ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਵਿੱਚ ਹੋਏ ਦੁਖਦ ਹਵਾਈ ਜਹਾਜ਼ ਹਾਦਸੇ ਵਿੱਚ ਜ਼਼ਖ਼ਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ
                    
                    
                        
ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਹਵਾਈ ਹਾਦਸੇ ‘ਤੇ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ
                    
                
                
                    Posted On:
                13 JUN 2025 2:14PM by PIB Chandigarh
                
                
                
                
                
                
                ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਵਿੱਚ ਹੋਏ ਹਵਾਈ ਜਹਾਜ਼ ਹਾਦਸੇ ਦੇ ਬਾਅਦ ਇੱਥੋਂ ਦਾ ਦੌਰਾ ਕੀਤਾ। ਇਸ ਹਵਾਈ ਜਹਾਜ਼ ਦੁਰਘਟਨਾ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ । ਪ੍ਰਭਾਵਿਤ ਪਰਿਵਾਰਾਂ ਦੇ ਪ੍ਰਤੀ ਆਪਣੀ ਪੂਰਨ ਸੰਵੇਦਨਾ ਵਿਅਕਤ ਕਰਦੇ ਹੋਏ, ਸ਼੍ਰੀ ਮੋਦੀ ਨੇ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ, ਜਿਸ ਵਿਚ ਇੱਕ ਮਾਤਰ ਜੀਵਿਤ ਬਚੇ ਇੱਕ ਸੱਜਣ ਭੀ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਇਸ ਕਠਿਨ ਸਮੇਂ ਵਿੱਚ ਪੂਰੇ ਦੇਸ਼ ਦੇ ਸੰਪੂਰਨ ਭਾਵ ਨਾਲ ਉਨ੍ਹਾਂ ਦੇ ਨਾਲ ਹੋਣ ਦਾ ਭੀ ਭਰੋਸਾ ਦਿੱਤਾ।
ਪ੍ਰਧਾਨ ਮੰਤਰੀ ਨੇ ਰਾਹਤ ਅਤੇ ਬਚਾਅ ਕਾਰਜਾਂ ਦਾ ਮੁੱਲਾਂਕਣ ਕਰਨ ਦੇ ਲਈ ਅਹਿਮਦਾਬਾਦ ਹਵਾਈ ਅੱਡੇ ‘ਤੇ ਸਿਖਰਲੇ ਅਧਿਕਾਰੀਆਂ ਦੇ ਨਾਲ ਇੱਕ ਸਮੀਖਿਆ ਮੀਟਿੰਗ ਦੀ ਭੀ ਪ੍ਰਧਾਨਗੀ ਕੀਤੀ।
 ‘ਐਕਸ’ (X) ‘ਤੇ ਅਲੱਗ-ਅਲੱਗ ਪੋਸਟਾਂ ਵਿੱਚ, ਸ਼੍ਰੀ ਮੋਦੀ ਨੇ ਕਿਹਾ: 
 “ਅਹਿਮਦਾਬਾਦ ਵਿੱਚ ਹੋਏ ਦੁਖਦ ਹਵਾਈ ਜਹਾਜ਼ ਹਾਦਸੇ ਦੇ ਬਾਅਦ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ, ਇਨ੍ਹਾਂ ਵਿੱਚ ਇੱਕ ਮਾਤਰ ਜੀਵਿਤ ਬਚੇ ਸੱਜਣ ਨਾਲ ਮੁਲਾਕਾਤ ਭੀ ਸ਼ਾਮਲ ਹੈ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਸੀਂ ਇਸ ਕਠਿਨ ਸਮੇਂ ਵਿੱਚ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ  ਹਾਂ। ਪੂਰਾ ਦੇਸ਼ ਉਨ੍ਹਾਂ ਦੇ ਜਲਦੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕਰ ਰਿਹਾ ਹੈ।”
 “ਅਹਿਮਦਾਬਾਦ ਹਵਾਈ ਅੱਡੇ ‘ਤੇ ਸਿਖਰਲੇ ਅਧਿਕਾਰੀਆਂ ਦੇ ਨਾਲ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ।”
 
 
 
************
ਐੱਮਜੇਪੀਐੱਸ/ਐੱਸਆਰ
                
                
                
                
                
                (Release ID: 2136157)
                Visitor Counter : 4
                
                
                
                    
                
                
                    
                
                Read this release in: 
                
                        
                        
                            Odia 
                    
                        ,
                    
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            Marathi 
                    
                        ,
                    
                        
                        
                            हिन्दी 
                    
                        ,
                    
                        
                        
                            Assamese 
                    
                        ,
                    
                        
                        
                            Bengali 
                    
                        ,
                    
                        
                        
                            Manipuri 
                    
                        ,
                    
                        
                        
                            Gujarati 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam