ਬਿਜਲੀ ਮੰਤਰਾਲਾ
ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਜੰਮੂ-ਕਸ਼ਮੀਰ ਦੇ ਲਈ ਬਿਜਲੀ ਅਤੇ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ
ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਆਪਣੇ ਉਪਭੋਗਤਾਵਾਂ ਦੇ ਲਈ ਬਿਜਲੀ ਦੀ ਲਾਗਤ ਘੱਟ ਕਰਨ ਦੇ ਲਈ ਪਣਬਿਜਲੀ ਪ੍ਰੋਜੈਕਟਾਂ ‘ਤੇ ਲਗਾਏ ਗਏ ਪਾਣੀ ਦੇ ਸੈੱਸ ਨੂੰ ਮਾਫ਼ ਕਰਨ ‘ਤੇ ਵਿਚਾਰ ਕਰਨਾ ਚਾਹੀਦਾ ਹੈ: ਸ਼੍ਰੀ ਮਨੋਹਰ ਲਾਲ
ਅਗਸਤ 2025 ਤੱਕ ਸਾਰੇ ਸਰਕਾਰੀ ਅਦਾਰਿਆਂ ਅਤੇ ਸਰਕਾਰੀ ਕਾਲੋਨੀਆਂ ਦੇ ਲਈ ਪ੍ਰੀਪੇਡ ਮੀਟਰ ਲੋੜੀਂਦੀ ਸੰਖਿਆ ਵਿੱਚ ਪ੍ਰਦਾਨ ਕੀਤੇ ਜਾਣਗੇ: ਸ਼੍ਰੀ ਮਨੋਹਰ ਲਾਲ
ਬਿਜਲੀ ਮੰਤਰਾਲਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਪਣਬਿਜਲੀ ਪ੍ਰੋਜੈਕਟਾਂ ਦੇ ਲਈ ਸਥਾਨਕ ਕਾਰਜਬਲ ਦੇ ਕੌਸ਼ਲ ਵਿਕਾਸ ਅਤੇ ਸਮਰੱਥਾ ਨਿਰਮਾਣ ਦੇ ਲਈ ਤਾਲਮੇਲ ਕਰਨਾ ਚਾਹੀਦਾ ਹੈ: ਸ਼੍ਰੀ ਮਨੋਹਰ ਲਾਲ
ਉਪਭੋਗਤਾਵਾਂ ਦੇ ਜੀਵਨ ਨੂੰ ਸੁਗਮ ਬਣਾਉਣ ਦੇ ਲਈ ਕਨੈਕਸ਼ਨ ਚਾਰਜਾਂ ਨੂੰ ਸਰਲ ਬਣਾਓ: ਸ਼੍ਰੀ ਮਨੋਹਰ ਲਾਲ
ਸਰਦੀਆਂ ਦੌਰਾਨ ਮੰਗ ਨੂੰ ਪੂਰਾ ਕਰਨ ਦੇ ਲਈ ਰਾਜਾਂ ਦਰਮਿਆਨ ਦੀ ਮੰਗ ਦੀ ਅਨੁਪੂਰਕਤਾ ਦੇ ਅਧਾਰ ‘ਤੇ ਬਿਜਲੀ ਦੀ ਬੈਂਕਿੰਗ: ਸ਼੍ਰੀ ਮਨੋਹਰ ਲਾਲ
Posted On:
12 JUN 2025 5:33PM by PIB Chandigarh
ਕੇਂਦਰੀ ਬਿਜਲੀ ਅਤੇ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਅੱਜ ਸ੍ਰੀਨਗਰ ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਸ਼ਹਿਰੀ ਵਿਕਾਸ ਅਤੇ ਬਿਜਲੀ ਖੇਤਰ ਦੇ ਪਰਿਦ੍ਰਿਸ਼ ਦੀ ਸਮੀਖਿਆ ਕੀਤੀ।
ਮੀਟਿੰਗ ਵਿੱਚ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ, ਸ਼੍ਰੀ ਉਮਰ ਅਬਦੁੱਲਾ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੇ ਸਲਾਹਕਾਰ ਸ਼੍ਰੀ ਨਾਸਿਰ ਅਸਲਮ ਵਾਨੀ ਵੀ ਮੌਜੂਦ ਸਨ। ਮੀਟਿੰਗ ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ, ਭਾਰਤ ਸਰਕਾਰ, ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਰਾਜਾਂ ਦੇ ਬਿਜਲੀ ਨਿਗਮ ਅਤੇ ਸੀਪੀਐੱਸਈ ਦੇ ਪ੍ਰਤੀਨਿਧੀ ਵੀ ਸ਼ਾਮਲ ਹੋਏ।
ਮੀਟਿੰਗ ਦੌਰਾਨ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਬਿਜਲੀ ਖੇਤਰ ਦੇ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਕੇਂਦਰ ਸ਼ਾਸਿਤ ਪ੍ਰਦੇਸ਼ ਨੇ ਸ਼ਹਿਰੀ ਅਤੇ ਬਿਜਲੀ ਖੇਤਰ ਨਾਲ ਜੁੜੇ ਮੁੱਦਿਆਂ ਅਤੇ ਪ੍ਰਮੁੱਖ ਉਪਲਬਧੀਆਂ ਅਤੇ ਭਵਿੱਖ ਦੀ ਮੰਗ ਨੂੰ ਪੂਰਾ ਕਰਨ ਦੇ ਲਈ ਸੰਭਾਵਿਤ ਸਮਾਧਾਨਾਂ ‘ਤੇ ਵੀ ਚਾਨਣਾ ਪਾਇਆ।
ਕੇਂਦਰ ਸ਼ਾਸਿਤ ਪ੍ਰਦੇਸ਼ ਨੇ ਬਿਜਲੀ ਵੰਡ ਖੇਤਰ ਵਿੱਚ ਸੁਧਾਰ ਲਿਆਉਣ ਅਤੇ ਦੂਰ-ਦੁਰਾਡੇ ਦੇ ਖੇਤਰਾਂ ਦੇ ਲਈ ਬਿਜਲੀ ਵੰਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੇਂਦਰ ਸਰਕਾਰ ਦੀ ਪੁਨਰ-ਸਥਾਪਿਤ ਵੰਡ ਖੇਤਰ ਯੋਜਨਾ (ਆਰਡੀਐੱਸਐੱਸ) ਦੀ ਭੂਮਿਕਾ ‘ਤੇ ਚਾਨਣਾ ਪਾਇਆ। ਕੇਂਦਰ ਸ਼ਾਸਿਤ ਪ੍ਰਦੇਸ਼ ਨੇ ਆਰਡੀਐੱਸਐੱਸ ਕਾਰਜਾਂ ਦੇ ਲਈ ਸੰਸ਼ੋਧਿਤ ਲਾਗਤ ਨੂੰ ਮਨਜ਼ੂਰੀ ਦੇਣ ਦੇ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਵੀ ਕੀਤਾ।
ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਸ਼ਹਿਰੀ ਅਤੇ ਬਿਜਲੀ ਖੇਤਰ ਨਾਲ ਸਬੰਧਿਤ ਮੁੱਦਿਆਂ ਦੇ ਸਬੰਧ ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਸਮੀਖਿਆ ਦੇ ਲਈ ਸ੍ਰੀਨਗਰ ਦੀ ਯਾਤਰਾ ਦੇ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਕੀਤਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਮੁੱਖ ਮੁੱਦਿਆਂ ਨੂੰ ਉਜਾਗਰ ਕੀਤਾ। ਕੇਂਦਰ ਸ਼ਾਸਿਤ ਪ੍ਰਦੇਸ਼ ਨੇ ਬਿਜਲੀ ਵੰਡ ਅਤੇ ਟ੍ਰਾਂਸਮਿਸ਼ਨ ਖੇਤਰ ਦੀ ਅਪਗ੍ਰੇਡੇਸ਼ਨ ਦੇ ਲਈ ਕੇਂਦਰ ਸਰਕਾਰ ਤੋਂ ਸਹਾਇਤਾ ਦੀ ਬੇਨਤੀ ਕੀਤੀ। ਕੇਂਦਰ ਸ਼ਾਸਿਤ ਪ੍ਰਦੇਸ਼ ਨੇ ਇਸ ਖੇਤਰ ਵਿੱਚ ਸੁਧਾਰ ਦੇ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਵੀ ਦਿੱਤਾ।
ਆਪਣੇ ਸੰਬੋਧਨ ਵਿੱਚ, ਕੇਂਦਰੀ ਬਿਜਲੀ ਅਤੇ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਮੀਟਿੰਗ ਵਿੱਚ ਮੌਜੂਦ ਸਾਰੇ ਪਤਵੰਤਿਆਂ ਦਾ ਸੁਆਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਉਨ੍ਹਾਂ ਦੇ ਦੌਰੇ ਨਾਲ ਸਮੱਸਿਆਵਾਂ ਦੇ ਸਮਾਧਾਨ ਅਤੇ ਨਵੀਆਂ ਪਹਿਲਕਦਮੀਆਂ ਦੀ ਪਹਿਚਾਣ ਕਰਨ ਵਿੱਚ ਸਹਾਇਤਾ ਮਿਲੇਗੀ, ਜੋ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਨਾਗਰਿਕਾਂ ਦੇ ਲਈ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਲਈ ਕੀਤੀਆਂ ਜਾ ਸਕਦੀਆਂ ਹਨ।
ਉਨ੍ਹਾਂ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਤੋਂ ਸੰਸਾਧਨ ਢੁਕਵੀਂ ਯੋਜਨਾ ਦੇ ਅਨੁਸਾਰ ਸਮਰੱਥਾ ਵਾਧੇ ਦੀ ਯੋਜਨਾ ਬਣਾਉਣ ਨੂੰ ਕਿਹਾ। ਉਨ੍ਹਾਂ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਬਿਜਲੀ ਖਰੀਦ ਲਾਗਤ ਘੱਟ ਕਰਨ ਅਤੇ ਬਿਜਲੀ ਖਰੀਦ ਲਾਗਤ ਅਤੇ ਪ੍ਰਾਪਤ ਰੈਵੇਨਿਊ ਦਰਮਿਆਨ ਅੰਤਰ ਨੂੰ ਘੱਟ ਕਰਨ ਦੇ ਲਈ ਠੋਸ ਯਤਨ ਕਰਨ ਦੇ ਲਈ ਵਧਾਈ ਦਿੱਤੀ, ਜਿਸ ਨਾਲ ਬਿਜਲੀ ਕੰਪਨੀਆਂ ਦੀ ਵਿੱਤੀ ਸਥਿਤੀ ਵਿੱਚ ਸੁਧਾਰ ਕਰਨ ਵਿੱਚ ਸਹਾਇਤਾ ਮਿਲੇਗੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਭਰੋਸੇਯੋਗ ਬਿਜਲੀ ਸਪਲਾਈ ਦੀ ਸੁਵਿਧਾ ਵੀ ਮਿਲੇਗੀ।

