ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਪੈਰਾਗਵੇ ਦੇ ਰਾਸ਼ਟਰਪਤੀ ਦੀ ਮੇਜ਼ਬਾਨੀ ਕੀਤੀ
ਪੈਰਾਗਵੇ ਦੇ ਰਾਸ਼ਟਰਪਤੀ ਦੀ ਇਤਿਹਾਸਿਕ ਸਰਕਾਰੀ ਯਾਤਰਾ ਨਾਲ ਦੁਵੱਲੇ ਸਹਿਯੋਗ ਦੇ ਨਵੇਂ ਅਵਸਰ ਸਿਰਜ ਹੋਣਗੇ
Posted On:
02 JUN 2025 10:20PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (2 ਜੂਨ, 2025) ਰਾਸ਼ਟਰਪਤੀ ਭਵਨ ਵਿਖੇ ਪੈਰਾਗਵੇ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਸੈਂਟੀਆਗੋ ਪੇਨਾ ਪਾਲਾਸਿਓਸ (Mr Santiago Peña Palacios) ਦਾ ਸੁਆਗਤ ਕੀਤਾ। ਉਨ੍ਹਾਂ ਨੇ ਸ਼੍ਰੀ ਪਾਲਾਸਿਓਸ ਦੇ ਸਨਮਾਨ ਵਿੱਚ ਭੋਜ ਦਾ ਭੀ ਆਯੋਜਨ ਕੀਤਾ।

ਭਾਰਤ ਦੀ ਪਹਿਲੀ ਸਰਕਾਰੀ ਯਾਤਰਾ ‘ਤੇ ਆਏ ਰਾਸ਼ਟਰਪਤੀ ਪੇਨਾ ਦਾ ਸੁਆਗਤ ਕਰਦੇ ਹੋਏ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਭਾਰਤ ਅਤੇ ਪੈਰਾਗਵੇ ਦੇ ਦਰਮਿਆਨ ਸਬੰਧ ਨਿੱਘੇ ਅਤੇ ਦੋਸਤਾਨਾ ਰਹੇ ਹਨ। ਦੋਨੋਂ ਦੇਸ਼ ਲੋਕਤੰਤਰ, ਮਨੁੱਖੀ ਅਧਿਕਾਰ, ਕਾਨੂੰਨ ਦਾ ਸ਼ਾਸਨ, ਅਭਿਵਿਅਕਤੀ ਦੀ ਸੁਤੰਤਰਤਾ, ਸ਼ਾਂਤੀ, ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੇ ਲਈ ਸਨਮਾਨ ਦੇ ਸਿਧਾਤਾਂ ਅਤੇ ਕਦਰਾਂ-ਕੀਮਤਾਂ ਵਿੱਚ ਵਿਸ਼ਵਾਸ ਕਰਦੇ ਹਨ। ਦੋਨੋਂ ਦੇਸ਼ ਉਨ੍ਹਾਂ ਸਿਧਾਂਤਾਂ 'ਤੇ ਅਡਿੱਗ ਰਹੇ ਹਨ ਜਿਨ੍ਹਾਂ ਨੂੰ ਅਸੀਂ ਮਹੱਤਵਪੂਰਨ ਮੰਨਦੇ ਹਾਂ ਅਤੇ ਇਹ ਸਿਧਾਂਤ ਸਾਡੀਆਂ ਸੱਭਿਅਤਾਗਤ ਦੀਆਂ ਕਦਰਾਂ-ਕੀਮਤਾਂ ਅਤੇ ਇਤਿਹਾਸਿਕ ਅਨੁਭਵਾਂ ਵਿੱਚ ਨਿਹਿਤ ਹਨ।

ਰਾਸ਼ਟਰਪਤੀ ਨੇ ਪਹਿਲਗਾਮ ਵਿੱਚ ਹੋਏ ਘਿਨਾਉਣੇ ਆਤੰਕਵਾਦੀ ਹਮਲੇ ਤੋਂ ਬਾਅਦ ਆਤੰਕਵਾਦ ਦੀ ਸਖ਼ਤ ਨਿੰਦਾ ਕਰਨ ਅਤੇ ਇਕਜੁੱਟਤਾ ਦਾ ਸੰਦੇਸ਼ ਦੇਣ ਦੇ ਲਈ ਪੈਰਾਗਵੇ ਸਰਕਾਰ ਦਾ ਧੰਨਵਾਦ ਦਿੱਤਾ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ਜਿਹੇ ਬਹੁਪੱਖੀ ਮੰਚਾਂ ਸਹਿਤ ਆਲਮੀ ਮਹੱਤਵ ਦੇ ਮਾਮਲਿਆਂ 'ਤੇ ਭਾਰਤ ਦੇ ਰੁਖ ਦਾ ਨਿਰੰਤਰ ਸਮਰਥਨ ਕਰਨ ਦੇ ਲਈ ਪੈਰਾਗਵੇ ਦੀ ਸ਼ਲਾਘਾ ਕੀਤੀ।

