ਗ੍ਰਹਿ ਮੰਤਰਾਲਾ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੁਆਰਾ ਸਰਹੱਦੀ ਖੇਤਰਾਂ ਵਿੱਚ ਪ੍ਰਭਾਵਿਤ ਘਰਾਂ ਲਈ ਵਾਧੂ ਮੁਆਵਜ਼ੇ ਦੇ ਐਲਾਨ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਤੁਰੰਤ ਕਾਰਵਾਈ ਯਕੀਨੀ ਬਣਾਉਂਦੇ ਹੋਏ ਗ੍ਰਹਿ ਮੰਤਰਾਲੇ ਤੋਂ 2060 ਘਰਾਂ ਦੇ ਲਈ 25 ਕਰੋੜ ਰੁਪਏ ਦੀ ਵਾਧੂ ਵਿਵਸਥਾ ਕਰਵਾਈ ਹੈ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਜੰਮੂ ਅਤੇ ਕਸ਼ਮੀਰ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪਾਕਿਸਤਾਨੀ ਗੋਲੀਬਾਰੀ ਵਿੱਚ ਪ੍ਰਭਾਵਿਤ ਹੋਏ ਘਰਾਂ ਲਈ ਹਾਲ ਹੀ ਵਿੱਚ ਵਾਧੂ ਮੁਆਵਜ਼ਾ ਰਾਸ਼ੀ ਦਿੱਤੇ ਜਾਣ ਦਾ ਐਲਾਨ ਕੀਤਾ ਸੀ
ਪ੍ਰਧਾਨ ਮੰਤਰੀ ਮੋਦੀ ਜੀ ਦੁਆਰਾ ਵਿਸ਼ੇਸ਼ ਮਾਮਲੇ ਦੇ ਰੂਪ ਵਿੱਚ, ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹਰੇਕ ਘਰ ਲਈ 2 ਲੱਖ ਰੁਪਏ ਅਤੇ ਅੰਸ਼ਕ ਤੌਰ 'ਤੇ ਪ੍ਰਭਾਵਿਤ ਘਰ ਲਈ 1 ਲੱਖ ਰੁਪਏ ਦੀ ਵਾਧੂ ਮੁਆਵਜ਼ਾ ਰਾਸ਼ੀ ਦੇ ਐਲਾਨ ਦੀ ਤੁਰੰਤ ਪਾਲਣਾ ਗ੍ਰਹਿ ਮੰਤਰਾਲੇ ਦੁਆਰਾ ਯਕੀਨੀ ਬਣਾਈ ਗਈ।
ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਵੀ ਇਸੇ ਤਰ੍ਹਾਂ ਮੁਆਵਜ਼ਾ ਦਿੱਤਾ ਜਾਵੇਗਾ।
ਮੋਦੀ ਸਰਕਾਰ ਸਰਹੱਦੀ ਇਲਾਕਿਆਂ ਦੇ ਨਾਗਰਿਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
Posted On:
09 JUN 2025 8:07PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੁਆਰਾ ਸਰਹੱਦੀ ਖੇਤਰਾਂ ਵਿੱਚ ਪ੍ਰਭਾਵਿਤ ਘਰਾਂ ਲਈ ਵਾਧੂ ਮੁਆਵਜ਼ੇ ਦੇ ਐਲਾਨ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਤੁਰੰਤ ਕਾਰਵਾਈ ਯਕੀਨੀ ਬਣਾਈ ਅਤੇ ਗ੍ਰਹਿ ਮੰਤਰਾਲੇ ਤੋਂ 2060 ਘਰਾਂ ਲਈ 25 ਕਰੋੜ ਰੁਪਏ ਦੀ ਵਾਧੂ ਵਿਵਸਥਾ ਕਰਵਾਈ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਜੰਮੂ ਅਤੇ ਕਸ਼ਮੀਰ ਦੇ ਸਰਹੱਦੀ ਜਿਲ੍ਹਿਆਂ ਵਿੱਚ ਪਾਕਿਸਤਾਨੀ ਗੋਲੀਬਾਰੀ ਵਿੱਚ ਪ੍ਰਭਾਵਿਤ ਹੋਏ ਘਰਾਂ ਲਈ ਹਾਲ ਹੀ ਵਿੱਚ ਵਾਧੂ ਮੁਆਵਜ਼ਾ ਰਾਸ਼ੀ ਦਿੱਤੇ ਜਾਣ ਦਾ ਐਲਾਨ ਕੀਤਾ ਸੀ।