ਮਾਣਯੋਗ ਮੰਤਰੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਆਰਡੀਐੱਸਐੱਸ ਦੇ ਤਹਿਤ ਮਨਜ਼ੂਰ ਕਾਰਜਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਸਮਾਂਬੱਧ ਤਰੀਕੇ ਨਾਲ ਪ੍ਰੀਪੇਡ ਸਮਾਰਟ ਮੀਟਰਿੰਗ ਕਾਰਜ ਸ਼ੁਰੂ ਕਰਨ ਦੀ ਸਲਾਹ ਦਿੱਤੀ। ਇਸ ਦੀ ਸ਼ੁਰੂਆਤ ਸਰਕਾਰੀ ਅਦਾਰਿਆਂ ਤੋਂ ਕੀਤੀ ਜਾਵੇ ਅਤੇ ਉਸ ਦੇ ਬਾਅਦ ਕਮਰਸ਼ੀਅਲ ਅਤੇ ਉਦਯੋਗਿਕ ਉਪਭੋਗਤਾਵਾਂ ਦੇ ਲਈ ਇਸ ਨੂੰ ਲਾਗੂ ਕੀਤਾ ਜਾਵੇ। ਅਨੁਭਵ ਅਤੇ ਲਾਭਾਂ ਦੇ ਪ੍ਰਦਰਸ਼ਨ ਦੇ ਅਧਾਰ ‘ਤੇ, ਸਮਾਰਟ ਮੀਟਰ ਨੂੰ ਹੋਰ ਸ਼੍ਰੇਣੀ ਦੇ ਉਪਭੋਗਤਾਵਾਂ ਦੇ ਲਈ ਵੀ ਸ਼ੁਰੂ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਲੰਬਿਤ ਸਰਕਾਰੀ ਲੋਨ ਬਕਾਇਆ ਦਾ ਭੁਗਤਾਨ ਤੇਜ਼ੀ ਨਾਲ ਕਰਨਾ ਚਾਹੀਦਾ ਹੈ ਅਤੇ ਅਗਸਤ 2025 ਤੱਕ ਸਾਰੇ ਸਰਕਾਰੀ ਸੰਸਥਾਵਾਂ ਅਤੇ ਸਰਕਾਰੀ ਕਾਲੋਨੀਆਂ ਦੇ ਲਈ ਪ੍ਰੀਪੇਡ ਮੀਟਰ ਪ੍ਰਦਾਨ ਕਰਨੇ ਚਾਹੀਦੇ ਹਨ।
ਉਨ੍ਹਾਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਪਣਬਿਜਲੀ ਦੀਆਂ ਅਪਾਰ ਸੰਭਾਵਨਾਵਾਂ ਹਨ, ਜਿਨ੍ਹਾਂ ਦਾ ਪ੍ਰਭਾਵੀ ਢੰਗ ਨਾਲ ਉਪਯੋਗ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਪਣਬਿਜਲੀ ਪ੍ਰੋਜੈਕਟਾਂ ਦੇ ਲਈ ਸਥਾਨਕ ਕਾਰਜਬਲ ਦੇ ਕੌਸ਼ਲ ਵਿਕਾਸ ਅਤੇ ਸਮਰੱਥਾ ਨਿਰਮਾਣ ਦੇ ਲਈ ਕੇਂਦਰ ਸਰਕਾਰ ਦੇ ਨਾਲ ਤਾਲਮੇਲ ਵਿੱਚ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਐੱਨਐੱਚਪੀਸੀ ਦੇ ਚਲ ਰਹੇ ਪ੍ਰੋਜੈਕਟਾਂ ਵਿੱਚ ਲੰਬਿਤ ਮੁੱਦਿਆਂ ਦਾ ਸਮਾਧਾਨ ਕਰਨ ਦੇ ਲਈ ਵੀ ਕਿਹਾ ਤਾਕਿ ਉਨ੍ਹਾਂ ਨੂੰ ਜਲਦੀ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਪਣਬਿਜਲੀ ਪ੍ਰੋਜੈਕਟਾਂ ‘ਤੇ ਲਗਾਏ ਗਏ ਪਾਣੀ ਦੇ ਸੈੱਸ ਨੂੰ ਮਾਫ਼ ਕਰਨ ‘ਤੇ ਵਿਚਾਰ ਕਰਨ ਦੀ ਵੀ ਬੇਨਤੀ ਕੀਤੀ, ਜਿਸ ਨਾਲ ਬਿਜਲੀ ਸਪਲਾਈ ਲਾਗਤ ਅਤੇ ਆਖਰੀ ਉਪਭੋਗਤਾਵਾਂ ਦੇ ਲਈ ਚਾਰਜ ਨੂੰ ਘੱਟ ਕਰਨ ਵਿੱਚ ਸਹਾਇਤਾ ਮਿਲੇਗੀ।
