ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਖੇਤਰ ਵਿੱਚ ਬਦਲਦੀ ਸਥਿਤੀ ਬਾਰੇ ਨਾਲ ਗੱਲਬਾਤ ਕੀਤੀ
Posted On:
13 JUN 2025 7:42PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਨਾਲ ਖੇਤਰ ਵਿੱਚ ਬਦਲਦੀ ਸਥਿਤੀ ਦੇ ਸਬੰਧ ਵਿੱਚ ਗੱਲਬਾਤ ਕੀਤੀ।
ਚਰਚਾ ਦੇ ਦੌਰਾਨ, ਪ੍ਰਧਾਨ ਮੰਤਰੀ ਨੇਤਨਯਾਹੂ ਨੇ ਸ਼੍ਰੀ ਮੋਦੀ ਨੂੰ ਹਾਲੀਆ ਘਟਨਾਵਾਂ ਤੋਂ ਜਾਣੂ ਕਰਵਾਇਆ, ਜਦਕਿ ਪ੍ਰਧਾਨ ਮੰਤਰੀ ਨੇ ਸਥਿਤੀ 'ਤੇ ਭਾਰਤ ਦੀਆਂ ਚਿੰਤਾਵਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ। ਸ਼੍ਰੀ ਮੋਦੀ ਨੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਦੀ ਤਤਕਾਲ ਜਰੂਰਤ 'ਤੇ ਜ਼ੋਰ ਦਿੱਤਾ ਅਤੇ ਆਲਮੀ ਸ਼ਾਂਤੀ ਪ੍ਰਯਾਸਾਂ ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।
ਐਕਸ (X) 'ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ (@netanyahu) ਦਾ ਫ਼ੋਨ ਆਇਆ। ਉਨ੍ਹਾਂ ਨੇ ਮੈਨੂੰ ਬਦਲਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਮੈਂ ਭਾਰਤ ਦੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।”
***
ਐੱਮਜੇਪੀਐੱਸ /ਐੱਸਆਰ
(Release ID: 2136302)
Visitor Counter : 4
Read this release in:
Assamese
,
Odia
,
English
,
Urdu
,
Marathi
,
Hindi
,
Bengali
,
Gujarati
,
Tamil
,
Telugu
,
Kannada
,
Malayalam