ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਪੁਣੇ ਵਿੱਚ ਜੈਜੁਰੀ-ਮੋਰਗਾਓਂ (Jejuri-Morgaon) ਮਾਰਗ ‘ਤੇ ਹੋਏ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ
Posted On:
19 JUN 2025 10:58AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਪੁਣੇ ਵਿੱਚ ਜੈਜੁਰੀ-ਮੋਰਗਾਓਂ (Jejuri-Morgaon) ਮਾਰਗ ‘ਤੇ ਹੋਏ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ।
ਪੀਐੱਮਓ ਇੰਡੀਆ ਹੈਂਡਲ ਨੇ ਐਕਸ ‘ਤੇ ਕੀਤੀ ਪੋਸਟ ਵਿੱਚ ਕਿਹਾ:
“ਮਹਾਰਾਸ਼ਟਰ ਦੇ ਪੁਣੇ ਵਿੱਚ ਜੈਜੁਰੀ-ਮੋਰਗਾਓਂ (Jejuri-Morgaon) ਮਾਰਗ ‘ਤੇ ਹੋਏ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖ ਹੋਇਆ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਪਰਿਜਨਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ 2 ਲੱਖ ਰੁਪਏ ਐਕਸ-ਗ੍ਰੇਸ਼ੀਆ ਦੀ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: PM @narendramodi”।
****
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(Release ID: 2137658)
Read this release in:
English
,
Urdu
,
Hindi
,
Marathi
,
Bengali
,
Manipuri
,
Bengali-TR
,
Assamese
,
Gujarati
,
Tamil
,
Telugu
,
Kannada
,
Malayalam