ਬਿਜਲੀ ਮੰਤਰੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਸੰਪੂਰਨ ਵਿਕਾਸ ਵਿੱਚ ਕੇਂਦਰ ਸਰਕਾਰ ਦੀ ਤਰਫੋਂ ਨਿਰੰਤਰ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਲੋਕਾਂ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ।
ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਯਾਤਰਾ ਦੌਰਾਨ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਿਨ੍ਹਾਂ ਵਿੱਚ ਸ਼ਾਮਲ ਹਨ:
1. 132/33 ਕੇਵੀ ਗ੍ਰਿੱਡ ਸਟੇਸ਼ਨ ਅਵੰਤੀਪੋਰਾ ਦਾ 145 ਐੱਮਵੀਏ ਤੋਂ 175 ਐੱਮਵੀਏ ਤੱਕ ਵਿਸਤਾਰ
2. ਗ੍ਰਿੱਡ ਸਟੇਸ਼ਨ ਬਾਨਪੋਹ ਦੀ ਵਿਸਤਾਰੀਕਰਣ, ਜਿਸ ਵਿੱਚ ਪੁਰਾਣੇ 20 ਐੱਮਵੀਏ, 132/33 ਕੇਵੀ ਪਾਵਰ ਟ੍ਰਾਂਸਫਾਰਮਰ ਨੂੰ 50 ਐੱਮਵੀਏ, 132/33 ਕੇਵੀ ਪਾਵਰ ਟ੍ਰਾਂਸਫਾਰਮਰ ਨਾਲ ਬਦਲਿਆ ਜਾਵੇਗਾ, ਜੋ ਗ੍ਰਿੱਡ ਸਟੇਸ਼ਨ ਕੁਲਗਾਮ ਦੇ ਵਿਸਤਾਰੀਕਰਣ ਦੇ ਬਾਅਦ ਬਚੇਗਾ ਅਤੇ ਗ੍ਰਿੱਡ ਦੇ ਲਈ ਚਾਰਦੀਵਾਰੀ ਦਾ ਨਿਰਮਾਣ ਕੀਤਾ ਜਾਵੇਗਾ
3. ਅਮਰਗੜ੍ਹ ਗ੍ਰਿੱਡ ਸਬ ਸਟੇਸ਼ਨ ਦਾ 135 ਐੱਮਵੀਏ ਤੋਂ 195 ਐੱਮਵੀਏ ਤੱਕ ਵਿਸਤਾਰ
4. ਗ੍ਰਿੱਡ ਸਬ ਸਟੇਸ਼ਨ ਮਾਗਾਮ ਦਾ 100 ਐੱਮਵੀਏ ਤੋਂ 130 ਐੱਮਵੀਏ ਤੱਕ ਵਿਸਤਾਰ
5. ਲੋਡ ਕੈਟਰਿੰਗ ਦੇ ਲਈ ਕੁਲਗਾਮ ਗ੍ਰਿੱਡ ਸਟੇਸ਼ਨ ‘ਤੇ 50 ਐੱਮਵੀਏ ਟ੍ਰਾਂਸਫਾਰਮਰ ਬੈਂਕ ਨੂੰ 80 ਐੱਮਵੀਏ/100 ਐੱਮਵੀਏ ਤੋਂ ਪ੍ਰਸਥਾਪਿਤ ਕਰਨਾ, ਨਾਲ ਹੀ ਮਜ਼ਬੂਤੀਕਰਣ, ਉਪਕਰਣ ਰਿਪਲੇਸਮੈਂਟ/ਅੱਪਗ੍ਰੇਡੇਸ਼ਨ ਆਦਿ ਜਿਹੇ ਸਬੰਧਿਤ ਕਾਰਜ ਕਰਨਾ।
*****
ਐੱਸਕੇ
(Release ID: 2136194)