ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਉਨ੍ਹਾਂ ਦੇ ਖੇਤਰ ਦੀ ਮੌਜੂਦਾ ਸਥਿਤੀ ਬਾਰੇ ਚਰਚਾ ਕੀਤੀ
ਪ੍ਰਧਾਨ ਮੰਤਰੀ ਨੇ ਖੇਤਰੀ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਦੀ ਜਲਦੀ ਬਹਾਲੀ ਲਈ ਤਤਕਾਲ ਤਣਾਓ ਘੱਟ ਕਰਨ, ਗੱਲਬਾਤ ਅਤੇ ਕੂਟਨੀਤੀ ਨੂੰ ਅੱਗੇ ਵਧਾਉਣ ਦਾ ਰਸਤਾ ਦੱਸਿਆ
प्रविष्टि तिथि:
22 JUN 2025 3:36PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਈਰਾਨ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮਸੂਦ ਪੇਜ਼ੇਸ਼ਕਿਅਨ (Dr. Masoud Pezeshkian), ਨਾਲ ਖੇਤਰ ਦੀ ਮੌਜੂਦਾ ਸਥਿਤੀ ਬਾਰੇ ਵਿਸਤਾਰ ਨਾਲ ਚਰਚਾ ਕੀਤੀ।
ਇਸ ਦੌਰਾਨ ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਹੋਏ ਤਣਾਓ ‘ਤੇ ਡੂੰਘੀ ਚਿੰਤਾ ਵਿਅਕਤ ਕੀਤੀ। ਗੱਲਬਾਤ ਅਤੇ ਕੂਟਨੀਤੀ ਦੇ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਸ਼੍ਰੀ ਮੋਦੀ ਨੇ ਦੁਹਰਾਇਆ ਕਿ ਦੀਰਘਕਾਲੀ ਖੇਤਰੀ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਤਣਾਓ ਘੱਟ ਕਰਨਾ ਜ਼ਰੂਰੀ ਹੈ।
ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ :
“ਈਰਾਨ ਦੇ ਰਾਸ਼ਟਰਪਤੀ @drpezeshkian ਨਾਲ ਗੱਲ ਕੀਤੀ। ਅਸੀਂ ਮੌਜੂਦਾ ਸਥਿਤੀ ਬਾਰੇ ਵਿਸਤਾਰ ਨਾਲ ਚਰਚਾ ਕੀਤੀ। ਹਾਲ ਹੀ ਵਿੱਚ ਵਧਦੇ ਹੋਏ ਤਣਾਓ ‘ਤੇ ਡੂੰਘੀ ਚਿੰਤਾ ਵਿਅਕਤ ਕੀਤੀ। ਅੱਗੇ ਵਧਣ ਲਈ ਤਤਕਾਲ ਤਣਾਓ ਨੂੰ ਘੱਟ ਕਰਨ, ਗੱਲਬਾਤ ਅਤੇ ਕੂਟਨੀਤੀ ਦੇ ਲਈ ਆਪਣੇ ਸੱਦੇ ਨੂੰ ਦੁਹਰਾਇਆ ਅਤੇ ਖੇਤਰੀ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਦੀ ਜਲਦੀ ਬਹਾਲੀ ਦੀ ਮੰਗ ਕੀਤੀ।”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2138783)
आगंतुक पटल : 25
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam