ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਵਿੱਚ ਫਰਾਂਸ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ

Posted On: 18 JUN 2025 2:56PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ, 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ ਆਯੋਜਿਤ 51ਵੇਂ ਜੀ7 ਸਮਿਟ ਵਿੱਚ ਫਰਾਂਸ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ ਨਾਲ ਗੱਲਬਾਤ ਕੀਤੀ। ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਦੇ ਹੋਏ, ਦੋਵੇਂ ਨੇਤਾਵਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਭਾਰਤ ਅਤੇ ਫਰਾਂਸ ਸਾਡੇ ਪਲੈਨਟ (planet) ਦੀ ਬਿਹਤਰੀ ਲਈ ਮਿਲ ਕੇ ਕੰਮ ਕਰਦੇ ਰਹਿਣਗੇ।

ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 “ਆਪਣੇ ਮਿੱਤਰ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਨਾਲ ਗੱਲਬਾਤ ਕਰਨਾ ਅਤੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨਾ ਹਮੇਸ਼ਾ ਖੁਸ਼ੀ ਦੀ ਗੱਲ ਹੁੰਦੀ ਹੈ। ਭਾਰਤ ਅਤੇ ਫਰਾਂਸ ਵਿਸ਼ਵ ਦੀ ਬਿਹਤਰੀ ਲਈ ਨਾਲ ਮਿਲ ਕੇ ਕੰਮ ਕਰਦੇ ਰਹਿਣਗੇ।

 “C’est toujours un plaisir d’avoir des interactions avec mon ami, le Président Macron et d’échanger des perspectives sur toute une gammes de sujets. L’Inde et la France continueront à travailler étroitement pour le bien-être de notre planète.

@EmmanuelMacron”

 

************

ਐੱਮਜੇਪੀਐੱਸ/ਐੱਸਆਰ


(Release ID: 2137389)