ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ, ਸ਼੍ਰੀ ਮਾਰਕ ਕਾਰਨੀ ਤੋਂ ਕਨਾਨਸਕੀਸ ਵਿੱਚ ਜੀ-7 ਸਮਿਟ ਦੇ ਲਈ ਸੱਦਾ ਮਿਲਿਆ
ਦੋਹਾਂ ਨੇਤਾਵਾਂ ਨੇ ਭਾਰਤ ਅਤੇ ਕੈਨੇਡਾ ਦੇ ਲੋਕਾਂ ਦੇ ਦਰਮਿਆਨ ਗਹਿਰੇ ਸਬੰਧਾਂ ਨੂੰ ਸਵੀਕਾਰ ਕੀਤਾ
प्रविष्टि तिथि:
06 JUN 2025 7:12PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ, ਸ਼੍ਰੀ ਮਾਰਕ ਕਾਰਨੀ ਦਾ ਫੋਨ ਆਇਆ।
ਪਰਸਪਰ ਬਾਤਚੀਤ ਦੇ ਦੌਰਾਨ, ਸ਼੍ਰੀ ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ, ਸ਼੍ਰੀ ਮਾਰਕ ਕਾਰਨੀ ਨੂੰ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਮਿਲੀ ਜਿੱਤ ਦੇ ਲਈ ਵਧਾਈਆਂ ਦਿੱਤੀਆਂ ਅਤੇ ਇਸ ਮਹੀਨੇ ਦੇ ਅੰਤ ਵਿੱਚ ਕਨਾਨਸਕੀਸ ਵਿੱਚ ਹੋਣ ਵਾਲੇ ਜੀ-7 ਸਮਿਟ (G7 Summit in Kananaskis) ਵਿੱਚ ਸੱਦਾ ਦੇਣ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਦੋਹਾਂ ਨੇਤਾਵਾਂ ਨੇ ਭਾਰਤ ਅਤੇ ਕੈਨੇਡਾ ਦੇ ਲੋਕਾਂ ਦੇ ਦਰਮਿਆਨ ਗਹਿਰੇ ਸਬੰਧਾਂ ਨੂੰ ਸਵੀਕਾਰ ਕੀਤਾ ਅਤੇ ਆਪਸੀ ਸਨਮਾਨ ਅਤੇ ਸਾਂਝੇ ਹਿਤਾਂ ਦੇ ਅਧਾਰ ‘ਤੇ ਨਵੇਂ ਉਤਸ਼ਾਹ ਦੇ ਨਾਲ ਮਿਲ ਕੇ ਕੰਮ ਕਰਨ ਦੀ ਆਪਣੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਉਹ ਸਮਿਟ ਵਿੱਚ ਉਨ੍ਹਾਂ ਦੀ ਮੁਲਾਕਾਤ ਦੀ ਪਰਤੀਖਿਆ ਕਰ ਰਹੇ ਹਨ।
ਇੱਕ ਐਕਸ (X) ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ;
"ਕੈਨੇਡਾ ਦੇ ਪ੍ਰਧਾਨ ਮੰਤਰੀ, ਸ਼੍ਰੀ ਮਾਰਕ ਕਾਰਨੀ (@MarkJCarney) ਨਾਲ ਫੋਨ ‘ਤੇ ਬਾਤ ਕਰਕੇ ਪ੍ਰਸੰਨਤਾ ਹੋਈ। ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ‘ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਅਤੇ ਇਸ ਮਹੀਨੇ ਦੇ ਅੰਤ ਵਿੱਚ ਕਨਾਨਸਕੀਸ ਵਿੱਚ ਹੋਣ ਵਾਲੇ ਜੀ-7 ਸਮਿਟ ਲਈ ਸੱਦਾ ਦੇਣ ਦੇ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ। ਦੋਹਾਂ ਦੇਸ਼ਾਂ ਦੇ ਲੋਕਾਂ ਦੇ ਦਰਮਿਆਨ ਗਹਿਰੇ ਸਬੰਧਾਂ ਨਾਲ ਬੰਨ੍ਹੇ ਜੀਵੰਤ ਲੋਕਤੰਤਰਾਂ ਦੇ ਰੂਪ ਵਿੱਚ, ਭਾਰਤ ਅਤੇ ਕੈਨੇਡਾ ਆਪਸੀ ਸਨਮਾਨ ਅਤੇ ਸਾਂਝੇ ਹਿਤਾਂ ਦੇ ਅਧਾਰ ‘ਤੇ ਨਵੇਂ ਜੋਸ਼ ਦੇ ਨਾਲ ਮਿਲ ਕੇ ਕੰਮ ਕਰਨਗੇ। ਸਮਿਟ ਵਿੱਚ ਸਾਡੀ ਮੁਲਾਕਾਤ ਦਾ ਉਤਸੁਕਤਾ ਨਾਲ ਇੰਤਜ਼ਾਰ ਹੈ।"
*******
ਐੱਮਜੇਪੀਐੱਸ/ਐੱਸਟੀ
(रिलीज़ आईडी: 2134757)
आगंतुक पटल : 18
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam