ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਆਪਦਾ ਰੋਧੀ ਬੁਨਿਆਦੀ ਢਾਂਚਾ ਸੰਮੇਲਨ 2025 ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ ਨੇ ਆਪਦਾ ਪ੍ਰਤੀਰੋਧੀ ਸਮਰੱਥਾ ਨੂੰ ਮਜ਼ਬੂਤ ਕਰਨ ਹਿਤ 5 ਪ੍ਰਮੁੱਖ ਆਲਮੀ ਪ੍ਰਾਥਮਿਕਤਾਵਾਂ ਨੂੰ ਰੇਖਾਂਕਿਤ ਕੀਤਾ

ਭਾਰਤ ਨੇ ਸੁਨਾਮੀ ਚੇਤਾਵਨੀ ਪ੍ਰਣਾਲੀ ਸਥਾਪਿਤ ਕੀਤੀ ਜਿਸ ਨਾਲ 29 ਦੇਸ਼ਾਂ ਨੂੰ ਲਾਭ ਹੋਵੇਗਾ: ਪ੍ਰਧਾਨ ਮੰਤਰੀ

ਭਾਰਤ ਛੋਟੇ ਟਾਪੂ ਵਿਕਾਸਸ਼ੀਲ ਦੇਸ਼ਾਂ ਨੂੰ ਬੜੇ ਮਹਾਸਾਗਰੀ ਦੇਸ਼ਾਂ ਦੇ ਰੂਪ ਵਿੱਚ ਮਾਨਤਾ ਦਿੰਦਾ ਹੈ ਅਤੇ ਉਨ੍ਹਾਂ ਦੀਆਂ ਕਮਜ਼ੋਰੀਆਂ ‘ਤੇ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ‘ਤੇ ਬਲ ਦਿੰਦਾ ਹੈ: ਪ੍ਰਧਾਨ ਮੰਤਰੀ

ਪੂਰਵ ਚੇਤਾਵਨੀ ਪ੍ਰਣਾਲੀ ਅਤੇ ਤਾਲਮੇਲ ਨੂੰ ਮਜ਼ਬੂਤ ਕਰਨਾ ਮਹੱਤਵਪੂਰਨ ਹੈ: ਪ੍ਰਧਾਨ ਮੰਤਰੀ

ਆਪਦਾਵਾਂ ਤੋਂ ਵਾਪਸੀ ਦੀਆਂ ਸਿੱਖਿਆਵਾਂ ਅਤੇ ਬਿਹਤਰੀਨ ਪਿਰਤਾਂ ਦਾ ਇੱਕ ਗਲੋਬਲ ਡਿਜੀਟਲ ਰਿਪਾਜ਼ਿਟਰੀ ਪੂਰੀ ਦੁਨੀਆ ਦੇ ਲਈ ਲਾਭਕਾਰੀ ਹੋਵੇਗਾ: ਪ੍ਰਧਾਨ ਮੰਤਰੀ

Posted On: 07 JUN 2025 3:02PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਅੰਤਰਰਾਸ਼ਟਰੀ ਆਪਦਾ ਰੋਧੀ ਬੁਨਿਆਦੀ ਢਾਂਚਾ ਸੰਮੇਲਨ 2025 (International Conference on Disaster Resilient Infrastructure 2025) ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏਉਨ੍ਹਾਂ ਨੇ ਅੰਤਰਰਾਸ਼ਟਰੀ ਆਪਦਾ ਰੋਧੀ ਬੁਨਿਆਦੀ ਢਾਂਚਾ ਸੰਮੇਲਨ 2025 ਵਿੱਚ ਹਿੱਸਾ ਲੈਣ ਵਾਲੇ ਸਾਰੇ ਪ੍ਰਤੀਭਾਗੀਆਂ ਦਾ ਸੁਆਗਤ ਕੀਤਾ। ਇਹ ਸੰਮੇਲਨ ਯੂਰੋਪ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਆਯੋਜਨ ਵਿੱਚ ਸਹਿਯੋਗ ਦੇ ਲਈ ਫਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ ਅਤੇ ਫਰਾਂਸ ਸਰਕਾਰ ਦਾ ਆਭਾਰ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਆਗਾਮੀ ਸੰਯੁਕਤ ਰਾਸ਼ਟਰ ਮਹਾਸਾਗਰ ਸੰਮੇਲਨ (United Nations Oceans Conference) ਦੇ ਲਈ ਭੀ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਸੰਮੇਲਨ ਦੇ ਵਿਸ਼ੇ  ‘ਤਟਵਰਤੀ ਖੇਤਰਾਂ ਦੇ  ਮਜ਼ਬੂਤ ਭਵਿੱਖ ਨੂੰ ਆਕਾਰ ਦੇਣਾ(‘Shaping a Resilient Future for Coastal Regions'ਤੇ  ਪ੍ਰਕਾਸ਼ ਪਾਉਂਦੇ ਹੋਏ, ਸ਼੍ਰੀ ਮੋਦੀ ਨੇ ਪ੍ਰਾਕ੍ਰਿਤਿਕ ਆਪਦਾਵਾਂ ਅਤੇ ਜਲਵਾਯੂ ਪਰਿਵਰਤਨ ਦੇ ਪ੍ਰਤੀ ਤਟਵਰਤੀ ਖੇਤਰਾਂ ਅਤੇ ਟਾਪੂਆਂ ਦੀ ਸੰਵੇਦਨਸ਼ੀਲ ਸਥਿਤੀ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਨੇ ਭਾਰਤ ਅਤੇ ਬੰਗਲਾਦੇਸ਼ ਵਿੱਚ ਚੱਕਰਵਾਤ ਰੇਮਲਕੈਰਿਬਿਅਨ ਵਿੱਚ ਤੁਫਾਨ ਬੇਰਿਲਦੱਖਣ-ਪੂਰਬ ਏਸ਼ੀਆ ਵਿੱਚ ਤੁਫਾਨ ਯਾਗੀਸੰਯੁਕਤ ਰਾਜ ਅਮਰੀਕਾ ਵਿੱਚ ਤੁਫਾਨ ਹੇਲੇਨਫਿਲੀਪੀਨਸ ਵਿੱਚ ਤੁਫਾਨ ਉਸਾਗੀ ਅਤੇ ਅਫਰੀਕਾ ਦੇ ਕੁਝ ਹਿੱਸਿਆਂ ਵਿੱਚ ਚੱਕਰਵਾਤ ਚਿਡੋ ਸਹਿਤ ਹਾਲ ਹੀ ਦੀਆਂ ਵਿਭਿੰਨ ਆਪਦਾਵਾਂ ਦਾ ਹਵਾਲਾ ਦਿੱਤਾ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਆਪਦਾਵਾਂ ਨੇ ਜਾਨ-ਮਾਲ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ, ਜਿਸ ਨਾਲ ਪ੍ਰਤੀਰੋਧੀ ਬੁਨਿਆਦੀ ਢਾਂਚੇ ਅਤੇ ਸਰਗਰਮ ਆਪਦਾ ਪ੍ਰਬੰਧਨ ਦੀ ਜ਼ਰੂਰਤ ਨੂੰ ਬਲ ਮਿਲਦਾ ਹੈ।

ਵਰ੍ਹੇ 1999 ਦੇ ਗੰਭੀਰ ਚੱਕਰਵਾਤ (ਸੁਪਰ-ਸਾਇਕਲੋਨ/super-cyclone) ਅਤੇ 2004 ਦੀ ਸੁਨਾਮੀ ਸਹਿਤ ਵਿਭਿੰਨ ਵਿਨਾਸ਼ਕਾਰੀ ਆਪਦਾਵਾਂ ਨਾਲ ਜੁੜੇ ਭਾਰਤ ਦੇ ਪਿਛਲੇ ਅਨੁਭਵਾਂ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਕਿਵੇਂ ਭਾਰਤ ਨੇ ਮਜ਼ਬੂਤੀ ਦੇ ਨਾਲ ਅਨੁਕੂਲਨ ਅਤੇ ਪੁਨਰਨਿਰਮਾਣ ਕੀਤਾ, ਸੰਵੇਦਨਸ਼ੀਲ ਖੇਤਰਾਂ ਵਿੱਚ ਚੱਕਰਵਾਤ ਸਬੰਧੀ ਆਸਰਿਆਂ (Cyclone sheltersਦਾ ਨਿਰਮਾਣ ਕੀਤਾ ਅਤੇ 29 ਦੇਸ਼ਾਂ ਨੂੰ ਲਾਭ ਪਹੁੰਚਾਉਣ ਵਾਲੀ ਸੁਨਾਮੀ ਚੇਤਾਵਨੀ ਪ੍ਰਣਾਲੀ (tsunami warning systemਦੀ ਸਥਾਪਨਾ ਵਿੱਚ ਯੋਗਦਾਨ ਦਿੱਤਾ।

 

ਆਪਦਾ ਰੋਧੀ ਬੁਨਿਆਦੀ ਢਾਂਚਾ ਗਠਬੰਧਨ (ਸੀਡੀਆਰਆਈ-CDRIਦੁਆਰਾ 25 ਛੋਟੇ ਟਾਪੂ ਵਿਕਾਸਸ਼ੀਲ ਦੇਸ਼ਾਂ ਦੇ ਨਾਲ ਮਿਲ ਕੇ ਆਪਦਾ ਰੋਧੀ ਘਰਾਂਹਸਪਤਾਲਾਂਸਕੂਲਾਂਊਰਜਾ ਪ੍ਰਣਾਲੀਆਂਜਲ ਸੁਰੱਖਿਆ ਦੇ ਉਪਾਵਾਂ ਅਤੇ ਪੂਰਵ ਚੇਤਾਵਨੀ ਪ੍ਰਣਾਲੀਆਂ  ਨਿਰਮਾਣ ਲਈ ਜਾਰੀ ਕਾਰਜਾਂ ਨੂੰ ਰੇਖਾਂਕਿਤ ਕਰਦੇ ਹੋਏ, ਸ਼੍ਰੀ ਮੋਦੀ ਨੇ ਪ੍ਰਸ਼ਾਂਤਹਿੰਦ ਮਹਾਸਾਗਰ ਅਤੇ ਕੈਰਿਬਿਆਈ (Pacific, Indian Ocean and the Caribbeanਖੇਤਰਾਂ ਦੇ ਪ੍ਰਤੀਨਿਧੀਆਂ ਦੀ ਉਪਸਥਿਤੀ ਦੀ ਸ਼ਲਾਘਾ ਕੀਤੀ ਅਤੇ ਗਠਬੰਧਨ ਵਿੱਚ ਅਫਰੀਕਨ ਯੂਨੀਅਨ (African Unionਦੀ ਭਾਗੀਦਾਰੀ ਦਾ ਸੁਆਗਤ ਕੀਤਾ। ਪ੍ਰਮੁੱਖ ਆਲਮੀ ਪ੍ਰਾਥਮਿਕਤਾਵਾਂ ਦੀ ਤਰਫ਼ ਧਿਆਨ ਆਕਰਸ਼ਿਤ ਕਰਦੇ ਹੋਏਪ੍ਰਧਾਨ ਮੰਤਰੀ ਨੇ ਪ੍ਰਮੁੱਖ ਵਿਸ਼ਿਆਂ ਨੂੰ ਰੇਖਾਂਕਿਤ ਕੀਤਾ। ਪਹਿਲਾ, ਭਵਿੱਖ ਦੀਆਂ ਚੁਣੌਤੀਆਂ ਨਾਲ ਨਜਿੱਠਣ ਹਿਤ ਕੁਸ਼ਲ ਕਾਰਜਬਲ ਤਿਆਰ ਕਰਨ ਦੇ ਉਦੇਸ਼ ਨਾਲ ਉਚੇਰੀ ਸਿੱਖਿਆ ਵਿੱਚ ਆਪਦਾ ਰੋਧੀ ਕੋਰਸਮਾਡਿਊਲ ਅਤੇ ਕੌਸ਼ਲ ਵਿਕਾਸ ਦੇ ਪ੍ਰੋਗਰਾਮਾਂ ਨੂੰ ਸ਼ਾਮਲ ਕਰਨ ਦਾ ਮਹੱਤਵ। ਦੂਸਰਾ, ਉਨ੍ਹਾਂ ਨੇ ਆਪਦਾਵਾਂ ਦਾ ਸਾਹਮਣਾ ਕਰਨ ਵਾਲੇ ਅਤੇ ਮਜ਼ਬੂਤੀ ਦੇ ਨਾਲ ਪੁਨਰਨਿਰਮਾਣ ਕਰਨ ਵਾਲੇ ਦੇਸ਼ਾਂ ਤੋਂ ਪ੍ਰਾਪਤ ਬਿਹਤਰੀਨ ਤਰੀਕਿਆਂ ਅਤੇ ਸਿੱਖਿਆਵਾਂ ਦਾ ਦਸਤਾਵੇਜ਼ੀਕਰਣ ਕਰਨ ਹਿਤ ਇੱਕ ਗਲੋਬਲ ਡਿਜੀਟਲ ਰਿਪਾਜ਼ਿਟਰੀ ਦੀ ਜ਼ਰੂਰਤ ‘ਤੇ ਬਲ ਦਿੱਤਾ। ਸ਼੍ਰੀ  ਮੋਦੀ ਨੇ ਆਪਦਾ ਨਾਲ ਨਜਿੱਠਣ ਦੇ ਲਈ ਇਨੋਵੇਸ਼ਨ ਵਿੱਤਪੋਸ਼ਣ ਦੀ ਜ਼ਰੂਰਤ ਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਨੇ ਵਿਕਾਸਸ਼ੀਲ ਦੇਸ਼ਾਂ ਨੂੰ ਜ਼ਰੂਰੀ ਫੰਡ ਉਪਲਬਧ ਕਰਵਾਉਣ ਦੇ ਲਈ ਲਾਗੂ ਕਰਨ ਯੋਗ ਪ੍ਰੋਗਰਾਮ ਬਣਾਉਣ ਨੂੰ ਤੀਸਰੀ ਪ੍ਰਾਥਮਿਕਤਾ ਦੱਸਿਆ। ਚੌਥਾਪ੍ਰਧਾਨ ਮੰਤਰੀ ਨੇ ਛੋਟੇ ਟਾਪੂ ਵਿਕਾਸਸ਼ੀਲ ਦੇਸ਼ਾਂ ਨੂੰ ਬੜੇ ਮਹਾਸਾਗਰੀ ਦੇਸ਼ਾਂ ਦੇ ਰੂਪ ਵਿੱਚ ਮਾਨਤਾ ਦੇਣ ਦੀ ਭਾਰਤ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ ਅਤੇ ਉਨ੍ਹਾਂ ਦੀਆਂ ਕਮਜ਼ੋਰੀਆਂ ਤੇ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਤੇ ਬਲ ਦਿੱਤਾ। ਪੰਜਵੀਂ ਪ੍ਰਾਥਮਿਕਤਾ ਦਾ ਉਲੇਖ ਕਰਦੇ ਹੋਏ, ਸ਼੍ਰੀ ਮੋਦੀ ਨੇ ਪੂਰਵ ਚੇਤਾਵਨੀ ਪ੍ਰਣਾਲੀ ਅਤੇ ਤਾਲਮੇਲ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਤੇ  ਪ੍ਰਕਾਸ਼ ਪਾਇਆ ਅਤੇ ਸਮੇਂ ਤੇ ਨਿਰਣੇ ਲੈਣ ਅਤੇ ਅੰਤਿਮ ਸਿਰੇ ਤੱਕ ਪ੍ਰਭਾਵੀ ਸੰਚਾਰ ਦੀ ਸੁਵਿਧਾ ਸਥਾਪਿਤ ਕਰਨ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਰੇਖਾਂਕਿਤ ਕੀਤਾ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਇਸ ਸੰਮੇਲਨ ਵਿੱਚ ਹੋਣ ਵਾਲੇ  ਵਿਚਾਰ ਵਟਾਂਦਰਿਆਂ ਵਿੱਚ ਇਨ੍ਹਾਂ ਜ਼ਰੂਰੀ ਪਹਿਲੂਆਂ ਤੇ ਧਿਆਨ ਦਿੱਤਾ ਜਾਵੇਗਾ।

ਪ੍ਰਧਾਨ ਮੰਤਰੀ ਨੇ ਵਿਕਾਸ ਵਿੱਚ ਮਜ਼ਬੂਤੀ ਦੀ ਜ਼ਰੂਰਤ ਤੇ ਬਲ ਦਿੰਦੇ ਹੋਏ ਕਠਿਨ ਪਰਿਸਥਿਤੀਆਂ ਵਿੱਚ ਸਥਿਰ ਬਣੇ ਰਹਿਣ ਵਾਲੇ ਬੁਨਿਆਦੀ ਢਾਂਚੇ ਦੇ ਨਿਰਮਾਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਦੁਨੀਆ ਦੇ ਲਈ ਇੱਕ ਮਜ਼ਬੂਤ ਅਤੇ ਆਪਦਾ-ਪ੍ਰਤੀਰੋਧੀ ਭਵਿੱਖ (disaster-resilient future) ਦੇ ਨਿਰਮਾਣ ਦੀ ਦਿਸ਼ਾ ਵਿੱਚ ਆਲਮੀ ਪ੍ਰਯਾਸਾਂ ਦੀ ਤਾਕੀਦ ਕਰਦੇ ਹੋਏ ਆਪਣੇ ਸੰਬੋਧਨ ਦਾ ਸਮਾਪਨ ਕੀਤਾ।

***

ਐੱਮਜੇਪੀਐੱਸ/ਐੱਸਆਰ


(Release ID: 2134958)