ਪ੍ਰਧਾਨ ਮੰਤਰੀ ਦਫਤਰ
ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
ਪ੍ਰਧਾਨ ਮੰਤਰੀ ਨੇ ਫੈਡਰਲ ਚੋਣਾਂ ਵਿੱਚ ਆਸਟ੍ਰੇਲੀਆ ਦੀ ਲੇਬਰ ਪਾਰਟੀ ਦੀ ਇਤਿਹਾਸਿਕ ਜਿੱਤ ‘ਤੇ ਉਪ ਪ੍ਰਧਾਨ ਮੰਤਰੀ ਨੂੰ ਵਧਾਈਆਂ ਦਿੱਤੀਆਂ
ਦੋਹਾਂ ਨੇਤਾਵਾਂ ਨੇ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ, ਇਸ ਸਾਂਝੇਦਾਰੀ ਦੇ ਅੱਜ 5 ਵਰ੍ਹੇ ਪੂਰੇ
ਉਪ ਪ੍ਰਧਾਨ ਮੰਤਰੀ ਮਾਰਲੇਸ ਨੇ ਸੀਮਾ ਪਾਰ ਆਤੰਕਵਾਦ ਦੇ ਖ਼ਿਲਾਫ਼ ਭਾਰਤ ਦੀ ਲੜਾਈ ਵਿੱਚ ਆਸਟ੍ਰੇਲੀਆ ਦੇ ਸਮਰਥਨ ਨੂੰ ਦੁਹਰਾਇਆ
Posted On:
04 JUN 2025 4:09PM by PIB Chandigarh
ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ, ਮਹਾਮਹਿਮ ਰਿਚਰਡ ਮਾਰਲੇਸ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਹਾਲ ਹੀ ਵਿੱਚ ਹੋਈਆਂ ਫੈਡਰਲ ਚੋਣਾਂ ਵਿੱਚ ਆਸਟ੍ਰੇਲੀਆ ਦੀ ਲੇਬਰ ਪਾਰਟੀ ਦੀ ਇਤਿਹਾਸਿਕ ਜਿੱਤ ‘ਤੇ ਉਪ ਪ੍ਰਧਾਨ ਮੰਤਰੀ ਮਾਰਲੇਸ ਨੂੰ ਵਧਾਈਆਂ ਦਿੱਤੀਆਂ।
ਦੋਹਾਂ ਨੇਤਾਵਾਂ ਨੇ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਤੌਰ-ਤਰੀਕਿਆਂ ‘ਤੇ ਚਰਚਾ ਕੀਤੀ। ਇਸ ਸਾਂਝੇਦਾਰੀ ਦੇ ਅੱਜ ਪੰਜ ਵਰ੍ਹੇ ਪੂਰੇ ਹੋ ਗਏ। ਉਨ੍ਹਾਂ ਨੇ ਰੱਖਿਆ ਉਦਯੋਗਿਕ ਸਹਿਯੋਗ, ਲਚੀਲੀਆਂ ਸਪਲਾਈ ਚੇਨਸ, ਮਹੱਤਵਪੂਰਨ ਖਣਿਜਾਂ, ਨਵੀਨ ਅਤੇ ਉੱਭਰਦੀਆਂ ਟੈਕਨੋਲੋਜੀਆਂ ਜਿਹੇ ਪ੍ਰਮੁੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਬਾਤ ਦੀ ਪੁਸ਼ਟੀ ਕੀਤੀ ਕਿ ਸਥਿਰ, ਸੁਰੱਖਿਅਤ ਅਤੇ ਸਮ੍ਰਿੱਧ ਹਿੰਦ-ਪ੍ਰਸ਼ਾਂਤ ਦੇ ਲਈ ਸਾਂਝਾ ਦ੍ਰਿਸ਼ਟੀਕੋਣ ਦੁਵੱਲੇ ਸਹਿਯੋਗ ਦਾ ਮਾਰਗਦਰਸ਼ਨ ਕਰਦਾ ਰਹੇਗਾ।
ਉਪ ਪ੍ਰਧਾਨ ਮੰਤਰੀ ਮਾਰਲੇਸ ਨੇ ਸੀਮਾ ਪਾਰ ਆਤੰਕਵਾਦ ਦੇ ਖ਼ਿਲਾਫ਼ ਭਾਰਤ ਦੀ ਲੜਾਈ ਵਿੱਚ ਆਸਟ੍ਰੇਲੀਆ ਦੇ ਸਮਰਥਨ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਅਲਬਾਨੀਜ਼ ਨੂੰ ਇਸ ਵਰ੍ਹੇ ਦੇ ਅੰਤ ਵਿੱਚ ਭਾਰਤ ਵਿੱਚ ਆਯੋਜਿਤ ਹੋਣ ਵਾਲੇ ਸਲਾਨਾ ਸਮਿਟ ਦੇ ਲਈ ਸੱਦਾ ਦਿੱਤਾ।
***
ਐੱਮਜੇਪੀਐੱਸ/ਐੱਸਟੀ
(Release ID: 2133981)
Read this release in:
Odia
,
English
,
Urdu
,
Hindi
,
Marathi
,
Assamese
,
Bengali
,
Gujarati
,
Tamil
,
Telugu
,
Kannada
,
Malayalam