ਪ੍ਰਧਾਨ ਮੰਤਰੀ ਦਫਤਰ
ਈਰਾਨ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਾਲ ਟੈਲੀਫੋਨ ‘ਤੇ ਗੱਲ ਕੀਤੀ
ਰਾਸ਼ਟਰਪਤੀ ਪੇਜ਼ੇਸ਼ਕਿਅਨ ਨੇ ਮੌਜੂਦਾ ਸਥਿਤੀ ਬਾਰੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ
ਪ੍ਰਧਾਨ ਮੰਤਰੀ ਮੋਦੀ ਨੇ ਗਹਿਰੀ ਚਿੰਤਾ ਵਿਅਕਤ ਕਰਦੇ ਹੋਏ ਤਣਾਓ ਨੂੰ ਘੱਟ ਕਰਨ, ਸੰਵਾਦ ਅਤੇ ਕੂਟਨੀਤੀ ਅਤੇ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਦੀ ਬਹਾਲੀ ਦਾ ਸੰਦੇਸ਼ ਦੁਹਰਾਇਆ
ਪ੍ਰਧਾਨ ਮੰਤਰੀ ਨੇ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਵਾਪਸੀ ਲਈ ਦਿੱਤੇ ਗਏ ਸਮਰਥਨ ਲਈ ਰਾਸ਼ਟਰਪਤੀ ਪੇਜ਼ੇਸ਼ਕਿਅਨ ਦਾ ਧੰਨਵਾਦ ਕੀਤਾ
ਦੋਵੇਂ ਨੇਤਾਵਾਂ ਨੇ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਉਪਾਵਾਂ ‘ਤੇ ਚਰਚਾ ਕੀਤੀ
ਈਰਾਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਮਸੂਦ ਪੇਜ਼ੇਸ਼ਕਿਅਨ ਨੇ ਅੱਜ ਪ੍ਰਧਾਨ ਮੰਤਰੀ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ
Posted On:
22 JUN 2025 5:27PM by PIB Chandigarh
ਰਾਸ਼ਟਰਪਤੀ ਪੇਜ਼ੇਸ਼ਕਿਅਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਿਸਤਾਰ ਨਾਲ ਜਾਣਕਾਰੀ ਦਿੱਤੀ ਅਤੇ ਖੇਤਰ ਦੀ ਮੌਜੂਦਾ ਸਥਿਤੀ, ਵਿਸ਼ੇਸ਼ ਤੌਰ ‘ਤੇ ਈਰਾਨ ਅਤੇ ਇਜ਼ਰਾਇਲ ਦੇ ਦਰਮਿਆਨ ਚੱਲ ਰਹੇ ਟਕਰਾਅ ਬਾਰੇ ਆਪਣਾ ਦ੍ਰਿਸ਼ਟੀਕੋਣ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਹੋਏ ਤਣਾਓ ‘ਤੇ ਭਾਰਤ ਦੀ ਗਹਿਰੀ ਚਿੰਤਾ ਵਿਅਕਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸ਼ਾਂਤੀ ਅਤੇ ਮਾਨਵਤਾ ਦੇ ਪੱਖ ਵਿੱਚ ਹੈ। ਇਸ ਸੰਦਰਭ ਵਿੱਚ ਪ੍ਰਧਾਨ ਮੰਤਰੀ ਨੇ ਤਤਕਾਲ ਤਣਾਓ ਘੱਟ ਕਰਨ ਲਈ ਸੰਵਾਦ ਅਤੇ ਕੂਟਨੀਤੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਖੇਤਰੀ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਦੀ ਜਲਦੀ ਬਹਾਲੀ ਲਈ ਭਾਰਤ ਦੇ ਸਮਰਥਨ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਭਾਈਚਾਰੇ ਦੀ ਸੁਰੱਖਿਅਤ ਵਾਪਸੀ ਅਤੇ ਸਵਦੇਸ਼ ਵਾਪਸੀ ਲਈ ਦਿੱਤੇ ਜਾ ਰਹੇ ਨਿਰੰਤਰ ਸਮਰਥਨ ਲਈ ਰਾਸ਼ਟਰਪਤੀ ਪੇਜ਼ੇਸ਼ਕਿਅਨ ਦਾ ਧੰਨਵਾਦ ਕੀਤਾ। ਦੋਵੇਂ ਨੇਤਾਵਾਂ ਨੇ ਵਪਾਰ ਅਤੇ ਆਰਥਿਕ ਸਹਿਯੋਗ, ਵਿਗਿਆਨ ਅਤੇ ਟੈਕਨੋਲੋਜੀ ਤੇ ਦੋਵੇਂ ਦੇਸ਼ਾਂ ਦੇ ਲੋਕਾਂ ਦਰਮਿਆਨ ਸਬੰਧਾਂ ਸਹਿਤ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਜਾਰੀ ਰੱਖਣ ਦੀ ਸਾਂਝੀ ਪ੍ਰਤੀਬੱਧਤਾ ਨੂੰ ਦੁਹਰਾਇਆ।
ਦੋਵੇਂ ਨੇਤਾ ਭਵਿੱਖ ਵਿੱਚ ਆਪਸੀ ਸੰਪਰਕ ਬਣਾਏ ਰੱਖਣ ‘ਤੇ ਸਹਿਮਤ ਹੋਏ।
****
ਐੱਮਜੇਪੀਐੱਸ/ਐੱਸਆਰ
(Release ID: 2138790)