ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ‘ਅੰਤਰਰਾਸ਼ਟਰੀ ਯੋਗਾ ਦਿਵਸ’ ਦੇ ਅਵਸਰ ‘ਤੇ ਅੱਜ ਅਹਿਮਦਾਬਾਦ, ਗੁਜਰਾਤ ਵਿੱਚ ਸਥਾਨਕ ਨਿਵਾਸੀਆਂ ਦੇ ਨਾਲ ਯੋਗਾ ਅਭਿਆਸ ਕੀਤਾ
ਮਨ, ਸਰੀਰ ਅਤੇ ਦਿਮਾਗ ਵਿੱਚ ਏਕਤਾ ਲਿਆਉਣ ਵਾਲਾ ‘ਯੋਗ’ ਅੱਜ ਵਿਸ਼ਵ ਭਰ ਵਿੱਚ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣ ਚੁੱਕਿਆ ਹੈ
ਯੋਗ ਸਦੀਆਂ ਤੋਂ ਸਿਹਤਮੰਦ ਅਤੇ ਆਰੋਗਯ ਜੀਵਨ ਸ਼ੈਲੀ ਵਾਲੀ ਭਾਰਤੀ ਪਰੰਪਰਾ ਦਾ ਅਨਿੱਖੜਵਾਂ ਅੰਗ ਰਿਹਾ ਹੈ
ਮੋਦੀ ਜੀ ਦੀ ਅਗਵਾਈ ਵਿੱਚ ਭਾਰਤ ਦੀ ਅਨਮੋਲ ਵਿਰਾਸਤ ‘ਯੋਗ’ ਨੂੰ ਪੂਰੇ ਵਿਸ਼ਵ ਨੇ ਅਪਣਾਇਆ ਹੈ
‘ਅੰਤਰਰਾਸ਼ਟਰੀ ਯੋਗਾ ਦਿਵਸ’ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਯੋਗ ਨੂੰ ਰੋਜ਼ਾਨਾ ਜੀਵਨ ਦਾ ਅੰਗ ਬਣਾਉਣ ਦੀ ਅਪੀਲ ਕਰਦਾ ਹਾਂ
Posted On:
21 JUN 2025 4:04PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ‘ਅੰਤਰਰਾਸ਼ਟਰੀ ਯੋਗਾ ਦਿਵਸ’ ਦੇ ਅਵਸਰ ‘ਤੇ ਅੱਜ ਅਹਿਮਦਾਬਾਦ, ਗੁਜਰਾਤ ਵਿੱਚ ਸਥਾਨਕ ਨਿਵਾਸੀਆਂ ਦੇ ਨਾਲ ਯੋਗਾ ਅਭਿਆਸ ਕੀਤਾ। ਸ਼੍ਰੀ ਅਮਿਤ ਸ਼ਾਹ ਨੇ ‘X’ ‘ਤੇ ਆਪਣੀ ਪੋਸਟ ਵਿੱਚ ਕਿਹਾ ਕਿ ਮਨ, ਸਰੀਰ ਅਤੇ ਦਿਮਾਗ ਵਿੱਚ ਏਕਤਾ ਲਿਆਉਣ ਵਾਲਾ ‘ਯੋਗ’ ਅੱਜ ਵਿਸ਼ਵ ਭਰ ਵਿੱਚ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣ ਚੁੱਕਿਆ ਹੈ।
ਇੱਕ ਹੋਰ ਪੋਸਟ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਯੋਗ ਸਦੀਆਂ ਤੋਂ ਸਿਹਤਮੰਦ ਤੇ ਆਰੋਗਯ ਜੀਵਨ ਸ਼ੈਲੀ ਵਾਲੀ ਭਾਰਤੀ ਪਰੰਪਰਾ ਦਾ ਅਨਿੱਖੜਵਾਂ ਅੰਗ ਰਿਹਾ ਹੈ। ਨਿਯਮਿਤ ਯੋਗ ਅਭਿਆਸ ਸਰੀਰ, ਮਨ ਅਤੇ ਵਿਚਾਰਾਂ ਨੂੰ ਵਿਕਾਰਾਂ ਤੋਂ ਮੁਕਤ ਬਣਾਉਂਦਾ ਹੈ ਅਤੇ ਸਕਾਰਾਤਮਕ ਊਰਜਾ ਦਾ ਸੰਚਾਰ ਕਰਦਾ ਹੈ।
ਮੋਦੀ ਜੀ ਦੀ ਅਗਵਾਈ ਵਿੱਚ ਭਾਰਤ ਦੀ ਅਨਮੋਲ ਵਿਰਾਸਤ ‘ਯੋਗ’ ਨੂੰ ਪੂਰੇ ਵਿਸ਼ਵ ਨੇ ਅਪਣਾਇਆ ਹੈ। ‘ਅੰਤਰਰਾਸ਼ਟਰੀ ਯੋਗਾ ਦਿਵਸ’ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਯੋਗ ਨੂੰ ਰੋਜ਼ਾਨਾ ਜੀਵਨ ਦਾ ਅੰਗ ਬਣਾਉਣ ਦੀ ਅਪੀਲ ਕਰਦਾ ਹਾਂ।
*****
ਆਰਕੇ/ਵੀਵੀ/ਏਐੱਸਐੱਚ/ਪੀਆਰ
(Release ID: 2138466)