ਪ੍ਰਧਾਨ ਮੰਤਰੀ ਮੋਦੀ ਜੀ ਦੁਆਰਾ ਵਿਸ਼ੇਸ਼ ਮਾਮਲੇ ਦੇ ਤੌਰ ‘ਚ, ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹਰੇਕ ਘਰ ਲਈ 2 ਲੱਖ ਰੁਪਏ ਅਤੇ ਅੰਸ਼ਕ ਤੌਰ 'ਤੇ ਪ੍ਰਭਾਵਿਤ ਘਰ ਲਈ 1 ਲੱਖ ਰੁਪਏ ਦੀ ਵਾਧੂ ਮੁਆਵਜ਼ਾ ਰਾਸ਼ੀ ਦੇ ਐਲਾਨ ਦੀ ਤੁਰੰਤ ਪਾਲਣਾ ਗ੍ਰਹਿ ਮੰਤਰਾਲੇ ਦੁਆਰਾ ਯਕੀਨੀ ਬਣਾਈ ਗਈ। ਪੰਜਾਬ ਦੇ ਸਰਹੱਦੀ ਖੇਤਰ ਵਿੱਚ ਵੀ ਇਸ ਹੀ ਤਰ੍ਹਾਂ ਨਾਲ ਮੁਆਵਜਾ ਦਿੱਤਾ ਜਾਵੇਗਾ।
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ 29-30 ਮਈ, 2025 ਨੂੰ ਪੁੰਛ ਦਾ ਦੌਰਾ ਕੀਤਾ ਸੀ। ਗ੍ਰਹਿ ਮੰਤਰੀ ਨੇ ਸਰਹੱਦ ਪਾਰ ਤੋਂ ਗੋਲੀਬਾਰੀ ਵਿੱਚ ਜਾਣ ਗੁਆਉਣ ਵਾਲੇ ਪੀੜ੍ਹਤਾਂ ਦੇ ਪਰਿਵਾਰਜਨਾਂ ਨੂੰ ਹਮਦਰਦੀ ਦੇ ਅਧਾਰ ‘ਤੇ ਨਿਯੁਕਤੀ ਪੱਤਰ ਵੀ ਸੌਂਪੇ ਸਨ। ਮਾਪਦੰਡਾ ਦੇ ਅਨੁਸਾਰ ਸਰਹੱਦ ਪਾਰ ਗੋਲੀਬਾਰੀ ਦੇ ਕਾਰਨ ਹੋਏ ਨੁਕਸਾਨ ਲਈ ਮੁਆਵਜ਼ਾ ਤੁਰੰਤ ਦਿੱਤਾ ਗਿਆ ਸੀ।
ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਸੰਘ ਰਾਜ ਖੇਤਰ ਜੰਮੂ ਅਤੇ ਕਸ਼ਮੀਰ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਰਹੱਦ ਪਾਰ ਤੋਂ ਗੋਲੀਬਾਰੀ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ। ਰਿਹਾਇਸ਼ੀ ਖੇਤਰਾਂ, ਸਕੂਲਾਂ, ਗੁਰਦੁਆਰਿਆਂ, ਮੰਦਰਾਂ, ਮਸਜਿਦਾਂ ਅਤੇ ਵਪਾਰਕ ਜਾਇਦਾਦਾਂ ਸਮੇਤ ਧਾਰਮਿਕ ਸਥਾਨਾਂ 'ਤੇ ਸਰਹੱਦ ਪਾਰ ਤੋਂ ਗੋਲੀਬਾਰੀ ਦੇ ਕਾਰਨ ਸੈਂਕੜੇ ਪਰਿਵਾਰ ਪੀੜ੍ਹਤ ਹੋਏ। ਪ੍ਰਸ਼ਾਸਨ ਨੇ ਸੰਭਾਵੀ ਘਟਨਾਵਾਂ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ ਸਰਗਰਮ ਉਪਾਅ ਕੀਤੇ। ਸਰਹੱਦੀ ਜ਼ਿਲ੍ਹਿਆਂ ਤੋਂ ਕੁੱਲ 3.25 ਲੱਖ ਵਿਅਕਤੀਆਂ ਨੂੰ ਕੱਢਿਆ ਗਿਆ, ਜਿਨ੍ਹਾਂ ਵਿੱਚੋਂ ਲਗਭਗ 15,000 ਵਿਅਕਤੀਆਂ ਨੂੰ ਭੋਜਨ, ਪਾਣੀ, ਸਿਹਤ ਸੰਭਾਲ, ਬਿਜਲੀ ਆਦਿ ਸੁਵਿਧਾਵਾਂ ਨਾਲ ਲੈਸ ਲਗਭਗ 397 ਆਸਰਾ ਸ਼ੈੱਡਾਂ/ਆਵਾਸ ਕੇਂਦਰਾਂ ਵਿੱਚ ਰੱਖਿਆ ਗਿਆ।
ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ ਮਰੀਜ਼ਾਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਲੈ ਕੇ ਜਾਣ ਲਈ ਕੁੱਲ 394 ਐਂਬੂਲੈਂਸਾਂ ਲਗਾਈਆਂ ਗਈਆਂ, ਜਿਨ੍ਹਾਂ ਵਿੱਚੋਂ 62 ਐਂਬੂਲੈਂਸਾਂ ਇਕੱਲੇ ਪੁੰਛ ਜ਼ਿਲ੍ਹੇ ਵਿੱਚ ਲਗਾਈਆਂ ਗਈਆਂ। ਸਿਹਤ, ਅੱਗ ਅਤੇ ਐਮਰਜੈਂਸੀ ਸੇਵਾਵਾਂ, ਪਸ਼ੂਧਨ, ਜ਼ਰੂਰੀ ਸਪਲਾਈ ਆਦਿ ਨਾਲ ਸਬੰਧਤ ਸੇਵਾਵਾਂ ਲਈ 2818 ਸਿਵਿਲ ਡਿਫੈਂਸ ਵਲੰਟੀਅਰ ਵੀ ਲਗਾਏ ਗਏ।
*****
ਆਰਕੇ/ਵੀਵੀ/ਏਐੱਸਐੱਚ/ਪੀਆਰ/ਪੀਐੱਸ
(Release ID: 2135352)