ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਤਰਾਸਦੀ ‘ਤੇ ਦੁਖ ਵਿਅਕਤ ਕੀਤਾ, ਤੇਜ਼ ਅਤੇ ਪ੍ਰਭਾਵੀ ਸਹਾਇਤਾ ਦਾ ਭਰੋਸਾ ਦਿੱਤਾ

प्रविष्टि तिथि: 12 JUN 2025 4:15PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਵਿੱਚ ਹੋਈ ਦੁਖਦ ਘਟਨਾ ‘ਤੇ ਗਹਿਰਾ ਦੁਖ ਅਤੇ ਸਦਮਾ ਵਿਅਕਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ  ਤਰਾਸਦੀ   ਨੇ ਪੂਰੇ ਦੇਸ਼ ਨੂੰ ਹੈਰਾਨ ਅਤੇ ਦੁਖੀ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ  ਤਰਾਸਦੀ   ਇਤਨੀ ਹਿਰਦਾ ਵਿਦਾਰਕ ਹੈ ਕਿ ਇਸ ਨੂੰ ਸ਼ਬਦਾਂ ਵਿੱਚ ਵਿਅਕਤ ਨਹੀਂ ਕੀਤਾ ਜਾ ਸਕਦਾ।

ਸ਼੍ਰੀ ਮੋਦੀ ਨੇ ਕਿਹਾ ਕਿ ਉਹ ਪ੍ਰਭਾਵਿਤ ਲੋਕਾਂ ਨੂੰ ਤੇਜ਼ ਅਤੇ ਪ੍ਰਭਾਵੀ ਸਹਾਇਤਾ ਸੁਨਿਸ਼ਚਿਤ ਕਰਨ ਦੇ ਲਈ ਮੰਤਰੀਆਂ ਅਤੇ ਸਬੰਧਿਤ ਅਧਿਕਾਰੀਆਂ ਦੇ ਨਾਲ ਨਿਰੰਤਰ ਸੰਪਰਕ ਵਿੱਚ ਹਨ।

ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

“ਅਹਿਮਦਾਬਾਦ ਵਿੱਚ ਹੋਈ ਤਰਾਸਦੀ ਨੇ ਸਾਨੂੰ ਹੈਰਾਨ ਅਤੇ ਦੁਖੀ ਕਰ ਦਿੱਤਾ ਹੈ। ਇਹ ਸ਼ਬਦਾਂ ਤੋਂ ਪਰੇ ਅਤੇ ਦਿਲ ਦਹਿਲਾ ਦੇਣ ਵਾਲਾ ਹੈ। ਇਸ ਦੁਖ ਦੀ ਘੜੀ ਵਿੱਚ, ਮੇਰੀਆਂ ਸੰਵੇਦਨਾਵਾਂ ਸਾਰੇ ਪ੍ਰਭਾਵਿਤ ਲੋਕਾਂ ਦੇ ਨਾਲ ਹਨ। ਮੈਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਦੇ ਲਈ ਕੰਮ ਕਰ ਰਹੇ ਮੰਤਰੀਆਂ ਅਤੇ ਅਧਿਕਾਰੀਆਂ ਦੇ ਸੰਪਰਕ ਵਿੱਚ ਹਾਂ।”

***

ਐੱਮਜੇਪੀਐੱਸ/ਐੱਸਆਰ


(रिलीज़ आईडी: 2135979) आगंतुक पटल : 22
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam