ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਅਵਸਰ ‘ਤੇ ਜਰਮਨੀ ਦੇ ਚਾਂਸਲਰ ਨਾਲ ਮੁਲਾਕਾਤ ਕੀਤੀ

Posted On: 18 JUN 2025 1:48AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੈਨੇਡਾ ਦੇ ਕਾਨਾਨਾਸਕਿਸ (Kananaskis) ਵਿੱਚ ਜੀ7 ਸਮਿਟ ਦੇ ਅਵਸਰ ਤੇ ਜਰਮਨੀ ਦੇ ਚਾਂਸਲਰ ਮਹਾਮਹਿਮ ਸ਼੍ਰੀ ਫ੍ਰੇਡਰਿਕ ਮਰਜ਼ (Friedrich Merz) ਨਾਲ ਮੁਲਾਕਾਤ ਕੀਤੀ। ਮਈ 2025 ਵਿੱਚ ਸ਼੍ਰੀ ਮਰਜ਼ ਦਾ ਚਾਂਸਲਰ ਦੇ ਰੂਪ ਵਿੱਚ ਅਹੁਦਾ ਸੰਭਾਲਣ ਦੇ ਬਾਅਦ ਦੋਵੇਂ ਨੇਤਾਵਾਂ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ। ਪ੍ਰਧਾਨ ਮੰਤਰੀ ਨੇ ਸ਼੍ਰੀ ਮਰਜ਼ ਨੂੰ ਚੋਣਾਂ ਵਿੱਚ ਜੇਤੂ ਹੋਣ ਅਤੇ ਚਾਂਸਲਰ ਦਾ ਅਹੁਦਾ ਸੰਭਾਲਣ ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਹਫਤੇ ਅਹਿਮਦਾਬਾਦ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਤੇ ਜਰਮਨੀ ਸਰਕਾਰ ਦੀਆਂ ਸੰਵੇਦਨਾਵਾਂ ਦੇ ਲਈ ਆਭਾਰ ਵਿਅਕਤ ਕੀਤਾ।
ਨੇਤਾਵਾਂ ਨੇ ਦੁਵੱਲੇ ਸਬੰਧਾਂ ਵਿੱਚ ਨਿਰੰਤਰ ਗਤੀ ਤੇ ਪ੍ਰਸੰਨਤਾ ਵਿਅਕਤ ਕੀਤੀ ਅਤੇ ਵਪਾਰ ਅਤੇ ਨਿਵੇਸ਼, ਰੱਖਿਆ ਅਤੇ ਸੁਰੱਖਿਆ, ਹਰਿਤ ਅਤੇ ਟਿਕਾਊ ਵਿਕਾਸ ਸਾਂਝੇਦਾਰੀ, ਹਰਿਤ ਊਰਜਾ, ਟੈਕਨੋਲੋਜੀ, ਇਨੋਵੇਸ਼ਨ, ਸਿੱਖਿਆ ਅਤੇ ਮੋਬੀਲਿਟੀ ਦੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਵਿਅਕਤ ਕੀਤੀ। ਭਾਰਤ-ਜਰਮਨੀ ਸਾਮਰਿਕ ਸਾਂਝੇਦਾਰੀ ਦੇ 25 ਵਰ੍ਹੇ ਪੂਰੇ ਹੋਣ ਤੇ ਦੋਵੇਂ ਧਿਰਾਂ ਇਸ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਵਿਧਤਾ ਲਿਆਉਣ ਤੇ ਸਹਿਮਤ ਹੋਈਆਂ। 

ਦੋਵੇਂ ਨੇਤਾਵਾਂ ਨੇ ਮੰਨਿਆ ਕਿ ਆਤੰਕਵਾਦ ਦੁਨੀਆ ਵਿੱਚ ਸ਼ਾਂਤੀ ਅਤੇ ਸਥਿਰਤਾ ਦੇ ਲਈ ਵੱਡਾ ਖਤਰਾ ਹੈ। ਇਸ ਸਬੰਧ ਵਿੱਚ, ਪ੍ਰਧਾਨ ਮੰਤਰੀ ਨੇ ਆਤੰਕਵਾਦ ਦੇ ਖਿਲਾਫ ਲੜਾਈ ਵਿੱਚ ਭਾਰਤ ਦੀਆਂ ਕਾਰਵਾਈਆਂ ਦੇ ਲਈ ਜਰਮਨੀ ਦੀ ਇਕਜੁੱਟਤਾ ਅਤੇ ਸਮਰਥਨ ਦੇ ਲਈ ਚਾਂਸਲਰ ਮਰਜ਼ ਦਾ ਧੰਨਵਾਦ ਕੀਤਾ।

 ਦੋਵੇਂ ਨੇਤਾਵਾਂ ਨੇ ਮਹੱਤਵਪੂਰਨ ਖੇਤਰੀ ਅਤੇ ਅੰਤਰਰਾਸ਼ਟਰੀ ਘਟਨਾਕ੍ਰਮਾਂ ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਆਪਸੀ ਤੌਰ ਤੇ ਸੁਵਿਧਾਜਨਕ ਸਮੇਂ ਤੇ ਚਾਂਸਲਰ ਮਰਜ਼ ਦਾ ਭਾਰਤ ਵਿੱਚ ਸੁਆਗਤ ਕਰਨ ਦੇ ਲਈ ਉਤਸੁਕ ਹਨ।

***

ਐੱਮਜੇਪੀਐੱਸ/ਐੱਸਆਰ


(Release ID: 2137145)