ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਭਿੰਨ ਦੇਸ਼ਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਵਿਭਿੰਨ ਵਫ਼ਦਾਂ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ
ਪ੍ਰਧਾਨ ਮੰਤਰੀ ਨੇ ਆਤੰਕਵਾਦ 'ਤੇ ਭਾਰਤ ਦੇ ਸਟੈਂਡ ਨੂੰ ਅੱਗੇ ਵਧਾਉਣ ਲਈ ਵਫ਼ਦਾਂ ਦੀ ਸ਼ਲਾਘਾ ਕੀਤੀ
प्रविष्टि तिथि:
10 JUN 2025 9:25PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਆਪਣੀ ਸਰਕਾਰੀ ਰਿਹਾਇਸ਼ 'ਤੇ ਵਿਭਿੰਨ ਦੇਸ਼ਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਵਿਭਿੰਨ ਵਫ਼ਦਾਂ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਪ੍ਰਤੀਨਿਧੀਆਂ ਨੇ ਸ਼ਾਂਤੀ ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਅਤੇ ਆਤੰਕਵਾਦ ਦੇ ਖ਼ਤਰੇ ਨੂੰ ਖ਼ਤਮ ਕਰਨ ਦੀ ਜ਼ਰੂਰਤ ਨੂੰ ਸਪਸ਼ਟ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸ਼੍ਰੀ ਮੋਦੀ ਨੇ ਆਲਮੀ ਮੰਚਾਂ 'ਤੇ ਭਾਰਤ ਦੀ ਆਵਾਜ਼ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੇ ਸਮਰਪਣ ਲਈ ਵਫ਼ਦਾਂ ਦੀ ਸ਼ਲਾਘਾ ਕੀਤੀ।
ਐਕਸ (X) 'ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
"ਵਿਭਿੰਨ ਦੇਸ਼ਾਂ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਭਿੰਨ ਵਫ਼ਦਾਂ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸ਼ਾਂਤੀ ਦੇ ਲਈ ਭਾਰਤ ਦੀ ਪ੍ਰਤੀਬੱਧਤਾ ਅਤੇ ਆਤੰਕਵਾਦ ਦੇ ਖ਼ਤਰੇ ਨੂੰ ਖ਼ਤਮ ਕਰਨ ਦੀ ਜ਼ਰੂਰਤ 'ਤੇ ਵਿਸਤਾਰ ਨਾਲ ਚਰਚਾ ਕੀਤੀ। ਜਿਸ ਤਰ੍ਹਾਂ ਉਨ੍ਹਾਂ ਨੇ ਭਾਰਤ ਦੀ ਆਵਾਜ਼ ਨੂੰ ਅੱਗੇ ਵਧਾਇਆ, ਉਸ ਉੱਤੇ ਸਾਨੂੰ ਸਭ ਨੂੰ ਮਾਣ ਹੈ।"
****
ਐੱਮਜੇਪੀਐੱਸ/ਐੱਸਆਰ
(रिलीज़ आईडी: 2135561)
आगंतुक पटल : 14
इस विज्ञप्ति को इन भाषाओं में पढ़ें:
Malayalam
,
Khasi
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada