ਪ੍ਰਧਾਨ ਮੰਤਰੀ ਦਫਤਰ
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਟੈਲੀਫੋਨ 'ਤੇ ਬਾਤ ਕੀਤੀ
ਪ੍ਰਧਾਨ ਮੰਤਰੀ ਨੇਤਨਯਾਹੂ ਨੇ ਇਜ਼ਰਾਈਲ ਅਤੇ ਇਰਾਨ ਦੇ ਦਰਮਿਆਨ ਬਣੇ ਹਾਲਾਤ ਬਾਰੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਰਤਮਾਨ ਹਾਲਾਤ ਨੂੰ ਲੈ ਕੇ ਭਾਰਤ ਦੀ ਗਹਿਰੀ ਚਿੰਤਾ ਸਾਂਝੀ ਕੀਤੀ ਅਤੇ ਖੇਤਰ ਵਿੱਚ ਜਲਦੀ ਤੋਂ ਜਲਦੀ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ
प्रविष्टि तिथि:
13 JUN 2025 11:15PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫੋਨ 'ਤੇ ਬਾਤ ਕੀਤੀ।
ਚਰਚਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੂੰ ਹਾਲ ਦੇ ਘਟਨਾਕ੍ਰਮਾਂ ਅਤੇ ਇਜ਼ਰਾਈਲ ਅਤੇ ਇਰਾਨ ਦੇ ਦਰਮਿਆਨ ਜਾਰੀ ਸਥਿਤੀ ਤੋਂ ਜਾਣੂ ਕਰਵਾਇਆ।
ਇਸ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਭਾਰਤ ਦੀ ਗਹਿਰੀ ਚਿੰਤਾ ਸਾਂਝੀ ਕੀਤੀ ਅਤੇ ਖੇਤਰ ਵਿੱਚ ਜਲਦੀ ਤੋਂ ਜਲਦੀ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਦੋਹਾਂ ਨੇਤਾਵਾਂ ਨੇ ਸੰਪਰਕ ਵਿੱਚ ਬਣੇ ਰਹਿਣ ‘ਤੇ ਭੀ ਸਹਿਮਤੀ ਜਤਾਈ।
**************
ਐੱਮਜੇਪੀਐੱਸ
(रिलीज़ आईडी: 2136389)
आगंतुक पटल : 19
इस विज्ञप्ति को इन भाषाओं में पढ़ें:
Tamil
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Telugu
,
Kannada
,
Malayalam