ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਸਕੱਤਰ, ਰਜਿਸਟਰਾਰ ਜਨਰਲ ਅਤੇ ਜਨਗਣਨਾ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ ਅਗਾਮੀ ਜਨਗਣਨਾ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ
Posted On:
15 JUN 2025 8:14PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਸਕੱਤਰ, ਰਜਿਸਟਰਾਰ ਜਨਰਲ ਅਤੇ ਜਨਗਣਨਾ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ ਅਗਾਮੀ ਜਨਗਣਨਾ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਜਨਗਣਨਾ ਕਰਵਾਉਣ ਦਾ ਨੋਟੀਫਿਕੇਸ਼ਨ 16 ਜੂਨ, 2025 ਨੂੰ ਸਰਕਾਰੀ ਗਜਟ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ।

ਜਨਗਣਨਾ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ। ਪਹਿਲੇ ਪੜਾਅ ਯਾਨੀ ਮਕਾਨ ਸੂਚੀਕਰਣ ਅਤੇ ਮਕਾਨਾਂ ਦੀ ਗਣਨਾ (Houselisting Operation (HLO) ਵਿੱਚ ਹਰੇਕ ਪਰਿਵਾਰ ਦੀ ਰਿਹਾਇਸ਼ੀ ਸਥਿਤੀ, ਸੰਪਤੀ ਅਤੇ ਸੁਵਿਧਾਵਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਇਸ ਤੋਂ ਬਾਅਦ ਦੂਸਰੇ ਪੜਾਅ ਯਾਨੀ ਜਨਗਣਨਾ (Population Enumeration-ਪੀਈ) ਵਿੱਚ ਹਰੇਕ ਘਰ ਵਿੱਚ ਰਹਿਣ ਵਾਲੇ ਹਰੇਕ ਵਿਅਕਤੀ ਦੀ ਜਨਸੰਖਿਆ ਸਬੰਧੀ, ਸਮਾਜਿਕ-ਆਰਥਿਕ, ਸੱਭਿਆਚਾਰਕ ਅਤੇ ਹੋਰ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਜਨਗਣਨਾ ਵਿੱਚ ਜਾਤੀ ਸਬੰਧੀ ਗਣਨਾ ਵੀ ਕੀਤੀ ਜਾਵੇਗੀ।
ਜਨਗਣਨਾ ਗਤੀਵਿਧੀਆਂ ਲਈ, ਲਗਭਗ 34 ਲੱਖ ਗਿਣਤੀਕਾਰ ਅਤੇ ਸੁਪਰਵਾਈਜ਼ਰ ਅਤੇ ਲਗਭਗ 1.3 ਲੱਖ ਜਨਗਣਨਾ ਕਰਮਚਾਰੀ ਤਾਇਨਾਤ ਕੀਤੇ ਜਾਣਗੇ।
ਇਹ ਜਨਗਣਨਾ ਪ੍ਰਕਿਰਿਆ ਸ਼ੁਰੂ ਹੋਣ ਦੇ ਬਾਅਦ ਤੋਂ 16ਵੀਂ ਜਨਗਣਨਾ ਹੈ ਅਤੇ ਸੁਤੰਤਰਤਾ ਤੋਂ ਬਾਅਦ 8ਵੀਂ ਜਨਗਣਨਾ ਹੈ।
ਅਗਾਮੀ ਜਨਗਣਨਾ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਕਰਕੇ ਡਿਜੀਟਲ ਮਾਧਿਅਮ ਰਾਹੀਂ ਕੀਤੀ ਜਾਵੇਗੀ। ਲੋਕਾਂ ਨੂੰ ਸਵੈ-ਗਣਨਾ ਦਾ ਪ੍ਰਾਵਧਾਨ ਵੀ ਉਪਲਬਧ ਕਰਵਾਇਆ ਜਾਵੇਗਾ।
ਕਲੈਕਸ਼ਨ, ਟ੍ਰਾਂਸਮਿਸ਼ਨ ਅਤੇ ਸਟੋਰੇਜ਼ ਦੇ ਸਮੇਂ ਡੇਟਾ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਲਈ ਬਹੁਤ ਸਖ਼ਤ ਡੇਟਾ ਸੁਰੱਖਿਆ ਉਪਾਅ ਲਾਗੂ ਕੀਤੇ ਜਾਣਗੇ।
*****
ਆਰਕੇ/ਵੀਵੀ/ਆਰਆਰ/ਪੀਐੱਸ
(Release ID: 2136644)