ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਅਵਸਰ ‘ਤੇ ਕੋਰੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
Posted On:
18 JUN 2025 2:53PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਦੇ ਦੌਰਾਨ ਕੋਰੀਆ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੀ ਜੇ-ਮਯੁੰਗ (H.E Mr. Lee Jae-myung) ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਕੋਰੀਆ ਵਣਜ, ਨਿਵੇਸ਼, ਟੈਕਨੋਲੋਜੀ, ਗ੍ਰੀਨ ਹਾਈਡ੍ਰੋਜਨ, ਸ਼ਿਪਬਿਲਡਿੰਗ ਆਦਿ ਖੇਤਰਾਂ ਵਿੱਚ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ।
ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਰਾਸ਼ਟਰਪਤੀ ਸ਼੍ਰੀ ਲੀ ਜੇ-ਮਯੁੰਗ ਦੇ ਨਾਲ ਕੈਨੇਡਾ ਵਿੱਚ ਮੇਰੀ ਬਹੁਤ ਚੰਗੀ ਮੀਟਿੰਗ ਹੋਈ। ਭਾਰਤ ਅਤੇ ਕੋਰੀਆ ਵਣਜ, ਨਿਵੇਸ਼, ਟੈਕਨੋਲੋਜੀ, ਗ੍ਰੀਨ ਹਾਈਡ੍ਰੋਜਨ, ਸ਼ਿਪਬਿਲਡਿੰਗ ਆਦਿ ਖੇਤਰਾਂ ਵਿੱਚ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ। @Jaemyung_Lee"
************
ਐੱਮਜੇਪੀਐੱਸ/ਐੱਸਆਰ
(Release ID: 2137387)
Read this release in:
Gujarati
,
English
,
Urdu
,
Marathi
,
Hindi
,
Bengali
,
Assamese
,
Manipuri
,
Tamil
,
Telugu
,
Kannada
,
Malayalam