ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜੀ7 ਸਮਿਟ ਵਿੱਚ ਸਾਊਥ ਅਫਰੀਕਾ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀਆਂ ਨਾਲ ਮੁਲਾਕਾਤ ਕੀਤੀ
ਪ੍ਰਧਾਨ ਮੰਤਰੀ ਨੇ ਸਾਂਝੀਆਂ ਪ੍ਰਾਥਮਿਕਤਾਵਾਂ ਨੂੰ ਅੱਗੇ ਵਧਾਉਣ ਲਈ ਗਲੋਬਲ ਸਾਊਥ ਲੀਡਰਸ ਨਾਲ ਚਰਚਾ ਕੀਤੀ
प्रविष्टि तिथि:
18 JUN 2025 3:05PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ ਜੀ7 ਸਮਿਟ ਵਿੱਚ ਸਾਊਥ ਅਫਰੀਕਾ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਸਿਰਿਲ ਰਾਮਫੋਸਾ (Mr. Cyril Ramaphosa) ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਇਜ਼ ਇਨਾਸਿਓ ਲੂਲਾ ਦਾ ਸਿਲਵਾ (Mr. Luiz Inácio Lula da Silva) ਨਾਲ ਸਾਰਥਕ ਗਰਮਜੋਸ਼ੀ ਭਰੀ ਗੱਲਬਾਤ ਕੀਤੀ। ਉਨ੍ਹਾਂ ਨੇ ਗਲੋਬਲ ਸਾਊਥ ਲਈ ਭਾਰਤ ਦੀ ਅਟੁੱਟ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।
ਐਕਸ ‘ਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਦੁਆਰਾ ਕੀਤੀ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:
“ਦੋ ਪਿਆਰੇ ਦੋਸਤਾਂ, ਸਾਊਥ ਅਫਰੀਕਾ ਦੇ ਰਾਸ਼ਟਰਪਤੀ ਰਾਮਫੋਸਾ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਦੇ ਨਾਲ ਸ਼ਾਨਦਾਰ ਗੱਲਬਾਤ ਹੋਈ। ਅਸੀਂ ਗਲੋਬਲ ਸਾਊਥ ਲਈ ਮਹੱਤਵਪੂਰਨ ਮੁੱਦਿਆਂ ਬਾਰੇ ਗੱਲ ਕਰਨ ਲਈ ਆਪਣੀ ਵਚਨਬੱਧਤਾ ਵਿੱਚ ਅਟੱਲ ਹਾਂ। ਅਸੀਂ ਇੱਕ ਬਿਹਤਰ ਬਣਾਉਣ ਲਈ ਜੋ ਵੀ ਕਰਨਾ ਹੋਵੇਗਾ, ਅਸੀਂ ਉਹ ਸਭ ਕਰਨ ਲਈ ਬਰਾਬਰ ਦ੍ਰਿੜ੍ਹ ਹਾਂ......
************
ਐੱਮਜੇਪੀਐੱਸ/ਐੱਸਆਰ
(रिलीज़ आईडी: 2137400)
आगंतुक पटल : 9
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam