿੱਕਾ ਭੀ ਜਾਰੀ ਕਰਨਗੇ। 300 ਰੁਪਏ ਦੇ ਸਿੱਕੇ ‘ਤੇ ਅਹਿਲਿਆ ਬਾਈ ਹੋਲਕਰ ਦਾ ਚਿੱਤਰ ਹੋਵੇਗਾ। ਪ੍ਰਧਾਨ ਮੰਤਰੀ ਜਨਜਾਤੀ, ਲੋਕ ਅਤੇ ਪਰੰਪਰਾਗਤ ਕਲਾਵਾਂ ਵਿੱਚ ਯੋਗਦਾਨ ਦੇ ਲਈ ਇੱਕ ਮਹਿਲਾ ਕਲਾਕਾਰ ਨੂੰ ਰਾਸ਼ਟਰੀ ਦੇਵੀ ਅਹਿਲਿਆ ਬਾਈ ਪੁਰਸਕਾਰ (National Devi Ahilyabai Award) ਭੀ ਪ੍ਰਦਾਨ ਕਰਨਗੇ।
ਅੰਤਿਮ ਸਿਰੇ ਤੱਕ ਹਵਾਈ ਸੰਪਰਕ ਨੂੰ ਪ੍ਰਮੁੱਖ ਹੁਲਾਰਾ ਦੇਣ ਦੇ ਲਈ ਪ੍ਰਧਾਨ ਮੰਤਰੀ ਦਤੀਆ ਅਤੇ ਸਤਨਾ ਹਵਾਈ ਅੱਡਿਆਂ (Datia and Satna airports) ਦਾ ਉਦਘਾਟਨ ਕਰਨਗੇ ਜਿਸ ਨਾਲ ਵਿੰਧੀਆ ਖੇਤਰ (Vindhya region) ਵਿੱਚ ਇੰਡਸਟ੍ਰੀ, ਟੂਰਿਜ਼ਮ, ਸਿੱਖਿਆ ਅਤੇ ਹੈਲਥਕੇਅਰ ਦੇ ਲਈ ਨਵੇਂ ਅਵਸਰ ਖੁੱਲ੍ਹਣਗੇ।
ਸ਼ਹਿਰਾਂ ਵਿੱਚ ਯਾਤਰਾ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਇੰਦੌਰ ਮੈਟਰੋ ਦੀ ਯੈਲੋ ਲਾਇਨ (Yellow Line) ਦੇ ਸੁਪਰ ਪ੍ਰਾਇਓਰਿਟੀ ਕੌਰੀਡੋਰ (Super Priority Corridor) ‘ਤੇ ਭੀ ਯਾਤਰੀ ਸੇਵਾਵਾਂ ਦਾ ਉਦਘਾਟਨ ਕਰਨਗੇ। ਇਸ ਨਾਲ ਟ੍ਰੈਫਿਕ ਅਤੇ ਪ੍ਰਦੂਸ਼ਣ ਵਿੱਚ ਕਮੀ ਆਉਣ ਦੇ ਨਾਲ ਹੀ ਯਾਤਰੀਆਂ ਨੂੰ ਅਰਾਮਦਾਇਕ ਯਾਤਰਾ ਦੀ ਸੁਵਿਧਾ ਮਿਲੇਗੀ।
ਪ੍ਰਧਾਨ ਮੰਤਰੀ 1,271 ਅਟਲ ਗ੍ਰਾਮ ਸੁਸ਼ਾਸਨ ਭਵਨਾਂ (Atal Gram Sushasan Bhawans) ਦੇ ਨਿਰਮਾਣ ਦੇ ਲਈ 480 ਕਰੋੜ ਰੁਪਏ ਤੋਂ ਅਧਿਕ ਦੀ ਪਹਿਲੀ ਕਿਸ਼ਤ ਟ੍ਰਾਂਸਫਰ ਕਰਨਗੇ। ਇਹ ਭਵਨ ਗ੍ਰਾਮ ਪੰਚਾਇਤਾਂ ਨੂੰ ਸਥਾਈ ਬੁਨਿਆਦੀ ਢਾਂਚਾ ਪ੍ਰਦਾਨ ਕਰਨਗੇ, ਜਿਸ ਨਾਲ ਉਨ੍ਹਾਂ ਨੂੰ ਪ੍ਰਸ਼ਾਸਨਿਕ ਕਾਰਜਾਂ ਦਾ ਪ੍ਰਬੰਧਨ, ਮੀਟਿੰਗਾਂ ਦਾ ਆਯੋਜਨ ਕਰਨ ਅਤੇ ਰਿਕਾਰਡ ਨੂੰ ਅਧਿਕ ਕੁਸ਼ਲਤਾ ਨਾਲ ਬਣਾਈ ਰੱਖਣ ਵਿੱਚ ਸਹਾਇਤਾ ਮਿਲੇਗੀ।
*******
ਐੱਮਜੇਪੀਐੱਸ/ਐੱਸਆਰ
(Release ID: 2132648)
Read this release in:
Assamese
,
English
,
Urdu
,
Marathi
,
Hindi
,
Manipuri
,
Bengali
,
Bengali-TR
,
Gujarati
,
Odia
,
Tamil
,
Telugu
,
Kannada
,
Malayalam