ਰਾਸ਼ਟਰਪਤੀ ਨੇ ਭਾਰਤ ਅਤੇ ਪੈਰਾਗਵੇ ਦੇ ਦਰਮਿਆਨ ਦੁਵੱਲੇ ਵਪਾਰ ਵਿੱਚ ਵਾਧੇ ਨੂੰ ਲੈ ਕੇ ਪ੍ਰਸੰਨਤਾ ਵਿਅਕਤ ਕੀਤੀ। ਹਾਲਾਂਕਿ, ਉਨ੍ਹਾਂ ਦਾ ਕਹਿਣਾ ਸੀ ਕਿ ਟ੍ਰੇਡ ਅਤੇ ਕਮਰਸ਼ੀਅਲ ਸੈਕਟਰਾਂ ਵਿੱਚ ਸਬੰਧਾਂ ਦੇ ਵਿਸਤਾਰ ਦੀ ਕਾਫ਼ੀ ਗੁੰਜਾਇਸ਼ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਗਲੋਬਲ ਸਾਊਥ (Global South) ਦਾ ਹਿੱਸਾ ਹੋਣ ਦੇ ਕਾਰਨ ਭਾਰਤ ਅਤੇ ਪੈਰਾਗਵੇ ਸਮਾਨ ਵਿਕਾਸਾਤਮਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਦੇ ਲਈ ਸਾਡਾ ਦ੍ਰਿਸ਼ਟੀਕੋਣ ਭੀ ਬਹੁਤ ਸਮਾਨ ਹੈ ਜੋ ਕਿ ਸਿੱਖਿਆ, ਰੋਜ਼ਗਾਰ ਅਤੇ ਸਮਰੱਥਾ ਨਿਰਮਾਣ ਵਿੱਚ ਨਿਵੇਸ਼ ਨਾਲ ਜੁੜਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਟਿਕਾਊ ਵਿਕਾਸ ਦੇ ਲਈ ਟੈਕਨੋਲੋਜੀ ਦਾ ਉਪਯੋਗ ਕਰ ਰਿਹਾ ਹੈ ਅਤੇ ਟੈਕਨੋਲੋਜੀਆਂ ਤੱਕ ਸਮਾਨ ਪਹੁੰਚ ਅਤੇ 'ਡਿਜੀਟਲ ਪਾੜੇ' ਨੂੰ ਪੂਰਨਾ ਸਾਡੀਆਂ ਰਾਸ਼ਟਰੀ ਪ੍ਰਾਥਮਿਕਤਾਵਾਂ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਨੂੰ ਪੈਰਾਗਵੇ ਦੇ ਨਾਲ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ (Digital Public Infrastructure) ਦੇ ਖੇਤਰ ਵਿੱਚ ਆਪਣਾ ਅਨੁਭਵ ਸਾਂਝਾ ਕਰਨ ਵਿੱਚ ਪ੍ਰਸੰਨਤਾ ਹੋਵੇਗੀ।
ਦੋਹਾਂ ਨੇਤਾਵਾਂ ਨੇ ਇਸ ਬਾਤ ‘ਤੇ ਸਹਿਮਤੀ ਜਤਾਈ ਕਿ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀਆਂ ਅਪਾਰ ਸੰਭਾਵਨਾਵਾਂ ਹਨ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਇਸ ਯਾਤਰਾ ਨਾਲ ਸਬੰਧਾਂ ਨੂੰ ਹੋਰ ਅਧਿਕ ਮਜ਼ਬੂਤ ਬਣਾਉਣ ਅਤੇ ਸਹਿਯੋਗ ਦੇ ਨਵੇਂ ਅਵਸਰ ਸਿਰਜਣ ਵਿੱਚ ਮਦਦ ਮਿਲੇਗੀ।
ਰਾਸ਼ਟਰਪਤੀ ਦਾ ਭਾਸ਼ਣ ਦੇਖਣ ਦੇ ਲਈ ਇੱਥੇ ਕਲਿੱਕ ਕਰੋ-
***
ਐੱਮਜੇਪੀਐੱਸ/ਐੱਸਆਰ
(Release ID: 2133713)