ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦੇਸ਼ ਦੇ ਟੈਕਨੀਕਲ ਟੈਕਸਟਾਇਲਸ ਸੈਕਟਰ ਦੀ ਪ੍ਰਗਤੀ ‘ਤੇ ਇੱਕ ਲੇਖ ਸਾਂਝਾ ਕੀਤਾ
प्रविष्टि तिथि:
10 JUN 2025 12:39PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਦੱਸਿਆ ਗਿਆ ਕਿ ਕਿਸ ਤਰ੍ਹਾਂ ਭਾਰਤ ਦਾ ਟੈਕਨੀਕਲ ਟੈਕਸਟਾਇਲਸ ਸੈਕਟਰ ਬਦਲਾਅ ਦੇ ਦੌਰ ਤੋਂ ਗੁਜਰ ਰਿਹਾ ਹੈ, ਜਿਸ ਨਾਲ ਰਾਸ਼ਟਰੀ ਟੈਕਨੀਕਲ ਟੈਕਸਟਾਇਲਸ ਮਿਸ਼ਨ (ਐੱਨਟੀਟੀਐੱਮ- NTTM) ਅਤੇ ਉਤਪਾਦਨ ਨਾਲ ਜੁੜੀ ਪ੍ਰੋਤਸਾਹਨ (ਪੀਐੱਲਆਈ- PLI) ਯੋਜਨਾ ਜਿਹੀਆਂ ਪ੍ਰਮੁੱਖ ਸਰਕਾਰੀ ਪਹਿਲਾਂ ਨੂੰ ਬਲ ਮਿਲਿਆ ਹੈ। ਇਨ੍ਹਾਂ ਪ੍ਰਯਾਸਾਂ ਨਾਲ ਘਰੇਲੂ ਮੈਨੂਫੈਕਚਰਿੰਗ ਵਿੱਚ ਜ਼ਿਕਰਯੋਗ ਵਾਧਾ ਹੋ ਰਿਹਾ ਹੈ ਅਤੇ ਇਨੋਵੇਸ਼ਨ ਅਤੇ ਨਿਰਯਾਤ ਨੂੰ ਹੁਲਾਰਾ ਮਿਲ ਰਿਹਾ ਹੈ, ਜਿਸ ਨਾਲ ਭਾਰਤ ਟੈਕਨੀਕਲ ਟੈਕਸਟਾਇਲਸ ਵਿੱਚ ਵਿਸ਼ਵ ਪੱਧਰ ‘ਤੇ ਮੋਹਰੀ ਦੇ ਰੂਪ ਵਿੱਚ ਸਥਾਪਿਤ ਹੋ ਰਿਹਾ ਹੈ।
ਕੇਂਦਰੀ ਮੰਤਰੀ ਸ਼੍ਰੀ ਗਿਰੀਰਾਜ ਸਿੰਘ ਦੀ ਐਕਸ (X) ‘ਤੇ ਇੱਕ ਪੋਸਟ ਦੇ ਜਵਾਬ ਵਿੱਚ, ਸ਼੍ਰੀ ਮੋਦੀ ਨੇ ਕਿਹਾ:
"ਕੇਂਦਰੀ ਮੰਤਰੀ ਸ਼੍ਰੀ ਗਿਰੀਰਾਜ ਸਿੰਘ (@girirajsinghbjp) ਲਿਖਦੇ ਹਨ- ਭਾਰਤ ਦੇ ਟੈਕਨੀਕਲ ਟੈਕਸਟਾਇਲਸ ਸੈਕਟਰ ਵਿੱਚ ਤੇਜ਼ੀ ਨਾਲ ਵਿਕਾਸ ਹੋ ਰਿਹਾ ਹੈ, ਜਿਸ ਨੂੰ ਨੈਸ਼ਨਲ ਟੈਕਨੀਕਲ ਟੈਕਸਟਾਇਲਸ ਮਿਸ਼ਨ ਅਤੇ ਪੀਐੱਲਆਈ (PLI) ਯੋਜਨਾ ਜਿਹੀਆਂ ਪ੍ਰਮੁੱਖ ਪਹਿਲਾਂ ਦੁਆਰਾ ਸਹਿਯੋਗ ਮਿਲ ਰਿਹਾ ਹੈ। ਇਹ ਪ੍ਰਯਾਸ ਮੈਨੂਫੈਕਚਰਿੰਗ, ਇਨੋਵੇਸ਼ਨ ਅਤੇ ਨਿਰਯਾਤ ਨੂੰ ਹੁਲਾਰਾ ਦੇ ਰਹੇ ਹਨ, ਜਿਸ ਨਾਲ ਭਾਰਤ ਇਸ ਖੇਤਰ ਵਿੱਚ ਗਲੋਬਲ ਲੀਡਰ ਦੇ ਰੂਪ ਵਿੱਚ ਸਥਾਪਿਤ ਹੋ ਰਿਹਾ ਹੈ।
***
ਐੱਮਜੇਪੀਐੱਸ/ਐੱਸਆਰ
(रिलीज़ आईडी: 2135432)
आगंतुक पटल : 8
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam